Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਚੋਰਾਂ ਨੇ ਇਕੋ ਰਾਤ ‘ਚ ਦੋ ਘਰਾਂ ਨੂੰ ਬਣਾਇਆ ਨਿਸ਼ਾਨਾ,ਨਗਦੀ ਤੇ ਸੋਨੇ ਦੇ ਗਹਿਣੇ ਚੁਰਾਏ

ਚੋਰਾਂ ਨੇ ਇਕੋ ਰਾਤ ‘ਚ ਦੋ ਘਰਾਂ ਨੂੰ ਬਣਾਇਆ ਨਿਸ਼ਾਨਾ,ਨਗਦੀ ਤੇ ਸੋਨੇ ਦੇ ਗਹਿਣੇ ਚੁਰਾਏ

ਚੋਰਾਂ ਨੇ ਇਕੋ ਰਾਤ ‘ਚ ਦੋ ਘਰਾਂ ਨੂੰ ਬਣਾਇਆ ਨਿਸ਼ਾਨਾ, ਨਗਦੀ ਤੇ ਸੋਨੇ ਦੇ ਗਹਿਣੇ ਚੁਰਾਏ

ਕਾਠਗੜ੍ਹ, (ਜਤਿੰਦਰ ਪਾਲ ਸਿੰਘ ਕਲੇਰ ) ਬੀਤੀ ਰਾਤ ਪਿੰਡ ਸੁੱਧਾ ਮਾਜਰਾ ਦੇ ਦੋ ਘਰਾਂ ਵਿਚ ਚੋਰਾਂ ਵੱਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੰਦੇ ਹੋਏ ਨਕਦੀ ਅਤੇ ਗਹਿਣਿਆਂ ‘ਤੇ ਹੱਥ ਸਾਫ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ।

ਚੋਰੀ ਦੀ ਵਾਰਦਾਤ ਸਬੰਧੀ ਜਾਣਕਾਰੀ ਦਿੰਦੇ ਹੋਏ ਸੁੱਧਾ ਮਾਜਰਾ ਨਿਵਾਸੀ ਸੰਤੋਖ ਸਿੰਘ ਨੇ ਦੱਸਿਆ ਕਿ ਉਹ ਆਮ ਦੀ ਤਰ੍ਹਾਂ ਘਰ ਅੰਦਰ ਸੁੱਤੇ ਪਏ ਸਨ ਕਿ ਚੋਰ ਉਨ੍ਹਾਂ ਦੇ ਘਰ ਦੇ ਪਿਛਲੇ ਪਾਸੇ ਦੀ ਕੰਧ ਟੱਪ ਕੇ ਅੰਦਰ ਦਾਖਲ ਹੋਏ ਅਤੇ ਉਨ੍ਹਾਂ ਨੇ ਅਲਮਾਰੀ ਵਿੱਚ ਪਈਆਂ ਦੋ ਸੋਨੇ ਦੀਆਂ ਮੁੰਦਰੀਆਂ ਅਤੇ 40 ਹਜ਼ਾਰ ਰੁਪਏ ਦੀ ਨਗਦੀ ਚੁਰਾ ਲਏ । ਉਨ੍ਹਾਂ ਦੱਸਿਆ ਕਿ ਚੋਰੀ ਦੀ ਵਾਰਦਾਤ ਉਪਰੰਤ ਘਰ ਅੰਦਰ ਰੱਖੀ ਪੌੜੀ ਨੂੰ ਕੰਧ ਨਾਲ ਲਗਾ ਕੇ ਚੋਰ ਬਾਹਰ ਭੱਜ ਗਏ । ਗ਼ਰੀਬ ਪਰਿਵਾਰ ਨਾਲ ਸਬੰਧਤ ਸੰਤੋਖ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਚੋਰੀ ਦਾ ਸਵੇਰ ਸਮੇਂ ਹੀ ਪਤਾ ਲੱਗਿਆ ਤੇ  ਇਸ ਚੋਰੀ ਨਾਲ ਉਨ੍ਹਾਂ ਨੂੰ ਨਾ ਪੂਰਾ ਹੋਣ ਵਾਲਾ ਨੁਕਸਾਨ ਹੈ ।

ਇਸੇ ਤਰ੍ਹਾਂ ਦੂਜੀ ਚੋਰੀ ਬਾਰੇ ਪਿੰਡ ਨਿਵਾਸੀ ਜਸਪ੍ਰੀਤ ਸਿੰਘ ਪੁੱਤਰ ਜਸਬੀਰ ਸਿੰਘ ਨੇ ਦੱਸਿਆ ਕਿ ਬੀਤੀ ਅੱਧੀ ਰਾਤ ਦੇ ਕਰੀਬ ਚੋਰ ਘਰ ਦੇ ਪਿਛਲੇ ਪਾਸੇ ਰੱਖੇ ਰੋਸ਼ਨਦਾਨ ਦੀ ਗਰਿੱਲ ਨੂੰ ਪੁੱਟ ਕੇ ਅੰਦਰ ਦਾਖ਼ਲ ਹੋਏ ਤੇ ਉਨ੍ਹਾਂ ਨੇ ਸਟੋਰ ਵਿਚ ਪਈ ਅਲਮਾਰੀ ਦਾ ਤਾਲਾ ਤੋੜ ਕੇ ਉਸ ਵਿਚ ਰੱਖੇ ਗਏ ਜ਼ਰੂਰੀ ਕਾਗਜ਼ਾਂ ਦੇ ਬੈਗ ਵਿਚ ਰੱਖਿਆ 80 ਹਜ਼ਾਰ ਰੁਪਏ ਦੇ ਕਰੀਬ ਕੈਸ਼ ਤੇ ਕੁਝ ਹੋਰ ਸਾਮਾਨ ਚੁਰਾ ਲਿਆ । ਉਨ੍ਹਾਂ ਦੱਸਿਆ ਕਿ ਚੋਰਾਂ ਨੇ ਚੋਰੀ ਦੀ ਵਾਰਦਾਤ ਨੂੰ ਇਸ ਤਰ੍ਹਾਂ ਅੰਜਾਮ ਦਿੱਤਾ ਕਿ ਘਰ ‘ਚ ਸੁੱਤੇ ਪਏ ਕਿਸੇ ਵੀ ਮੈਂਬਰ ਨੂੰ ਕੁਝ ਪਤਾ ਨਾ ਲੱਗ ਸਕਿਆ। ਚੋਰੀ ਦੀਆਂ ਵਾਰਦਾਤਾਂ ਵਾਪਰਨ ਨਾਲ ਪਿੰਡ ਨਿਵਾਸੀਆਂ ‘ਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ । ਉਕਤ ਪੀਡ਼ਤ ਦੋਵੇਂ ਨਿਵਾਸੀਆਂ ਨੇ ਚੋਰਾਂ ਨੂੰ ਕਾਬੂ ਕਰਨ ਲਈ ਪੁਲਸ ਪ੍ਰਸ਼ਾਸਨ ਤੋਂ ਕਾਰਵਾਈ ਦੀ ਮੰਗ ਕੀਤੀ ਹੈ ।

ਚੋਰੀ ਦੀਆਂ ਵਾਰਦਾਤਾਂ ਦੀ ਸੂਚਨਾ ਮਿਲਣ ਉਪਰੰਤ ਥਾਣਾ ਕਾਠਗਡ਼੍ਹ ਪੁਲਸ ਮੁਲਾਜ਼ਮਾਂ ਨੇ ਦੋਵੇਂ ਘਰਾਂ ਦਾ ਜਾਇਜ਼ਾ ਲੈਂਦੇ ਹੋਏ ਛਾਣਬੀਣ ਕੀਤੀ ਤੇ ਪਰਿਵਾਰਕ ਮੈਂਬਰਾਂ ਤੋਂ ਜਾਣਕਾਰੀ ਪ੍ਰਾਪਤ ਕੀਤੀ ।

ਜ਼ਿਕਰਯੋਗ ਹੈ ਕਿ ਪਿੰਡ ਸੁੱਧਾ ਮਾਜਰਾ ਵਿੱਚ ਪਹਿਲਾਂ ਵੀ ਚੋਰੀ ਦੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ ਪਰ ਚੌਰ ਅਜੇ ਵੀ ਪੁਲਸ ਦੀ ਗ੍ਰਿਫਤ ਤੋਂ ਬਾਹਰ ਹਨ