Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਪਸ਼ੂ ਹਸਪਤਾਲ ਗੜ੍ਹਦੀਵਾਲਾ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ,ਹਜਾਰਾਂ ਰੁਪਏ ਦਾ ਸਮਾਨ ਲੈ ਉੱਡੇ

ਪਸ਼ੂ ਹਸਪਤਾਲ ਗੜ੍ਹਦੀਵਾਲਾ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ,ਹਜਾਰਾਂ ਰੁਪਏ ਦਾ ਸਮਾਨ ਲੈ ਉੱਡੇ

ਪਸ਼ੂ ਹਸਪਤਾਲ ਗੜ੍ਹਦੀਵਾਲਾ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ,ਹਜਾਰਾਂ ਰੁਪਏ ਦਾ ਸਮਾਨ ਲੈ ਉੱਡੇ

ਗੜ੍ਹਦੀਵਾਲਾ 16 ਜੂਨ (ਚੌਧਰੀ) : ਪਸ਼ੂ ਹਸਪਤਾਲ ਗੜ੍ਹਦੀਵਾਲਾ ਵਿਖੇ ਅਣਪਛਾਤੇ ਚੋਰਾਂ ਵਲੋਂ ਤਾਲੇ ਤੋੜਕੇ ਹਜ਼ਾਰਾਂ ਰੁਪਏ ਦੇ ਨੁਕਸਾਨ ਦੀ ਖਬਰ ਸਾਹਮਣੇ ਆਈ ਹੈ।

ਇਸ ਸਬੰਧੀ ਥਾਣਾ ਗੜ੍ਹਦੀਵਾਲਾ ਵਿਖੇ ਦਿੱਤੀ ਸ਼ਿਕਾਇਤ ਵਿਚ ਸਤਵਿੰਦਰਪਾਲ ਸਿੰਘ ਵੈਟਰਨਰੀ ਇੰਸਪੈਕਟਰ ਸੀਬੀਡੀ ਅੰਬਾਲਾ ਜੱਟਾਂ ਨੇ ਦੱਸਿਆ ਕਿ ਉਹ ਅੰਬਾਲਾ ਜੱਟਾਂ ਵਿਖੇ ਤਾਇਨਾਤ ਹਨ ਅਤੇ ਉਨ੍ਹਾਂ ਨੂੰ ਗੜ੍ਹਦੀਵਾਲਾ ਹਸਪਤਾਲ ਦਾ ਵਾਧੂ ਚਾਰਜ ਦਿੱਤਾ ਗਿਆ ਹੈ । ਉਨ੍ਹਾਂ ਨੂੰ ਹਸਪਤਾਲ ਦੇ ਨੇੜਲੇ ਗੁਆਂਢੀਆਂ ਦਾ ਫੋਨ ਆਇਆ ਕਿ ਹਸਪਤਾਲ ਦੇ ਤਾਲੇ ਟੁੱਟੇ ਹੋਏ ਹਨ।

ਜਦੋਂ ਉਨ੍ਹਾਂ ਆ ਕੇ ਦੇਖਿਆ ਤਾਂ ਹਸਪਤਾਲ ਵਿਖੇ ਅਣਪਛਾਤੇ ਚੋਰਾਂ ਵਲੋਂ ਤਾਲੇ ਤੋੜ ਕੇ ਦੋ ਛੱਤ ਵਾਲੇ ਪੱਖੇ, ਇਕ ਕੈਟਲ ਕਰਾਸ, ਔਟੋਕ ਲੇਵ, ਦੋ ਸਟੀਲ ਦੀਆਂ ਬਾਲਟੀਆਂ, ਸਟਰ ਲਾਇਜਰ, ਏਆਈ ਗੰਨ, ਲੋਹੇ ਦੀਆਂ ਗਰਿੱਲਾਂ ਆਦਿ ਸਮਾਨ ਚੋਰੀ ਕਰ ਲਈਆਂ ਹਨ।ਇਨ੍ਹਾਂ ਦੀ ਕੀਮਤ ਹਜ਼ਾਰਾਂ ਰੁਪਏ ਬਣਦੀ ਹੈ। ਗੜ੍ਹਦੀਵਾਲਾ ਪੁਲਿਸ ਵੱਲੋਂ ਉਕਤ ਵੈਟਰਨਰੀ ਇੰਸਪੈਕਟਰ ਸਤਵਿੰਦਰਪਾਲ ਸਿੰਘ ਵਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ ਤੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।