Prime Punjab Times

Latest news
ਪੰਜਾਬ ਸਰਕਾਰ ਨੇ ਐਸ.ਜੀ.ਜੀ.ਐਸ. ਖਾਲਸਾ ਕਾਲਜ, ਮਾਹਿਲਪੁਰ ਵਿਖੇ ਕਰਵਾਇਆ ਸ਼ਾਨਦਾਰ ਡਰੋਨ ਸ਼ੋਅ *ਵੈਦ ਕ੍ਰਿਸ਼ਨ ਮਿੱਤਰ (ਹਰੀ ਪਗੜੀ ਵਾਲਿਆਂ) ਦੇ ਨਮਿੱਤ  ਸਰਧਾਂਜਲੀ ਸਮਾਰੋਹ ਦੌਰਾਨ ਰਾਜਨੀਤਕ ਧਾਰਮਿਕ ਤੇ ਸਮਾਜਿਕ ਜਥੇਬੰਦ... ਸੰਤ ਨਿਰੰਕਾਰੀ ਸਤਿਸੰਗ ਭਵਨ ਟੇਰਕਿਆਣਾ ਵਿਖੇ ਮੈਗਾ ਖੂਨਦਾਨ ਕੈਂਪ 'ਚ ਸ਼ਰਧਾਲੂਆਂ ਨੇ 245 ਯੂਨਿਟ ਖੂਨਦਾਨ ਕੀਤਾ ਚੋਰਾਂ ਨੇ ਦੋ ਸਰਕਾਰੀ ਸਕੂਲਾਂ ਨੂੰ ਬਣਾਇਆ ਨਿਸ਼ਾਨਾ, 2ਗੈਸ ਸਿਲੰਡਰ ਤੇ ਕਰਿਆਨੇ ਦਾ ਸਮਾਨ ਲੈ ਉੱਡੇ ਰਾਮਲੀਲਾ ਦੇ ਸ਼ੁਭ ਆਰੰਭ ਲਈ ਝੰਡਾ ਪੂਜਨ, ਕਲਾਕਾਰਾਂ ਨੇ ਲਿਆ ਸ੍ਰੀ ਰਾਮ ਦੀ ਪਾਵਨ ਲੀਲਾ ਦਾ ਸੰਕਲਪ ਗੜ੍ਹਦੀਵਾਲਾ ਵਿਖੇ 12 ਤੋਂ 20 ਸਤੰਬਰ ਤੱਕ "ਸ੍ਰੀ ਕ੍ਰਿਸ਼ਨ ਰਾਸਲੀਲਾ" ਪ੍ਰੋਗਰਾਮ ਆਯੋਜਿਤ ਕੌਮੀ ਲੋਕ ਅਦਾਲਤ ਵਿੱਚ 29,451 ਮਾਮਲਿਆਂ ਦਾ ਨਿਪਟਾਰਾ, 11.96 ਕਰੋੜ ਰੁਪਏ ਤੋਂ ਵੱਧ ਦੇ ਅਵਾਰਡ ਪਾਸ ਖ਼ਾਲਸਾ ਕਾਲਜ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਵਾਇਆ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਖ਼ਾਲਸਾ ਕਾਲਜ ਵਿਖੇ ਸਾਈਬਰ ਜਾਗਰੂਕਤਾ ਦਿਵਸ ਮਨਾਇਆ ਗਿਆ
ADVERTISEMENT
You are currently viewing ਚੋਰਾਂ ਨੇ ਦੋ ਸਰਕਾਰੀ ਸਕੂਲਾਂ ਨੂੰ ਬਣਾਇਆ ਨਿਸ਼ਾਨਾ, 2ਗੈਸ ਸਿਲੰਡਰ ਤੇ ਕਰਿਆਨੇ ਦਾ ਸਮਾਨ ਲੈ ਉੱਡੇ

ਚੋਰਾਂ ਨੇ ਦੋ ਸਰਕਾਰੀ ਸਕੂਲਾਂ ਨੂੰ ਬਣਾਇਆ ਨਿਸ਼ਾਨਾ, 2ਗੈਸ ਸਿਲੰਡਰ ਤੇ ਕਰਿਆਨੇ ਦਾ ਸਮਾਨ ਲੈ ਉੱਡੇ

ਦਸੂਹਾ 13 ਸਤੰਬਰ (ਚੌਧਰੀ )

: ਬੀਤੀ 12 ਸਤੰਬਰ ਦੀ ਰਾਤ ਚੋਰਾਂ ਵਲੋਂ ਸਰਕਾਰੀ ਮਿਡਲ ਤੇ ਸਰਕਾਰੀ ਐਲੀਮੈਂਟਰੀ ਸਕੂਲ ਪੰਡੋਰੀ ਅਰਾਈਆਂ ਵਿਖੇ ਚੋਰਾਂ ਵਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ।

ਇਸ ਸਬੰਧੀ ਮਿਡਲ ਸਕੂਲ ਇੰਚਾਰਜ ਨੇ ਅਮਨਦੀਪ ਕੌਰ ਅਤੇ ਮਮਤਾ ਰਾਣੀ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਅੱਜ ਸਵੇਰੇ ਪਿੰਡ ਦੇ ਮੋਹਤਵਰ ਵਿਅਕਤੀਆਂ ਦਾ ਫੋਨ ਆਇਆ ਕਿ ਸਕੂਲ ਵਿੱਚ ਚੋਰੀ ਹੋ ਗਈ ਹੈ। ਅਸੀਂ ਜਾ ਕੇ ਦੇਖਿਆ ਕਿ ਮਿਡਲ ਸਕੂਲ ਅਤੇ ਐਲੀਮੈਂਟਰੀ ਸਕੂਲ ਦੇ ਤਾਲੇ ਅਤੇ ਸੈਂਟਰ ਲਾੱਕ ਟੂਟੇ ਹੋਏ ਸਨ ਅਤੇ ਅਲਮਾਰੀਆਂ ਵਿੱਚ ਪਿਆ ਸਾਰਾ ਸਾਮਾਨ ਖਿਲਰਿਆ ਪਿਆ ਸੀ।ਚੋਰ ਇੰਨੇ ਸ਼ਾਤਰ ਸਨ ਕਿ ਉਨਾਂ ਵਲੋਂ ਸਕੂਲ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੇ ਮੁੰਹ ਅਸਮਾਨ ਵੱਲ ਕਰਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਇਸ ਚੋਰੀ ਨਾਲ ਪਿੰਡ ਦੇ ਲੋਕਾਂ ਵਿੱਚ ਵੀ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।

(ਚੋਰੀ ਦੀ ਵਾਰਦਾਤ ਦਾ ਜਾਇਜ਼ਾ ਲੈਂਦੇ ਹੋਏ ਪੁਲਿਸ ਅਧਿਕਾਰੀ)

ਸਮਾਨ ਚੈਕ ਕਰਨ ਤੇ ਪਾਇਆ ਗਿਆ ਕਿ ਮਿਡਲ ਸਕੂਲ ਦੇ ਮਿਡ ਡੇ ਮੀਲ ਘਰ ਵਿਚੋਂ 2 ਗੈਸ ਸਿਲੰਡਰ ਅਤੇ ਐਲੀਮੈਂਟਰੀ ਸਕੂਲ ਚੋਂ ਕਰਿਆਨੇ ਦਾ ਸਮਾਨ ਚੋਰੀ ਕਰਕੇ ਚੋਰ ਲੈ ਗਏ ਹਨ। ਇਸ ਚੋਰੀ ਸਬੰਧੀ ਤੁਰੰਤ ਸ਼ਿਕਾਇਤ ਥਾਣਾ ਦਸੂਹਾ ਪੁਲਿਸ ਨੂੰ ਦਿੱਤੀ ਗਈ। ਦਸੂਹਾ ਪੁਲਿਸ ਵਲੋਂ ਹਵਲਦਾਰ ਮਨਜੀਤ ਭਾਟੀਆ ਅਤੇ ਹਵਲਦਾਰ ਰਾਜਵਿੰਦਰ ਕੌਰ ਨੇ ਮੌਕੇ ਤੇ ਪਹੁੰਚ ਕੇ ਚੋਰੀ ਸਬੰਧੀ ਜਾਇਆ ਲਿਆ ਅਤੇ ਦੋਸ਼ੀਆਂ ਦੀ ਜਲਦ ਭਾਲ ਕਰਨ ਦੀ ਗੱਲ ਆਖੀ। ਇਸ ਸਬੰਧੀ ਲਿਖਤੀ ਸ਼ਿਕਾਇਤ ਵੀ ਪੁਲਿਸ ਨੂੰ ਦੇ ਦਿੱਤੀ ਗਈ ਹੈ।ਇਸ ਮੌਕੇ ਪਿੰਡ ਦੇ ਲੋਕ ਅਤੇ ਸਮੂਹ ਸਟਾਫ ਹਾਜ਼ਰ ਸੀ।