Prime Punjab Times

Latest news
ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ* ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮਾਰੀਆਂ ਮੱਲਾਂ ਗੜ੍ਹਦੀਵਾਲਾ ਦੇ 11 ਵਾਰਡਾਂ ’ਚੋਂ 7 ’ਚ ਆਪ, 3 ’ਚ ਕਾਂਗਰਸ ਪਾਰਟੀ ਤੇ 01 ਆਜ਼ਾਦ ਉਮੀਦਵਾਰ ਜੇਤੂ..   ਛੇ ਥਾਵਾਂ ‘ਤੇ ਹੋਵੇਗੀ ਨਗਰ ਕੌਂਸਲਾਂ ਦੀਆਂ ਵੋਟਾਂ ਦੀ ਗਿਣਤੀ: ਡਿਪਟੀ ਕਮਿਸ਼ਨਰ
ADVERTISEMENT
You are currently viewing ਪੰਜਾਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਕਰਨ ਵਾਲੇ ਹੋ ਜਾਣ ਸਾਵਧਾਨ,ਹੁਣ……

ਪੰਜਾਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਕਰਨ ਵਾਲੇ ਹੋ ਜਾਣ ਸਾਵਧਾਨ,ਹੁਣ……

ਚੰਡੀਗੜ੍ਹ / ਰੂਪਨਗਰ (ਜਤਿੰਦਰਪਾਲ ਸਿੰਘ ਕਲੇਰ)

ਪੰਜਾਬ ‘ ਚ ਗ਼ੈਰ – ਕਾਨੂੰਨੀ ਮਾਈਨਿੰਗ ਕਰਨ ਵਾਲੇ ਹੋ ਜਾਣ ਸਾਵਧਾਨ,ਹੁਣ ਕਿਸੇ ਵੀ ਤਰ੍ਹਾਂ ਦੀ ਨਹੀਂ ਹੋਵੇਗੀ ਨਰਮੀ

 8 ਅਗਸਤ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਗ਼ੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਖ਼ਿਲਾਫ਼ ਪਹਿਲੇ ਦਿਨ ਤੋਂ ਹੀ ਬਹੁਤ ਸਪੱਸ਼ਟ ਨੀਤੀ ਤਹਿਤ ਕੰਮ ਕਰ ਰਹੀ ਹੈ । ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੰਜਾਬ ਦੇ ਮਾਈਨਜ ਅਤੇ ਜਿਉਲੋਜੀ ਬਾਰੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ 19 ਮਾਰਚ 2022 ਨੂੰ ਅਹੁਦਾ ਸੰਭਾਲਣ ਤੋਂ ਲੈਕੇ 07 ਅਗਸਤ 2022 ਤੱਕ ਗ਼ੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਖ਼ਿਲਾਫ਼ 306 ਵੱਖ ਵੱਖ ਮੁਕੱਦਮੇ ਦਰਜ ਕੀਤੇ ਗਏ ਹਨ ।

ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਮਾਈਨਿੰਗ ਸਬੰਧੀ ਸਬ ਤੋਂ ਵੱਧ 52 ਪਰਚੇ ਦਰਜ ਕੀਤੇ ਗਏ ਹਨ । ਸ . ਬੈਂਸ ਨੇ ਕਿਹਾ ਕਿ ਗ਼ੈਰ ਕਾਨੂੰਨੀ ਮਾਈਨਿੰਗ ਨੂੰ ਲੈ ਕੇ ਸਾਡੀ ਸਰਕਾਰ ਦਾ ਸਟੈਂਡ ਸਪੱਸ਼ਟ ਹੈ ਅਤੇ ਇਸ ਗਤੀਵਿਧੀ ਵਿਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਭਾਵੇਂ ਉਹ ਸਾਡੀ ਹੀ ਪਾਰਟੀ ਦਾ ਕੋਈ ਆਗੂ ਜਾਂ ਵਰਕਰ ਹੋਵੇ । ਉਨ੍ਹਾਂ ਕਿਹਾ ਕਿ ਜੇ ਕੋਈ ਮੇਰਾ ਪਰਿਵਾਰਕ ਮੈਂਬਰ ਜਾਂ ਰਿਸ਼ਤੇਦਾਰ ਵੀ ਇਸ ਕੰਮ ਵਿੱਚ ਸ਼ਾਮਲ ਹੋਇਆ ਤਾਂ ਉਸ ਖ਼ਿਲਾਫ਼ ਉਹ ਖੁਦ ਕਾਰਵਾਈ ਹੋਣ ਨੂੰ ਯਕੀਨੀ ਬਣਾਉਣਗੇ ।

       ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਉਨ੍ਹਾਂ ਦੇ ਹਲਕੇ ਅਧੀਨ ਆਉਂਦੇ ਪਿੰਡ ਕਾਹੀਵਾਲ ਵਿੱਚ ਨਾਜਾਇਜ਼ ਮਾਈਨਿੰਗ ਸੰਬੰਧੀ ਕੁਝ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ । ਇਸ ‘ ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਅਤੇ ਸਬੰਧਤ ਮਹਿਕਮੇ ਨੂੰ ਮੌਕੇ ‘ ਤੇ ਪੜਤਾਲ ਕਰਨ ਲਈ ਭੇਜਿਆ ਅਤੇ ਪੜਤਾਲ ਤੋਂ ਬਾਅਦ ਜੋ ਵੀ ਦੋਸ਼ੀ ਪਾਇਆ ਗਿਆ ਉਸ ਦੇ ਖਿਲਾਫ਼ ਤੁਰੰਤ ਕਾਨੂੰਨੀ ਕਾਰਵਾਈ ਕਰਦਿਆਂ ਥਾਣਾ ਆਨੰਦਪੁਰ ਸਾਹਿਬ ਵਿਖੇ ਮੁਕੱਦਮੇ ਦਰਜ ਕੀਤੇ ਗਏ । ਉਨ੍ਹਾਂ ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਹੋਈ ਹੈ ਕਿ ਅਗਰ ਕਿਤੇ ਵੀ ਕੋਈ ਨਾਜਾਇਜ਼ ਮਾਈਨਿੰਗ ਸਬੰਧੀ ਸ਼ਿਕਾਇਤ ਪ੍ਰਾਪਤ ਹੋਵੇ ਤਾਂ ਇਸ ਉੱਤੇ ਤੁਰੰਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ ।

      ਉਨ੍ਹਾਂ ਕਿਹਾ ਮਾਈਨਿੰਗ ਵਿਭਾਗ ਦੇ ਵੀ ਕੁਝ ਭ੍ਰਿਸ਼ਟ ਅਫ਼ਸਰਾਂ ਇਸ ਗ਼ੈਰ – ਕਾਨੂੰਨੀ ਕੰਮ ਨੂੰ ਰੋਕਣ ਲਈ ਇਮਾਨਦਾਰੀ ਨਾਲ ਆਪਣੀ ਡਿਊਟੀ ਨਹੀਂ ਨਿਭਾਅ ਰਹੇ ਸਨ , ਜਿਨ੍ਹਾਂ ‘ ਤੇ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਤੇ ਰੂਪਨਗਰ ਅਤੇ ਪਠਾਨਕੋਟ ਦੇ ਮਾਈਨਿੰਗ ਅਫਸਰਾਂ ਨੂੰ ਸਸਪੈਂਡ ਕੀਤਾ ਗਿਆ ਸੀ । ਸ . ਬੈਂਸ ਨੇ ਦੱਸਿਆ ਕਿ ਵਿਭਾਗ ਦੇ ਅਧਿਕਾਰੀਆਂ ਨੂੰ ਸਪਸ਼ਟ ਹਦਾਇਤ ਕਰ ਦਿੱਤੀ ਗਈ ਹੈ ਕਿ ਪੂਰੀ ਆਜ਼ਾਦੀ ਅਤੇ ਬਿਨਾਂ ਕਿਸੇ ਰਾਜਨੀਤਕ ਦਬਾਅ ਤੋਂ ਆਪਣੀ ਡਿਊਟੀ ਕਾਨੂੰਨੀ ਦੀ ਪਾਲਣਾ ਕਰਦੇ ਹੋਏ ਕਰਨ ।

ਫੋਟੋ : ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ

error: copy content is like crime its probhihated