Prime Punjab Times

Latest news
DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ ਸੜਕ ਸੁਰੱਖਿਆ ਨਿਯਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ-ਵਧੀਕ ਡਿਪਟੀ ਕਮਿਸ਼ਨਰ ਵਰਲਡ ਬੁੱਧਿਸਟ ਫੈਡਰੇਸ਼ਨ ਦੇ ਐਡਵਾਈਜ਼ਰੀ ਬੋਰਡ ਵਿੱਚ ਨਿੱਕੂ ਦਸੂਹਾ ਨੂੰ ਮਿਲੀ ਅਹਿਮ ਜ਼ਿੰਮੇਵਾਰੀ ਸ਼ਬਦ ਕੀਰਤਨ 'ਚ ਖਾਲਸਾ ਕਾਲਜ ਨੇ ਤੀਸਰਾ ਸਥਾਨ ਕੀਤਾ ਹਾਸਲ दसूहा के गांव बह मवा के नीरज ने एशियन गेम्स में जीता सिल्वर मैडल,परिवार और गांव में खुशी की लहर ਬਾਬਾ ਦੀਪ ਸਿੰਘ ਚੈਰੀਟੇਬਲ ਹਸਪਤਾਲ ਵਿਖੇ ਡਾ ਪਾਬਲਾ ਨੇ ਹੱਡੀਆਂ ਦੀ ਬੀਮਾਰੀਆਂ ਸਬੰਧੀ ਮਰੀਜ਼ਾਂ ਦੀ ਕੀਤੀ ਜਾਂਚ ਤਿਉਹਾਰਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਟਾਕਿਆਂ ਦੀ ਵਿਕਰੀ ਬਾਰੇ ਹਦਾਇਤਾਂ ਜਾਰੀ ਰਾਖੀ ਗੁਪਤਾ ਭੰਡਾਰੀ, ਇਲੈਕਟਰੋਲ ਰੋਲ ਆਬਜਰਵਰ ਬਟਾਲਾ ਪਹੁੰਚੇ,SIR ਦੀ ਚੱਲ ਰਹੀ ਪ੍ਰਕਿਰਿਆ ਦਾ ਕੀਤਾ ਰੀਵਿਊ
ADVERTISEMENT
You are currently viewing ਨਗਰ ਨਿਗਮ ਨੂੰ ਉਡਾਉਣ ਦੀ ਧਮਕੀ ਨਾਲ ਮਚੀ ਹਫੜਾ-ਦਫੜੀ, ਵਿਕਾਸ ਮੀਟਿੰਗ ਅੱਧ ਵਿਚਾਲੇ ਰੋਕ ਕੇ ਖਾਲੀ ਕਰਵਾਇਆ ਦਫ਼ਤਰ

ਨਗਰ ਨਿਗਮ ਨੂੰ ਉਡਾਉਣ ਦੀ ਧਮਕੀ ਨਾਲ ਮਚੀ ਹਫੜਾ-ਦਫੜੀ, ਵਿਕਾਸ ਮੀਟਿੰਗ ਅੱਧ ਵਿਚਾਲੇ ਰੋਕ ਕੇ ਖਾਲੀ ਕਰਵਾਇਆ ਦਫ਼ਤਰ

ਬਟਾਲਾ, 12 ਅਗਸਤ (ਅਵਿਨਾਸ਼ ਸ਼ਰਮਾ)

: ਬਟਾਲਾ ਨਗਰ ਨਿਗਮ ਦਫ਼ਤਰ ਵਿੱਚ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਨਗਰ ਨਿਗਮ ਦੇ ਮੀਟਿੰਗ ਹਾਲ ਵਿੱਚ ਵਿਕਾਸ ਕਾਰਜਾਂ ਸਬੰਧੀ ਅਹਿਮ ਮੀਟਿੰਗ ਚੱਲ ਰਹੀ ਸੀ। ਮੀਟਿੰਗ ਵਿੱਚ ਆਮ ਆਦਮੀ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਤੋਂ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਡਿਪਟੀ ਕਮਿਸ਼ਨਰ ਗੁਰਦਾਸਪੁਰ, ਏਡੀਸੀ, ਨਗਰ ਨਿਗਮ ਕਮਿਸ਼ਨਰ ਸਮੇਤ ਕਈ ਸਰਕਾਰੀ ਅਧਿਕਾਰੀ ਮੌਜੂਦ ਸਨ।

ਇਸੇ ਦੌਰਾਨ ਡਿਪਟੀ ਕਮਿਸ਼ਨਰ ਦਫ਼ਤਰ ਗੁਰਦਾਸਪੁਰ ਨੂੰ ਇੱਕ ਈ-ਮੇਲ ਪ੍ਰਾਪਤ ਹੋਣ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਚੱਲ ਰਹੀ ਮੀਟਿੰਗ ਨੂੰ ਤੁਰੰਤ ਅੱਧ ਵਿਚਾਲੇ ਰੋਕਣਾ ਪਿਆ। ਸੁਰੱਖਿਆ ਦੇ ਮੱਦੇਨਜ਼ਰ ਨਗਰ ਨਿਗਮ ਦਫ਼ਤਰ ਨੂੰ ਪੂਰੀ ਤਰ੍ਹਾਂ ਖਾਲੀ ਕਰਵਾ ਦਿੱਤਾ ਗਿਆ।

ਸਰਕਾਰੀ ਅਧਿਕਾਰੀਆਂ ਮੁਤਾਬਕ ਏਡੀਸੀ ਵੱਲੋਂ ਤੁਰੰਤ ਨਗਰ ਨਿਗਮ ਦਫ਼ਤਰ ਖਾਲੀ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਸਨ। ਹੁਕਮਾਂ ਤੋਂ ਬਾਅਦ ਬਟਾਲਾ ਸਿਟੀ ਪੁਲਿਸ ਦੀ ਟੀਮ ਦੇ ਨਾਲ ਡੌਗ ਸਕੁਆਡ ਵੀ ਮੌਕੇ ’ਤੇ ਪਹੁੰਚ ਗਿਆ ਅਤੇ ਪੂਰੇ ਕੰਪਲੈਕਸ ਦੀ ਬਾਰੀਕੀ ਨਾਲ ਤਲਾਸ਼ੀ ਅਤੇ ਜਾਂਚ ਸ਼ੁਰੂ ਕੀਤੀ ਗਈ।

ਇਸ ਸਬੰਧੀ ਸਿਟੀ ਪੁਲਿਸ ਦੇ ਅਧਿਕਾਰੀ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦਫ਼ਤਰ ਗੁਰਦਾਸਪੁਰ ਨੂੰ ਮਿਲੀ ਈ-ਮੇਲ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਗੁਰਦਾਸਪੁਰ ਅਤੇ ਬਟਾਲਾ ਦੇ ਮੇਅਰ ਦਫ਼ਤਰ ਨੂੰ ਉਡਾਉਣ ਦੀ ਧਮਕੀ ਦਿੱਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਸਰਚ ਅਭਿਆਨ ਜਾਰੀ ਹੈ।

ਪੁਲਿਸ ਅਧਿਕਾਰੀ ਨੇ ਕਿਹਾ ਕਿ ਸੁਰੱਖਿਆ ਦੇ ਪੱਖੋਂ ਹਰ ਸੰਭਵ ਸਾਵਧਾਨੀ ਵਰਤੀ ਜਾ ਰਹੀ ਹੈ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਵਾਪਰਨ ਨਹੀਂ ਦਿੱਤਾ ਜਾਵੇਗਾ। ਖ਼ਬਰ ਲਿਖੇ ਜਾਣ ਤੱਕ ਕਿਸੇ ਵੀ ਸ਼ੱਕੀ ਵਸਤੂ ਜਾਂ ਵਿਸਫੋਟਕ ਸਮੱਗਰੀ ਸਬੰਧੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਸੀ।