Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਤਿੰਨ ਰੋਜ਼ਾ ਮਾਇਗ੍ਰੇਟਰੀ ਪਲਸ ਪੋਲੀਓ ਮੁਹਿੰਮ 19 ਤੋਂ…

ਤਿੰਨ ਰੋਜ਼ਾ ਮਾਇਗ੍ਰੇਟਰੀ ਪਲਸ ਪੋਲੀਓ ਮੁਹਿੰਮ 19 ਤੋਂ…

ਤਿੰਨ ਰੋਜ਼ਾ ਮਾਇਗ੍ਰੇਟਰੀ ਪਲਸ ਪੋਲੀਓ ਮੁਹਿੰਮ 19 ਤੋਂ… 

ਸਿਹਤ ਵਿਭਾਗ ਦੀਆਂ 179 ਟੀਮਾਂ ਵਲੋਂ ਪ੍ਰਵਾਸੀ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਬੂੰਦਾਂ : ਡਿਪਟੀ ਕਮਿਸ਼ਨਰ
ਮੀਟਿੰਗ ਦੌਰਾਨ ਸਿਹਤ ਵਿਭਾਗ ਅਤੇ ਕਿਰਤ ਵਿਭਾਗ ਨੂੰ ਜਾਗਰੂਕਤਾ ਫੈਲਾਉਣ ਦੀ ਕੀਤੀ ਹਦਾਇਤ

ਹੁਸ਼ਿਆਰਪੁਰ, 16 ਜੂਨ(ਬਿਊਰੋ) : ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਮਾਇਗ੍ਰੇਟਰੀ ਪਲਸ ਪੋਲੀਓ ਮੁਹਿੰਮ ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਹਤ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ ਕੋਈ ਵੀ ਬੱਚਾ ਪੋਲੀਓ ਬੂੰਦਾਂ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ 19 ਜੂਨ ਤੋਂ 21 ਜੂਨ ਤੱਕ ਚੱਲਣ ਵਾਲੀ ਤਿੰਨ ਰੋਜ਼ਾ ਮੁਹਿੰਮ ਤਹਿਤ ਡੋਰ-ਟੂ-ਡੋਰ 0 ਤੋਂ 5 ਸਾਲ ਤੱਕ ਦੇ ਪ੍ਰਵਾਸੀ ਬੱਚਿਆਂ ਨੂੰ ਹੀ ਪੋਲੀਓ ਬੂੰਦਾਂ ਪਿਲਾਈਆਂ ਜਾ ਰਹੀਆਂ ਹਨ। ਉਨ੍ਹਾਂ ਸਿਹਤ ਵਿਭਾਗ ਅਤੇ ਕਿਰਤ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਸ ਮੁਹਿੰਮ ਤਹਿਤ ਵੱਧ ਤੋਂ ਵੱਧ ਜਾਗਰੂਕਤਾ ਵੀ ਫੈਲਾਈ ਜਾਵੇ, ਤਾਂ ਜੋ ਹਰੇਕ ਬੱਚੇ ਨੂੰ ਪੋਲੀਓ ਦੀ ਇਹ ਖੁਰਾਕ ਦਿੱਤੀ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਾਇਗ੍ਰੇਟਰੀ ਪਲਸ ਪੋਲੀਓ ਮੁਹਿੰਮ ਤਹਿਤ ਪ੍ਰਵਾਸੀ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ ਸਿਹਤ ਵਿਭਾਗ ਦੀਆਂ 179 ਟੀਮਾਂ ਨਿਯੁਕਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਟੀਮਾਂ ਵਿਚ 2 ਮੋਬਾਇਲ ਟੀਮਾਂ ਵੀ ਸ਼ਾਮਿਲ ਹਨ, ਜਦਕਿ 177 ਟੀਮਾਂ ਘਰਾਂ ਵਿਚ ਜਾਣਗੀਆਂ।  ਉਨ੍ਹਾਂ ਕਿਹਾ ਕਿ 42 ਸੁਪਰਵਾਈਜ਼ਰਾਂ ਤੋਂ ਇਲਾਵਾ 356 ਟੀਮ ਮੈਂਬਰ ਆਪਣੀ ਜ਼ਿੰਮੇਵਾਰੀ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਅਨੁਸਾਰ 2,87,509 ਮਾਇਗ੍ਰੇਟਰੀ ਅਬਾਦੀ ਹੈ, ਜਿਨ੍ਹਾਂ ਵਿਚ 0 ਤੋਂ 5 ਸਾਲ ਤੱਕ ਦੇ 22,230 ਬੱਚੇ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਜਿਥੇ 28,309 ਘਰਾਂ ਦੀ ਗਿਣਤੀ ਹੈ, ਉਥੇ ਝੁੱਗੀ ਕਲੱਸਟਰ 286 ਅਤੇ ਭੱਠਿਆਂ ਦੀ ਗਿਣਤੀ 112 ਹੈ। ਉਨ੍ਹਾਂ ਕਿਹਾ ਕਿ ਮਾਇਗ੍ਰੇਟਰੀ ਪਲਸ ਪੋਲੀਓ ਮੁਹਿੰਮ ਤਹਿਤ ਪ੍ਰਵਾਸੀ ਬੱਚਿਆਂ ਨੂੰ ਇਹ ਵਾਧੂ ਖੁਰਾਕ ਦਿੱਤੀ ਜਾ ਰਹੀ ਹੈ, ਇਸ ਲਈ ਵੱਧ ਤੋਂ ਵੱਧ ਬੱਚਿਆਂ ਨੂੰ ਇਹ ਖੁਰਾਕ ਦੇਣੀ ਯਕੀਨੀ ਬਣਾਈ ਜਾਵੇ।
ਸ੍ਰੀ ਸੰਦੀਪ ਹੰਸ ਨੇ ਕਿਹਾ ਕਿ ਭੱਠਿਆਂ ਅਤੇ ਝੁੱਗੀਆਂ ਤੋਂ ਇਲਾਵਾ ਫੈਕਟਰੀਆਂ, ਮੰਡੀਆਂ ਸਮੇਤ ਹੋਰ ਅਜਿਹੀਆਂ ਥਾਵਾਂ ’ਤੇ ਵੀ ਪਹੁੰਚ ਕੀਤੀ ਜਾਵੇ, ਜਿਥੇ ਪ੍ਰਵਾਸੀ ਮਜ਼ਦੂਰ ਕੰਮ ਕਰ ਰਹੇ ਹਨ। ਉਨ੍ਹਾਂ ਭੱਠਿਆਂ, ਫੈਕਟਰੀਆਂ ਅਤੇ ਹੋਰ ਵੱਖ-ਵੱਖ ਵਪਾਰਕ ਅਦਾਰਿਆਂ ਨੂੰ ਵੀ ਅਪੀਲ ਕੀਤੀ ਕਿ 0 ਤੋਂ 5 ਸਾਲ ਤੱਕ ਦੇ ਪ੍ਰਵਾਸੀ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ ਪਹਿਲਕਦਮੀ ਦਿਖਾਈ ਜਾਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)  ਸੰਦੀਪ ਕੁਮਾਰ, ਕਾਰਜਕਾਰੀ ਸਿਵਲ ਸਰਜਨ ਡਾ. ਪਵਨ ਕੁਮਾਰ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪ੍ਰੀਤ ਕੋਹਲੀ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਗੁਰਸ਼ਰਨ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:) ਸੰਜੀਵ ਗੌਤਮ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

error: copy content is like crime its probhihated