Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਰਾਜਪੁਰ ਕੰਢੀ ਵਿਖੇ ਤਿੰਨ ਦਿਨਾ ਸਾਲਾਨਾ ਛਿੰਝ ਮੇਲਾ 14 ਤੋਂ

ਰਾਜਪੁਰ ਕੰਢੀ ਵਿਖੇ ਤਿੰਨ ਦਿਨਾ ਸਾਲਾਨਾ ਛਿੰਝ ਮੇਲਾ 14 ਤੋਂ

ਗੜ੍ਹਦੀਵਾਲਾ 5 ਜੂਨ (ਚੌਧਰੀ)

: ਡੇਰਾ ਸ਼੍ਰੀ 108 ਸੰਤ ਬਾਬਾ ਭੋਲਾ ਗਿਰ ਜੀ ਰਾਜਪੁਰ ਕੰਢੀ ਵਿਖੇ ਮੌਜੂਦਾ ਗੱਦੀਨਸ਼ੀਨ ਮਹੰਤ ਰਾਮ ਗਿਰ ਜੀ ਦੀ ਅਗਵਾਈ ਹੇਠ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਵੱਡੇ ਪੱਧਰ ‘ਤੇ ਕਰਵਾਇਆ ਜਾ ਰਿਹਾ ਤਿੰਨ ਦਿਨਾ ਸਾਲਾਨਾ ਛਿੰਝ ਮੇਲਾ 14 ਜੂਨ ਤੋਂ ਧੂਮਧਾਮ ਅਤੇ ਉਤਸ਼ਾਹ ਨਾਲ ਸ਼ੁਰੂ ਹੋਵੇਗਾ।

ਇਸ ਮੌਕੇ ਡੇਰੇ ਦੇ ਗੱਦੀਨਸ਼ੀਨ ਮਹੱਤ ਰਾਮ ਗਿਰ ਜੀ ਨੇ ਦੱਸਿਆ ਕਿ 13 ਜੂਨ ਨੂੰ ਸਵੇਰੇ 11 ਵਜੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਜਾਣਗੇ।14 ਜੂਨ ਨੂੰ ਸ਼ਾਮ 6 ਵਜੇ ਟਮਕ ਦੀ ਰਸਮ ਕੀਤੀ ਜਾਵੇਗੀ। 15 ਜੂਨ ਨੂੰ ਸਵੇਰੇ 11 ਵਜੇ ਤੋਂ ਲੈ ਕੇ 2 ਵਜੇ ਤੱਕ ਸੰਤਾਂ ਦੇ ਪ੍ਰਵਚਨ, ਸ਼ਬਦ ਕੀਰਤਨ ਹੋਵੇਗਾ ਅਤੇ 16 ਜੂਨ ਨੂੰ ਛਿੰਝ ਮੇਲਾ 3 ਵਜੇ ਸ਼ੁਰੂ ਹੋਵੇਗਾ। ਜਿਸ ਵਿਚ ਰਾਸ਼ਟਰੀ ਤੇ ਅੰਤਰਰਾਸ਼ਟਰੀ ਪਹਿਲਵਾਨ ਜੌਹਰ ਦਿਖਾਉਣਗੇ।

ਉਨ੍ਹਾਂ ਦੱਸਿਆ ਕਿ ਛਿੰਝ ਮੇਲੇ ਦੌਰਾਨ ਸਿਰਫ ਸੱਦੇ ਹੋਏ ਪਹਿਲਵਾਨ ਹੀ ਆਪਣੇ ਜੌਹਰ ਦਿਖਾਉਣਗੇ। ਉਨ੍ਹਾਂ ਦੱਸਿਆ ਕਿ ਇਸ ਮੇਲੇ ਦੌਰਾਨ 3 ਦਿਨ ਚਾਹ-ਪਕੌੜੇ ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਇਸ ਮੌਕੇ ਉਨ੍ਹਾਂ ਇਲਾਕਾ ਨਿਵਾਸੀ ਸੰਗਤਾਂ ਨੂੰ ਹੁੰਮ ਹੁੰਮਾ ਕੇ ਪਹੁੰਚਣ ਲਈ ਹਾਰਦਿਕ ਸੱਦਾ ਦਿੱਤਾ ਗਿਆ।