ਗੜ੍ਹਦੀਵਾਲਾ 9 ਸਤੰਬਰ (ਚੌਧਰੀ)
: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਖ਼ਾਲਸਾ ਕਾਲਜ ਦੇ ਫੈਸ਼ਨ ਡਿਜਾਇਨਿੰਗ ਵਿਭਾਗ ਵਲੋਂ ਪੀਡੀਲਾਈਟ ਫੈਵੀਕਰਾਈਸ ਕੰਪਨੀ ਦੇ ਸਹਿਯੋਗ ਨਾਲ ਵਿਦਿਆਰਥੀਆ ਲਈ ਤਿੰਨ ਦਿਨਾਂ ਦੀ ਆਰਟ ਐਂਡ ਕਰਾਫਟ ਦੀ ਵਰਕਸਾਪ ਲਗਾਈ ਗਈ। ਇਸ ਵਰਕਸ਼ਾਪ ਦੇ ਰਿਸੋਰਸ ਪਰਸਨ ਮੈਡਮ ਰਿਤੂ ਲਾਲ ਨੇ ਵੱਖ-ਵੱਖ ਤਰ੍ਹਾਂ ਦੀਆ ਤਕਨੀਕਾਂ ਦੀ ਵਰਤੋਂ ਕਰਕੇ ਕਢਾਈਆ, ਟਾਈ ਐਂਡ ਡਾਈ, ਜਵੈਲਰੀ, ਲਿੱਪਨ ਆਰਟ ਅਤੇ ਪੇਟਿੰਗ ਨੁੰ ਕਰਵਾਇਆ । ਇਸ ਵਿਚ ਵਿਦਿਆਰਥੀਆਂ ਨੁ ਦੁਪੱਟੇ, ਕੁੜਤੇ, ਜੂਟ ਬੈਡ ਵਰਗੀਆ ਚੀਜਾ ਬਣਾਈਆ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਰਿਸੋਰਸ ਪਰਸਨ ਮੈਡਮ ਰਿਤੂ ਲਾਲ ਨੁੰ ਸਨਮਾਨਿਤ ਕੀਤਾ ਅਤੇ ਉਨ੍ਹਾ ਨੇ ਵਿਦਿਆਰਥੀਆਂ ਨੂੰ ਅਜਿਹੀਆ ਵਰਕਸ਼ਾਪਾਂ ਦਾ ਹਿੱਸਾ ਬਣ ਕੇ ਲਾਭ ਉਠਾਉਣ ਲਈ ਪ੍ਰੇਰਿਆ।ਇਸ ਮੌਕੇ ਫੈਸ਼ਨ ਡਿਜਾਇਨਿੰਗ ਵਿਭਾਗ ਦੇ ਮੁਖੀ ਮੈਡਮ ਸ਼ਰਨਜੀਤ ਕੌਰ ਅਤੇ ਮੈਡਮ ਨੇਹਾ ਅਤੇ ਸੇਵਾ-ਮੁਕਤ ਪ੍ਰੋ. ਸ਼ਾਮ ਸਿੰਘ ਵੀ ਹਾਜ਼ਰ ਸਨ। ਪੀਡੀਲਾਈਟ ਫੈਵੀਕਰਾਈਸ ਕੰਪਨੀ ਵਲੋਂ ਵਿਦਿਆਰਥੀਆ ਨੂੰ ਸਰਟੀਫਿਕੇਟ ਵੀ ਵੰਡੇ ਗਏ।