ਗੜ੍ਹਦੀਵਾਲਾ 12 ਜੂਨ (ਚੌਧਰੀ)
: ਡੇਰਾ ਸ਼੍ਰੀ 108 ਸੰਤ ਬਾਬਾ ਭੋਲਾ ਗਿਰ ਜੀ ਰਾਜਪੁਰ ਕੰਢੀ ਵਿਖੇ ਮੌਜੂਦਾ ਗੱਦੀਨਸ਼ੀਨ ਮਹੰਤ ਰਾਮ ਗਿਰ ਜੀ ਦੀ ਅਗਵਾਈ ਹੇਠ ਸਮੂਹ ਪਿੰਡ ਵਾਸੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਤਿੰਨ ਦਿਨਾਂ ਸਾਲਾਨਾ ਛਿੰਝ ਮੇਲਾ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਡੇਰੇ ਦੇ ਗੱਦੀਨਸ਼ੀਨ ਮਹੰਤ ਰਾਮ ਗਿਰ ਜੀ ਨੇ ਦੱਸਿਆ ਕਿ 14 ਜੂਨ ਨੂੰ ਸਵੇਰੇ 11 ਵਜੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਜਾਣਗੇ। 15 ਜੂਨ ਨੂੰ ਸ਼ਾਮ 6 ਵਜੇ ਟਮਕ ਦੀ ਰਸਮ ਅਦਾ ਕੀਤੀ ਜਾਵੇਗੀ ਅਤੇ 16 ਜੂਨ ਨੂੰ ਸਵੇਰੇ 11 ਵਜੇ ਤੋਂ ਲੈ ਕੇ 2 ਵਜੇ ਤੱਕ ਸੰਤਾਂ ਦੇ ਪ੍ਰਵਚਨ,ਸ਼ਬਦ ਕੀਰਤਨ ਹੋਵੇਗਾ ਅਤੇ 17 ਜੂਨ ਨੂੰ ਛਿੰਝ ਮੇਲਾ 3 ਵਜੇ ਸ਼ੁਰੂ ਹੋਵੇਗਾ। ਜਿਸ ਵਿਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪਹਿਲਵਾਨ ਆਪਣੇ ਜੌਹਰ ਦਿਖਾਉਣਗੇ। ਉਨ੍ਹਾਂ ਦੱਸਿਆ ਕਿ ਛਿੰਝ ਮੇਲੇ ਦੌਰਾਨ ਸਿਰਫ ਸੱਦੇ ਹੋਏ ਪਹਿਲਵਾਨਾਂ ਪਹਿਲ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪਹਿਲੇ ਸਥਾਨ ਤੇ ਰਹਿਣ ਵਾਲੇ ਪਹਿਲਵਾਨ ਨੂੰ ਬੁਲਟ ਮੋਟਰਸਾਈਕਲ ਅਤੇ ਦੂਜੇ ਸਥਾਨ ਤੇ ਰਹਿਣ ਵਾਲੇ ਪਹਿਲਵਾਨ ਨੂੰ ਸਪਲੈਂਡਰ ਮੋਟਰਸਾਈਕਲ ਦੇ ਕੇ ਸਨਮਾਨਿਤ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਇਸ ਮੇਲੇ ਦੌਰਾਨ 3 ਦਿਨ ਚਾਹ ਪਕੌੜਿਆਂ ਤੇ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਇਸ ਮੌਕੇ ਉਨ੍ਹਾਂ ਇਲਾਕਾ ਨਿਵਾਸੀ ਸੰਗਤਾਂ ਨੂੰ ਹੁੰਮ ਹੁੰਮਾ ਕੇ ਪਹੁੰਚਣ ਲਈ ਹਾਰਦਿਕ ਸੱਦਾ ਦਿੱਤਾ ਗਿਆ।