Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਤਿੰਨ ਮਹੀਨੇ ਪਹਿਲਾਂ ਜੇਲ ਚੋਂ ਆਏ ਪਿੰਡ ਦੋਲੋਵਾਲ ਦੇ ਵਿਅਕਤੀ ਵਲੋਂ ਫਾਹਾ ਲੈ ਕੇ ਕੀਤੀ ਜੀਵਨ ਲੀਲਾ ਸਮਾਪਤ

ਤਿੰਨ ਮਹੀਨੇ ਪਹਿਲਾਂ ਜੇਲ ਚੋਂ ਆਏ ਪਿੰਡ ਦੋਲੋਵਾਲ ਦੇ ਵਿਅਕਤੀ ਵਲੋਂ ਫਾਹਾ ਲੈ ਕੇ ਕੀਤੀ ਜੀਵਨ ਲੀਲਾ ਸਮਾਪਤ

ਦਸੂਹਾ (PPT NEWS) 

ਜੇਲ ਤੋਂ ਆਉਣ ਤੋਂ ਬਾਅਦ ਮਾਨਸਿਕ ਤੌਰ ਤੇ ਪ੍ਰੇਸ਼ਾਨ ਰਹਿਦਾ ਦੀ ਰਜਿੰਦਰ 

10 ਨਵੰਬਰ 2022 : ਪਤਨੀ ਦੇ ਕਤਲ ਵਿਚ ਸਜਾ ਭੁਗਤ ਰਹੇ ਪਿੰਡ ਦੋਲੋਵਾਲ ਦੇ ਵਾਸੀ ਵਿਅਕਤੀ ਵਲੋਂ ਫਾਹਾ ਲੈ ਕੇ ਕੀਤੀ ਜੀਵਨ ਲੀਲਾ ਸਮਾਪਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਰਜਿੰਦਰ ਸਿੰਘ ਪੁੱਤਰ ਹੰਸਰਾਜ ਜੋ ਕਿ ਤਿੰਨ ਮਹੀਨੇ ਪਹਿਲਾਂ ਹੀ ਜੇਲ ਚੋਂ ਆਇਆ ਸੀ ਤੇ ਮਾਨਸਿਕ ਤੌਰ ਤੇ ਪ੍ਰੇਸ਼ਾਨ ਰਹਿਦਾ ਸੀ ਨੇ ਆਪਣੇ ਘਰ ਦੇ ਕਮਰੇ ਵਿਚ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰ ਲਈ। ਇਸ ਦਾ ਉਸ ਸਮੇਂ ਪਤਾ ਲੱਗਿਆ ਜਦੋਂ  ਅੱਜ ਸਵੇਰੇ 6 ਵਜੇ ਦੇ ਕਰੀਬ ਉਸ ਦੀ ਬੇਟੀ ਏਕਤਾ ਉਸਨੂੰ ਮਿਲਣ ਲਈ ਆਈ ਤਾ ਘਰ ਦਾ ਦਰਵਾਜ਼ਾ ਅੰਦਰੋਂ ਬੰਦ ਸੀ। ਜਦੋਂ ਬੇਟੀ ਦੇ ਦਰਵਾਜ਼ਾ ਖੜਕਾਇਆ ਤੇ ਅੰਦਰੋਂ ਨਾ ਖੁਲਿਆ ਤਾਂ ਉਸ ਨੇ ਇਸ ਸਬੰਧ ਜਾਣਕਾਰੀ ਆਸਪਾਸ ਰਹਿੰਦੇ ਲੋਕਾਂ ਨੂੰ ਦਿੱਤੀ। ਪਿੰਡ ਦੇ ਸਰਪੰਚ ਨੇ ਇਸ ਸਬੰਧੀ ਜਾਣਕਾਰੀ ਦਸੂਹਾ ਪੁਲਿਸ ਨੂੰ ਦਿੱਤੀ। ਦਸੂਹਾ ਪੁਲਿਸ ਦੀ ਹਾਜਰੀ ਵਿੱਚ ਘਰ ਦਾ ਦਰਵਾਜ਼ਾ ਤੋੜਿਆ ਗਿਆ ਤਾਂ ਦੇਖਿਆ ਕਿ ਰਜਿੰਦਰ ਸਿੰਘ ਦੀ ਲਾਸ਼ ਛੱਤ ਵਾਲੇ ਪੱਖੇ ਨਾਲ ਲਟਕ ਰਹੀ ਹੈ। ਦਸੂਹਾ ਪੁਲਿਸ ਵਲੋਂ ਪਹੁੰਚੇ ਏ ਐਸ ਆਈ ਜੱਗਾ ਸਿੰਘ ਨੇ ਰਜਿੰਦਰ ਸਿੰਘ ਦੀ ਲਾਸ਼ ਨੂੰ ਕਬਜੇ ਵਿੱਚ ਲੈਕੇ ਪੋਸਟਮਾਰਟਮ ਲਈ ਦਸੂਹਾ ਹਸਪਤਾਲ ਭੇਜ ਦਿੱਤੀ ਗਈ ਹੈ।