Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਤਿੰਨ ਚੋਰੀ ਦੇ ਮੋਟਰਸਾਈਕਲਾਂ ਸਮੇਤ 3 ਵਿਅਕਤੀ ਆਏ ਪੁਲਿਸ ਅੜਿੱਕੇ 

ਤਿੰਨ ਚੋਰੀ ਦੇ ਮੋਟਰਸਾਈਕਲਾਂ ਸਮੇਤ 3 ਵਿਅਕਤੀ ਆਏ ਪੁਲਿਸ ਅੜਿੱਕੇ 

ਬਟਾਲਾ, 15 ਜਨਵਰੀ (ਅਵਿਨਾਸ਼ ਸ਼ਰਮਾ)

: ਥਾਣਾ ਘੁਮਾਣ ਦੀ ਪੁਲਿਸ ਨੇ 3 ਚੋਰੀ ਦੇ ਮੋਟਰਸਾਈਕਲਾਂ ਸਮੇਤ 3 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ |

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਘੁਮਾਣ ਦੇ ਐਸ.ਐਚ.ਓ ਪਰਮਿੰਦਰ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ ਬਟਾਲਾ ਅਸ਼ਵਨੀ ਗੋਟਿਆਲ ਅਤੇ ਡੀ.ਐਸ.ਪੀ ਸ੍ਰੀ ਹਰਗੋਬਿੰਦਪੁਰ ਸਾਹਿਬ ਰਾਜੇਸ਼ ਕੱਕੜ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ ਏ.ਐਸ.ਆਈ ਗੁਰਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਗੁਪਤ ਸੂਚਨਾ ਦੇ ਆਧਾਰ ‘ਤੇ ਪਿੰਡ ਪੁਲ ਸੂਆ ਪੰਡੋਰੀ ਤੋਂ ਨਾਕਾਬੰਦੀ ਦੌਰਾਨ 3 ਵਿਅਕਤੀਆਂ ਨੂੰ 3 ਚੋਰੀ ਦੇ ਮੋਟਰਸਾਈਕਲਾਂ ਸਮੇਤ ਕਾਬੂ ਕੀਤਾ ਹੈ | ਉਨ੍ਹਾਂ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਭੁਪਿੰਦਰ ਸਿੰਘ, ਵੀਰੂ ਅਤੇ ਹਰਪ੍ਰੀਤ ਸਿੰਘ ਤਿੰਨੋਂ ਵਾਸੀ ਪੰਡੋਰੀ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਤਿੰਨਾਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਅਤੇ ਉਨ੍ਹਾਂ ਦੇ ਇੱਕ ਸਾਥੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।