Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਬਾਲ ਭਿੱਖਿਆ ਖਤਮ ਕਰਨ ਲਈ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਵੱਲੋਂ ਚੈਕਿੰਗ

ਬਾਲ ਭਿੱਖਿਆ ਖਤਮ ਕਰਨ ਲਈ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਵੱਲੋਂ ਚੈਕਿੰਗ

ਹੁਸ਼ਿਆਰਪੁਰ, 27 ਨਵੰਬਰ (PPT NEWS) 

: ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੇ ਦਿਸ਼ਾ-ਨਿਰਦੇਸ਼ਾਂ  ਤਹਿਤ ਜ਼ਿਲ੍ਹੇ ਵਿੱਚ ਜ਼ਿਲ੍ਹਾ  ਪੱਧਰੀ ਟਾਸਕ ਫੋਰਸ ਵਲੋਂ ਬਾਲ  ਭਿੱਖਿਆ ਦੀ ਸਮੱਸਿਆਂ ਨੂੰ ਜੜ੍ਹੋਂ ਮਿਟਾਉਣ ਲਈ ਜ਼ਿਲ੍ਹੇ  ਵਿੱਚ ਵੱਖ-ਵੱਖ ਸਥਾਨਾਂ ’ਤੇ ਰੇਡਜ਼ ਕੀਤੀਆਂ ਗਈਆਂ। ਇਸ ਮੁਹਿੰਮ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ  ਮਾਹਿਲਪੁਰ ਅੱਡਾ, ਸ਼ਿਮਲਾ ਪਹਾੜੀ, ਚੰਡੀਗੜ੍ਹ ਰੋਡ ਤੇ ਦੁਸ਼ਿਹਰਾ ਗਰਾਊਂਡ ਤੇ ਦੁਕਾਨਦਾਰਾਂ ਅਤੇ ਆਮ ਜਨਤਾ ਨੂੰ ਛੋਟੇ ਬੱਚਿਆਂ ਨੂੰ ਭੀਖ ਨਾ ਦੇਣ ਸਬੰਧੀ ਅਪੀਲ ਕੀਤੀ ਗਈ ਅਤੇ ਬੱਚਿਆਂ ਨੂੰ ਭੀਖ ਦੇਣ ਦੀ ਬਜਾਏ ਉਨ੍ਹਾਂ ਨੂੰ ਸਿੱਖਿਆ ਨਾਲ ਜੋੜਨ ਦੀ ਗੱਲ ਕੀਤੀ ਗਈ।

  ਇਸ ਮੌਕੇ ਆਮ ਜਨਤਾ ਨੂੰ ਜਗਰੂਕ ਕਰਦੇ ਹੋਏ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਸਿੱਖਿਆ ਵਿਭਾਗ ਅਤੇ ਐਂਟੀ ਹਿਊਮਨ ਟਰੈਫਿਕ ਯੂਨਿਟ ਵੱਲੋਂ ਮੌਜੂਦ ਸਟਾਫ ਵੱਲੋਂ ਲੋਕਾਂ ਨੂੰ ਬਾਲ ਭਿੱਖਿਆ ਦੁਰਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈਆਮ ਜਨਤਾ ਨੂੰ ਜਾਗਰੂਕ ਕੀਤਾ ਗਿਆ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਭੀਖ ਮੰਗਵਾਉਣਾ ਕਾਨੂੰਨੀ ਅਪਰਾਧ ਹੈ।ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਹਰਪ੍ਰੀਤ ਕੌਰ ਨੇ ਦੱਸਿਆ ਕਿ ਬਾਲ ਭਿੱਖਿਆ ਨੂੰ ਖਤਮ ਕਰਨ ਲਈ ਭੀਖ ਮੰਗਣ ਵਾਲੇ ਬੱਚਿਆਂ ਦੇ ਮਾਤਾ-ਪਿਤਾ ਦੀ ਵੀ ਕਾਊਂਸਲਿੰਗ ਕੀਤੀ ਜਾਵੇ ਤਾਂ ਜੋ ਉਹ  ਆਪਣੇ ਬੱਚਿਆਂ ਨੂੰ ਭੀਖ ਮੰਗਣ ਦੀ ਬਜਾਏ ਸਕੂਲਾਂ ਵਿੱਚ ਪੜ੍ਹਣ  ਲਈ ਭੇਜਣ।

ਉਨ੍ਹਾਂ ਸਰਕਾਰ ਵੱਲੋਂ ਲੋੜਵੰਦ ਬੱਚਿਆਂ ਲਈ ਚਲਾਈ ਜਾ ਰਹੀ ਸਪੌਂਸਰਸ਼ਿਪ ਸਕੀਮ ਬਾਰੇ ਵੀ ਜਾਣੂ ਕਰਵਾਇਆ ਜਿਸ ਤਹਿਤ ਲੋੜਵੰਦ ਅਤੇ ਬੇਸਹਾਰਾ ਬੱਚਿਆਂ ਨੂੰ 4000 ਰੁਪਏ ਵਿੱਤੀ ਸਹਾਇਤਾ ਬੱਚਿਆਂ ਨੂੰ ਸਿਖਿਅਤ ਕਰਨ ਲਈ ਦਿੱਤੀ ਜਾਂਦੀ ਹੈ। ਉਨ੍ਹਾਂ ਅਪੀਲ ਕੀਤੀ ਗਈ ਕਿ ਜੇਕਰ 18 ਸਾਲ ਤੋਂ ਘੱਟ ਉਮਰ ਦਾ ਕੋਈ ਬੱਚਾ ਭਿੱਖਿਆ ਵਿੱਚ ਲੱਗਾ ਦਿਖਾਈ ਦਿੰਦਾ ਹੈ ਤਾਂ ਇਸ ਸਬੰਧੀ ਜਾਣਕਾਰੀ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਰਾਮ ਕਲੌਨੀ ਕੈਂਪ, ਚੰਡੀਗੜ੍ਹ ਰੋਡ, ਹੁਸ਼ਿਆਰਪੁਰ ਵਿਖੇ ਜਾਂ ਚਾਇਲਡ ਹੈਲਪ ਲਾਇਨ ਨੰਬਰ 1098 ’ਤੇ ਦਿੱਤੀ ਜਾਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਸਿੱਖਿਆ ਵਿਭਾਗ ਅਤੇ ਐਂਟੀ ਹਿਊਮਨ ਟਰੈਫਿਕਿੰਗ ਯੂਨਿਟ ਦੇ ਸਹਿਯੋਗ ਨਾਲ ਚਲਾਈ ਗਈ ਹੈ।