Prime Punjab Times

Latest news
ਨਗਰ ਕੌਂਸਲ ਚੋਣਾਂ 'ਚ ਝਾੜੂ ਤੇ ਪੰਜੇ 'ਚ ਹੋਵੇਗੀ ਕੜੀ ਟੱਕਰ,ਅਕਾਲੀ ਤੇ ਫੁੱਲ ਨੇ 50 ਪ੍ਰਤੀਸ਼ਤ ਉਮੀਦਵਾਰ ਚੋਣ ਮੈਦਾਨ ਚ ... ਅਰਵਿੰਦਰ ਸਿੰਘ ਰਸੂਲਪੁਰ ਦੀ ਅਗਵਾਹੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫਤਰ ਦਾ ਉਦਘਾਟਨ DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਤੰਬਾਕੂ ਨਿਸ਼ੇਧ ਦਿਵਸ ਤੇ ਪੋਸਟਰ ਮੇਕਿੰਗ ਪ੍ਰਤੀਯੋਗਿਤਾ ਦਾ ਆਯੋਜਨ ਸਕੂਲ ਵਿਦਿਆਰਥੀਆਂ ਦੀ ਬੱਸ ਅਤੇ ਟਿੱਪਰ ਵਿਚਾਲੇ ਵਾਪਰਿਆ ਹਾਦਸਾ, ਸਾਰੇ ਬੱਚੇ ਸੁਰੱਖਿਅਤ DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਯੈਲੋ ਡੇ ਬੜੇ ਧੂਮਧਾਮ ਨਾਲ ਮਨਾਇਆ ਗਿਆ ਕਤਲ ਕੇਸ ਵਿੱਚ ਲੋੜੀਂਦਾ ਮੁਲਜ਼ਮ ਅਸ਼ੀਸ ਉਰਫ਼ ਸੀਪਾ ਕਾਬੂ, ਬਰੇਟਾ ਪਿਸਟਲ ਤੇ ਜ਼ਿੰਦਾ ਕਾਰਤੂਸ ਬਰਾਮਦ KMS ਕਾਲਜ ਵਿਖੇ ਵਿਦਿਆਰਥੀਆਂ ਦੇ ਵਧੀਆ ਭਵਿੱਖ ਲਈ ਇਸ ਸਾਲ ਤਿੰਨ ਨਵੇਂ ਪ੍ਰੋਫੈਸ਼ਨਲ ਡਿਗਰੀ ਕੋਰਸ ਸ਼ੁਰੂ ਕੀਤੇ ਗਏ - ਪ੍ਰ... ਮਾਤਾ ਪੰਜਪੀਰੀ ਦਰਬਾਰ ਪਿੰਡ ਕੋਈ ਵਿਖੇ ਸਲਾਨਾ ਭੰਡਾਰਾ ਭਲਕੇ ਬਾਬਾ ਦੀਪ ਸਿੰਘ ਚੈਰੀਟੇਬਲ ਹਸਪਤਾਲ ਵਿਖੇ ਫ੍ਰੀ ਮੈਡੀਕਲ ਕੈਂਪ ਆਯੋਜਿਤ, 200 ਮਰੀਜ਼ਾਂ ਨੇ ਲਿਆ ਲਾਹਾ DAV ਪਬਲਿਕ ਸਕੂਲ ਗੜਦੀਵਾਲਾ ਦੇ ਬਾਰਵੀਂ ਦਾ ਨਤੀਜਾ ਰਿਹਾ 100 ਪ੍ਰਤੀਸ਼ਤ
ADVERTISEMENT
You are currently viewing ਤਕਨੀਕੀ ਸਿੱਖਿਆ ਹਾਸਲ ਕਰਨ ਲਈ ਆਨਲਾਈਨ ਰਜਿਸਟ੍ਰੇਸ਼ਨ ਦਾ ਕੰਮ ਸ਼ੁਰੂ : ਡੀ. ਸੀ

ਤਕਨੀਕੀ ਸਿੱਖਿਆ ਹਾਸਲ ਕਰਨ ਲਈ ਆਨਲਾਈਨ ਰਜਿਸਟ੍ਰੇਸ਼ਨ ਦਾ ਕੰਮ ਸ਼ੁਰੂ : ਡੀ. ਸੀ

ਹੁਸ਼ਿਆਰਪੁਰ, 28 ਜੂਨ ( PPT NEWS) 

ਵਿਦਿਆਰਥੀਆਂ ਦੀ ਸਹੂਲਤ ਲਈ ਪੰਡਿਤ ਜਗਤ ਰਾਮ ਸਰਕਾਰੀ ਬਹੁਤਕਨੀਕੀ ਕਾਲਜ ਵਿਖੇ ਹੈਲਪ ਡੈਸਕ ਸਥਾਪਿਤ
ਵੱਖ-ਵੱਖ ਤਕਨੀਕੀ ਕੋਰਸਾਂ ਦੀ ਮੁਫ਼ਤ ਜਾਣਕਾਰੀ ਦੇਣ ਹਿੱਤ ਗਾਈਡੈਂਸ ਸੈੱਲ ਵੀ ਕੀਤਾ ਚਾਲੂ
ਪਹਿਲੀ ਕਾਊਂਸਲਿੰਗ ਲਈ 5 ਜੁਲਾਈ ਤੱਕ ਕਰਵਾਈ ਜਾ ਸਕਦੀ ਹੈ ਰਜਿਸਟ੍ਰੇਸ਼ਨ

: ਪੰਜਾਬ ਰਾਜ ਦੇ ਵੱਖ-ਵੱਖ ਤਕਨੀਕੀ ਕਾਲਜਾਂ ਵਿਚ ਸਾਲ 2024-25 ਦੌਰਾਨ ਤਕਨੀਕੀ ਸਿੱਖਿਆ ਹਾਸਲ ਕਰਨ ਲਈ ਆਨਲਾਈਨ ਰਜਿਸਟ੍ਰੇਸ਼ਨ ਦਾ ਕੰਮ ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ, ਚੰਡੀਗੜ੍ਹ ਵੱਲੋਂ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਚਾਹਵਾਨ ਵਿਦਿਆਰਥੀਆਂ ਲਈ ਇਕ ਹੈਲਪ ਡੈਸਕ ਪੰਡਿਤ ਜਗਤ ਰਾਮ ਸਰਕਾਰੀ ਬਹੁਤਕਨੀਕੀ ਕਾਲਜ, ਹੁਸ਼ਿਆਰਪੁਰ ਵਿਖੇ ਸਥਾਪਿਤ ਕੀਤਾ ਗਿਆ ਹੈ। ਇਸ ਹੈਲਪ ਡੈਸਕ ’ਤੇ ਤਕਨੀਕੀ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਦਿਆਰਥੀ ਬਿਨਾਂ ਕਿਸੇ ਵਾਧੂ ਚਾਰਜਿਜ਼ ਦੇ ਆਪਣੀ ਆਨਲਾਈਨ ਰਜਿਸਟ੍ਰੇਸ਼ਨ ਫੀਸ ਜਮ੍ਹਾ ਕਰਵਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਦਸਵੀਂ ਪਾਸ ਕਰ ਚੁੱਕੇ ਵਿਦਿਆਰਥੀ ਇੰਜੀਨੀਅਰਿੰਗ ਡਿਪਲੋਮੇ ਦੇ ਪਹਿਲੇ ਸਾਲ ਵਿਚ ਦਾਖ਼ਲਾ ਲੈ ਸਕਦੇ ਹਨ, ਜਦਕਿ ਆਈ.ਟੀ.ਆਈ (ਦੋ ਸਾਲ) ਬਾਰ੍ਹਵੀਂ (ਵੋਕੇਸ਼ਨਲ), ਬਾਰ੍ਹਵੀਂ (ਸਾਇੰਸ) ਪਾਸ ਕਰ ਚੁੱਕੇ ਵਿਦਿਆਰਥੀ ਦੂਜੇ ਸਾਲ ਵਿਚ ਦਾਖ਼ਲਾ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਬਾਰ੍ਹਵੀਂ (ਸਾਇੰਸ) ਪਾਸ ਕਰ ਚੁੱਕੇ ਵਿਦਿਆਰਥੀ ਪਹਿਲੇ ਸਾਲ ਫਾਰਮੇਸੀ ਡਿਪਲੋਮੇ ਵਿਚ ਵੀ ਦਾਖ਼ਲਾ ਲੈ ਸਕਦੇ ਹਨ। ਦਾਖ਼ਲਾ ਲੈਣ ਲਈ ਚਾਹਵਾਨ ਵਿਦਿਆਰਥੀਆਂ ਨੂੰ ਆਨਲਾਈਨ ਰਜਿਸਟ੍ਰੇਸ਼ਨ ਵਿਚ ਮਦਦ ਕਰਨ ਲਈ ਹਰੇਕ ਕੰਮਕਾਜ਼ ਵਾਲੇ ਦਿਨ ਸਟਾਫ ਦੀਆਂ ਵਿਸ਼ੇੇਸ਼ ਡਿਊਟੀਆਂ ਲਗਾਈਆ ਗਈਆਂ ਹਨ। ਉਪਰੋਕਤ ਰਜਿਸਟ੍ਰੇਸ਼ਨ ਲਈ ਟਾਈਪਿੰਗ ਅਤੇ ਫੋਟੋ, ਹਸਤਾਖ਼ਰ ਅਤੇ ਸਰਟੀਫਿਕੇਟ ਸਕੈਨਿੰਗ ਆਦਿ ਲਈ ਕੋਈ ਵੀ ਚਾਰਜਿਜ਼ ਇਸ ਕਾਲਜ ਵੱਲੋਂ ਨਹੀ ਲਏ ਜਾ ਰਹੇ। ਉਪਰੋਕਤ ਕੋਰਸਾਂ ਵਿਚ ਆਨਲਾਈਨ ਤਰੀਕੇ ਨਾਲ ਦਾਖ਼ਲਾ ਲੈਣ ਵਾਸਤੇ ਪਹਿਲੀ ਕਾਊਂਸਲਿੰਗ ਲਈ ਰਜਿਸਟ੍ਰੇਸ਼ਨ 5 ਜੁਲਾਈ 2024 ਤੱਕ ਕੀਤੀ ਜਾ ਸਕਦੀ ਹੈ। ਇਸ ਤੋਂ ਬਾਅਦ ਪਹਿਲੀ ਕਾਊਂਸਲਿੰਗ ਲਈ ਚੁਆਇਸ ਫਿਲਿੰਗ 2 ਜੁਲਾਈ 2024 ਤੋਂ 9 ਜੁਲਾਈ 2024 ਤੱਕ ਕੀਤੀ ਜਾ ਸਕਦੀ ਹੈ।
ਕਾਲਜ ਦੇ ਪ੍ਰਿੰਸੀਪਲ ਰਾਜੇਸ਼ ਕੁਮਾਰ ਧੁੰਨਾ ਨੇ ਦੱਸਿਆ ਕਿ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪੰਜਾਬ ਭਰ ਵਿਚ ਚੱਲ ਰਹੇ ਵੱਖ-ਵੱਖ ਤਕਨੀਕੀ ਕੋਰਸਾਂ ਦੀ ਜਾਣਕਾਰੀ ਦੇਣ ਹਿੱਤ ਇਕ ਗਾਈਡੈਂਸ ਸੈੱਲ ਡਾ. ਪੰਕਜ ਚਾਵਲਾ, ਮੋਬਾਇਲ ਨੰਬਰ ਨੰ: 94170-74774 ਦੀ ਦੇਖ-ਰੇਖ ਹੇਠ ਸਥਾਪਿਤ ਕੀਤਾ ਹੋਇਆ ਹੈ।  ਇਸ ਸੈੱਲ ਤੋਂ ਕਾਲਜ ਵਿਖੇ ਚੱਲ ਰਹੇ ਵੱਖ-ਵੱਖ ਇੰਜੀਨੀਅਰਿੰਗ ਡਿਪਲੋਮਾ ਕੋਰਸਾਂ ਤੇ ਫਾਰਮੇਸੀ ਕੋਰਸਾਂ ਅਤੇ ਇਨ੍ਹਾਂ ਕੋਰਸਾਂ ਦੀਆਂ ਫੀਸਾਂ ਸਬੰਧੀ ਵੱਡਮੁੱਲੀ ਜਾਣਕਾਰੀ ਮੁਫ਼ਤ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਪੰਡਿਤ ਜਗਤ ਰਾਮ ਸਰਕਾਰੀ ਪੋਲੀਟੈਕਨਿਕ ਕਾਲਜ, ਹੁਸ਼ਿਆਰਪੁਰ ਵਿਦਿਆਰਥੀਆਂ ਵਿਚ ਤਕਨੀਕੀ ਹੁਨਰ ਨੂੰ ਉਜਾਗਰ ਕਰਨ ਲਈ 1962 ਤੋਂ ਬਹੁਮੁੱਲਾ ਯੋਗਦਾਨ ਪਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਕਾਲਜ ਨੂੰ ਉੱਤਰੀ ਭਾਰਤ ਦਾ ਸਭ ਤੋਂ ਵਧੀਆ ਪੋਲੀਟੈਕਨਿਕ ਕਾਲਜ ਵੀ ਘੋਸ਼ਿਤ ਕੀਤਾ ਜਾ ਚੁੱਕਾ ਹੈ। ਇਸ ਕਾਲਜ ਵਿਚ ਸਿਵਲ ਇੰਜੀਨੀਅਰਿੰਗ, ਇਲੈਕਟ੍ਰੀਕਲ ਇੰਜੀਨੀਅਰਿੰਗ, ਮਕੈਨੀਕਲ ਇੰਜੀਨੀਅਰਿੰਗ, ਈ.ਸੀ.ਈ, ਕੰਪਿਊਟਰ ਸਾਇੰਸ ਐਂਡ ਇੰਜੀਨੀਅਰਿੰਗ, ਪਲਾਸਟਿਕ ਟੈਕਨਾਲੋਜੀ ਅਤੇ ਫਾਰਮੇਸੀ ਡਿਪਲੋਮੇ ਦੇ ਕੋਰਸ ਚੱਲ ਰਹੇ ਹਨ। ਗਾਈਡੈਂਸ ਸੈੱਲ ਦੇ ਇੰਚਾਰਜ ਡਾ. ਪੰਕਜ ਚਾਵਲਾ ਨੇ ਦੱਸਿਆ ਕਿ ਪੰਜਾਬ/ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅਨੁਸੂਚਿਤ ਜਾਤੀ, ਪਛੜੀ ਸ਼੍ਰੇਣੀ, ਘੱਟ ਗਿਣਤੀ ਵਰਗ ਆਦਿ ਦੇ ਵਿਦਿਆਰਥੀਆਂ ਲਈ ਫੀਸ ਵਿਚ ਵਿਸ਼ੇਸ਼ ਛੋਟਾਂ ਦਿੱਤੀਆਂ ਜਾ ਰਹੀਆਂ ਹਨ। ਅਨੁਸੂਚਿਤ ਜਾਤੀ ਦੇ 2.50 ਲੱਖ ਤੱਕ ਪਰਿਵਾਰਕ ਆਮਦਨ ਵਾਲੇ ਵਿਦਿਆਰਥੀਆਂ ਵਾਸਤੇ ਪਹਿਲਾ ਸਾਲ/ਪਹਿਲਾ ਸਮੈਸਟਰ (ਸਿੱਧਾ ਦਾਖਲੇ) ਦੀ ਪੂਰੇ ਕੋਰਸ ਲਈ 1683 ਰੁਪਏ ਫੀਸ ਅਤੇ ਦੂਜਾ ਸਾਲ/ਤੀਜਾ ਸਮੈਸਟਰ (ਲੇਟਰਲ ਦਾਖ਼ਲੇ) ਦੀ ਪੂਰੇ ਕੋਰਸ ਲਈ 2133 ਰੁਪਏ ਫੀਸ, ਜਰਨਲ ਅਤੇ ਹੋਰ ਵਰਗ ਦੇ ਵਿਦਿਆਰਥੀਆਂ ਲਈ ਮੁੱਖ ਮੰਤਰੀ ਵਜ਼ੀਫਾ ਯੋਜਨਾ ਤਹਿਤ ਵਿਦਿਆਰਥੀਆਂ ਨੂੰ ਯੋਗਤਾ ਪ੍ਰੀਖਿਆ ਵਿਚ 60 ਫੀਸਦੀ ਤੋਂ ਵੱਧ ਪ੍ਰਾਪਤ ਕੀਤੇ ਨੰਬਰਾਂ ਦੇ ਆਧਾਰ ’ਤੇ 100 ਫੀਸਦੀ ਤੱਕ ਟਿਊਸ਼ਨ ਫੀਸ (1100 ਰੁਪਏ) ਵਿਚ ਹਰੇਕ ਸਮੈਸਟਰ ਦੌਰਾਨ ਛੋਟ ਪ੍ਰਾਪਤ ਕਰ ਸਕਦੇ ਹਨ।

error: copy content is like crime its probhihated