Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਰੋਜ਼ਗਾਰ ਅਨੁਭਵੀ ਸਿੱਖਿਆ ਦੀ ਭੂਮਿਕਾ’ ਉੱਤੇ ਵਿਸ਼ੇਸ਼ ਲੈਕਚਰ ਦਾ ਆਯੋਜਨ

ਰੋਜ਼ਗਾਰ ਅਨੁਭਵੀ ਸਿੱਖਿਆ ਦੀ ਭੂਮਿਕਾ’ ਉੱਤੇ ਵਿਸ਼ੇਸ਼ ਲੈਕਚਰ ਦਾ ਆਯੋਜਨ

ਗੜ੍ਹਦੀਵਾਲਾ 17 ਸਤੰਬਰ (ਚੌਧਰੀ) 

: ਸ਼੍ਰੋਮਣੀ ਗੁਰੁਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅiੰਮ੍ਰਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਸ. ਹਰਿਜੰਦਰ ਸਿੰਘ ਧਾਮੀ ਅਤੇ ਸਕੱਤਰ (ਸਿiੱਖਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਗ੍ਰੈਜੂਏਸ਼ਨ ਅਤੇ ਪੋਸਟ ਗ੍ਰੈਜੂਏਸ਼ਨ ਦੇ ਵਿਦਿਆਰਥੀਆਂ ਲਈ ਸਕਿਲ ਲੈਬ ਰਿਸੋਰਸ ਸਰਵਿਸ ਪ੍ਰਾਈਵੇਟ ਲਿਮਿਟਡ ਵੱਲੋਂ ਕਰੀਅਰ ਗਾਈਡੈਂਸ ਅਤੇ ਪਲੇਸਮੈਂਟ ਸੈਲ ਦੇ ਸਹਿਯੋਗ ਨਾਲ ‘ਰੋਜ਼ਗਾਰ ਯੋਗਤਾ ਨੂੰ ਵਧਾਉਣ ਲਈ ਅਨੁਭਵੀ ਸਿੱਖਿਆ ਦੀ ਭੂਮਿਕਾ’ ਉੱਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਡਾ. ਸੁਧੀਰ ਸ਼ਰਮਾ ਨੇ ਮੁੱਖ ਬੁਲਾਰੇ ਦੀ ਭੂਮਿਕਾ ਨਿਭਾਈ । ਉਨਾਂ ਨੇ ਲੈਕਚਰ ਦੌਰਾਨ ਵਿਦਿਆਰਥੀਆਂ ਨੂੰ ਆਧੁਨਿਕ ਰੋਜ਼ਗਾਰ ਦੇ ਨਵੇਂ ਮੌਕਿਆਂ ਇੰਟਰਨਸ਼ਿਪ ਪ੍ਰੋਗਰਾਮ, ਉਦਮੀ ਇਮਰਸ਼ਨ ਪ੍ਰੋਗਰਾਮ ਅਤੇ ਬਿਜਨਸ ਸਕਿਲ ਦੇ ਉੱਪਰ ਜਾਣਕਾਰੀ ਦਿੱਤੀ। ਇਸ ਮੌਕੇ ਵਿਦਿਆਰਥੀਆਂ ਵੱਲੋਂ ਪੁੱਛੇ ਗਏ ਵੱਖ-ਵੱਖ ਸਵਾਲਾਂ ਦਾ ਡਾ. ਸੁਧੀਰ ਸ਼ਰਮਾ ਵੱਲੋਂ ਤਸੱਲੀ ਬਖਸ਼ ਜਵਾਬ ਦਿੱਤਾ ਗਿਆ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਲਈ ਅਜਿਹੀਆਂ ਭਵਿੱਖ ਵਿੱਚ ਹੋਰ ਵਰਕਸ਼ਾਪ ਆਯੋਜਨ ਕਰਨ ਦਾ ਵਾਅਦਾ ਕੀਤਾ ਤਾਂ ਜੋ ਉਹ ਭਵਿੱਖ ਵਿੱਚ ਇੱਕ ਵਧੀਆ ਮੁਕਾਮ ਹਾਸਿਲ ਕਰ ਸਕਣ । ਇਸ ਮੌਕੇ ਡਾ. ਕ੍ਰਿਤੀਕਾ ਸ਼ਰਮਾ, ਮੈਡਮ ਨਰਿੰਦਰ ਕੌਰ ਅਤੇ ਵਿਦਿਆਰਥੀ ਵੀ ਸ਼ਾਮਿਲ ਸਨ।