Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਕਾਲਜਾਂ ਅਤੇ ਯੂਨੀਵਰਸਿਟੀ ਟੀਚਰਾਂ ਲਈ ਯੂ.ਜੀ.ਸੀ.ਦੇ ਸੱਤਵੇਂ ਪੇ ਕਮਿਸ਼ਨ ਨੂੰ ਲਾਗੂ ਕਰਨ ਸੰਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਲਈ….

ਕਾਲਜਾਂ ਅਤੇ ਯੂਨੀਵਰਸਿਟੀ ਟੀਚਰਾਂ ਲਈ ਯੂ.ਜੀ.ਸੀ.ਦੇ ਸੱਤਵੇਂ ਪੇ ਕਮਿਸ਼ਨ ਨੂੰ ਲਾਗੂ ਕਰਨ ਸੰਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਲਈ….

ਗੜ੍ਹਦੀਵਾਲਾ (ਚੌਧਰੀ)

ਕਾਲਜਾਂ ਅਤੇ ਯੂਨੀਵਰਸਿਟੀ ਟੀਚਰਾਂ ਲਈ ਯੂ.ਜੀ.ਸੀ.ਦੇ ਸੱਤਵੇਂ ਪੇ ਕਮਿਸ਼ਨ ਨੂੰ ਲਾਗੂ ਕਰਨ ਸੰਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਲਈ ਪੰਜਾਬ ਸਰਕਾਰ ਦਾ ਧੰਨਵਾਦ 

29 ਸਤੰਬਰ : ਅੱਜ ਪੰਜਾਬ ਐਂਡ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ (ਪੀ.ਸੀ.ਸੀ.ਟੀ.ਯੂ.) ਦੇ ਸੂਬਾ ਵਾਈਸ ਪ੍ਰਧਾਨ  ਜਗਦੀਪ ਕੁਮਾਰ ਗੜ੍ਹਦੀਵਾਲਾ ਨੇ ਪੰਜਾਬ ਸਰਕਾਰ ਵਲੋਂ ਕਾਲਜ ਅਤੇ ਯੂਨੀਵਰਸਿਟੀ ਟੀਚਰਾਂ ਲਈ ਯੂ.ਜੀ.ਸੀ. ਦੇ ਸੱਤਵੇਂ ਪੇ ਕਮਿਸ਼ਨ ਨੂੰ ਲਾਗੂ ਕਰਨ ਸੰਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਹਨਾ ਉਚੇਰੀ ਸਿੱਖਿਆ ਮੰਤਰੀ, ਵਿੱਤ ਮੰਤਰੀ, ਸਿੱਖਿਆ ਸਕੱਤਰ ਜਸਪ੍ਰੀਤ ਤਲਵਾੜ ਡੀ.ਪੀ. ਆਈ (ਕਾਲਜਾਂ) ਰਾਜੀਵ ਗੁਪਤਾ ਅਤੇ ਅਧੀਨ ਵਿੱਤ ਸਚਿਵ ਸ੍ਰੀ ਮੋਹਿਤ ਤਿਵਾੜੀ ਅਤੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆ ਕਿਹਾ ਕਿ ਸਰਕਾਰ ਦਾ ਇਹ ਕਦਮ ਉਚੇਰੀ ਸਿੱਖਿਆ ਪ੍ਰਤੀ ਸਰਕਾਰ ਦੇ ਸਕਰਾਤਮਿਕ ਰੁੱਖ ਦਾ ਸੰਕੇਤ ਹੈ।ਸੀ ਜਗਦੀਪ ਕੁਮਾਰ ਨੇ ਕਿਹਾ ਕਿ ਉਹਨਾਂ ਨੂੰ ਪੂਰੀ ਉਮੀਦ ਹੈ ਕਿ ਸਰਕਾਰ ਜਲਦ ਹੀ ਅਧਿਆਪਕਾਂ ਨੂੰ ਨੇੜਲੇ ਭਵਿੱਖ ਵਿੱਚ ਪੇ ਕਮਿਸ਼ਨ ਦੇ ਏਰੀਅਰ ਦਾ ਵੀ ਭੁਗਤਾਨ ਕਰ ਦੇਵੇਗੀ। ਸੀ ਜਗਦੀਪ ਕੁਮਾਰ ਨੇ ਪੰਜਾਬ ਐਂਡ ਕਾਲਜ ਚੰਡੀਗੜ੍ਹ ਕਾਲਜ ਟੀਚਰ ਯੂਨੀਅਨ ਦੇ ਸਾਰੇ ਮੈਂਬਰਾਂ ਅਤੇ ਅਹੁਦੇਦਾਰਾਂ ਦਾ ਇਸ ਕਵਾਇਦ ਵਿੱਚ ਮਜਬੂਤੀ ਨਾਲ ਖੜ੍ਹੇ ਰਹਿਣ ਲਈ ਧੰਨਵਾਦ ਕੀਤਾ ਅਤੇ ਆਸ ਪ੍ਰਗਟ ਕੀਤੀ ਕਿ ਆਉਣ ਵਾਲੇ ਭਵਿੱਖ ਵਿੱਚ ਵੀ ਸਾਂਝੀ ਏਕਤਾ ਨਾਲ ਅਧਿਆਪਕਾਂ ਦੇ ਮਸਲਿਆ ਸੰਬੰਧੀ ਕੰਮ ਕੀਤਾ ਜਾਵੇਗਾ। ਇਸ ਮੌਕੇ ਕਾਲਜ ਯੂਨਿਟ ਦੇ ਪ੍ਰਧਾਨ ਡਾ. ਦਿਲਬਾਰਾ ਸਿੰਘ ਨੇ ਵੀ ਸਰਕਾਰ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰੋ. ਸੰਜੀਵ ਸਿੰਘ, ਡਾ. ਮਲਕੀਤ ਸਿੰਘ, ਡਾ. ਦਵਿੰਦਰ ਕੁਮਾਰ ਸੰਦਲ, ਸ੍ਰੀ ਦਵਿੰਦਰ ਕੁਮਾਰ, ਪ੍ਰੋ. ਸਤਵੰਤ ਕੋਰ, ਪ੍ਰੋ. ਪਵਿੱਤਰਜੀਤ ਕੌਰ,ਪ੍ਰੋ. ਨਰਿੰਦਰ ਕੌਰ, ਡਾ. ਰਵਿੰਦਰ ਕੌਰ, ਪ੍ਰੋ. ਹਰਪ੍ਰੀਤ ਕੌਰ, ਪ੍ਰੋ. ਕ੍ਰਿਤਿਕਾ, ਪ੍ਰੋ. ਜਸਪ੍ਰੀਤ ਕੌਰ, ਪ੍ਰੋ. ਮੁਨੀਸ਼ ਦੇਵ, ਪ੍ਰੋ. ਕੁਸ਼ਮਾ ਆਦਿ ਹਾਜ਼ਰ ਸਨ।