Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਸ਼ਹਿਰ ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਉਣ ਲਈ…….

ਸ਼ਹਿਰ ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਉਣ ਲਈ…….

ਹੁਸ਼ਿਆਰਪੁਰ(ਬਿਊਰੋ) 

ਸ਼ਹਿਰ ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਉਣ ਲਈ ਕੈਬਨਿਟ ਮੰਤਰੀ ਜਿੰਪਾ ਨੇ ਚੁੱਕਿਆ ਬੀੜਾ

–ਪ੍ਰਭਾਤ ਚੌਕ ਤੋਂ ਸਫ਼ਾਈ ਮੁਹਿੰਮ ਦੀ ਕਰਵਾਈ ਸ਼ੁਰੂਆਤ

–ਨਾਜ਼ਾਇਜ਼ ਕਬਜ਼ੇ ਨਹੀਂ ਕੀਤੇ ਜਾਣਗੇ ਬਰਦਾਸ਼ਤ, ਸੜਕਾਂ ਦੇ ਕਿਨਾਰਿਆਂ ਨੂੰ ਗਰੀਨ ਬੈਲਟ ’ਚ ਕੀਤਾ ਜਾਵੇਗਾ ਤਬਦੀਲ

6 ਅਗਸਤ : ਕੈਬਨਿਟ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਹੁਸ਼ਿਆਰਪੁਰ ਸ਼ਹਿਰ ਨੂੰ ਲੋਕਾਂ ਦੇ ਸਹਿਯੋਗ ਨਾਲ ਸਭ ਤੋਂ ਸਾਫ਼ ਤੇ ਸੁੰਦਰ ਸ਼ਹਿਰ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਵਿਚ ਨਗਰ ਨਿਗਮ ਦੇ ਨਾਲ-ਨਾਲ ਸ਼ਹਿਰ ਵਾਸੀਆਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਹ ਅੱਜ ਪ੍ਰਭਾਤ ਚੌਕ ਤੋਂ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਦੌਰਾਨ ਇਲਾਕਾ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ ਅਤੇ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਵੀ ਮੌਜੂਦ ਸਨ।

            ਕੈਬਨਿਟ ਮੰਤਰੀ ਨੇ ਨਗਰ ਨਿਗਮ ਵਲੋਂ ਸ਼ੁਰੂ ਕੀਤੀ ਗਈ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਵਲੋਂ ਸਿੰਗਲ ਯੂਜ਼ ਪਲਾਸਟਿਕ ਦੀ ਰੋਕਥਾਮ ਤੇ ਵਾਤਾਵਰਣ ਦੀ ਸੰਭਾਲ ਲਈ ਪੂਰੇ ਸੂਬੇ ਵਿਚ ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ, ਜਿਸ ਸਦਕਾ  ਜ਼ਿਲ੍ਹੇ ਵਿਚ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਬੰਦ ਕਰਨ ਲਈ ਜੰਗੀ ਪੱਧਰ ’ਤੇ ਜਾਗਰੂਕਤਾ ਮੁਹਿੰਮ ਸ਼ੁਰੂ ਹੋ ਗਈ ਹੈ। ਇਸ ਦੇ ਨਾਲ ਹੀ ਨਗਰ ਨਿਗਮ ਵਲੋਂ ਸ਼ਹਿਰ ਵਿਚ ਹਰ ਹਫ਼ਤੇ ਦੋ ਤੋਂ ਤਿੰਨ ਮੁੱਖ ਸੜਕਾਂ ਨੂੰ ਸਾਫ਼ ਕਰਨ ਦਾ ਬੀੜਾ ਵੀ ਚੁੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਸਾਫ਼ ਤੇ ਸੁੰਦਰ ਬਣਾਉਣਾ ਹਰੇਕ ਨਾਗਰਿਕ ਦੀ ਜ਼ਿੰਮੇਵਾਰੀ ਹੈ, ਇਸ ਲਈ ਆਪਣੇ ਆਸ-ਪਾਸ ਸਫ਼ਾਈ ਬਣਾ ਕੇ ਇਸ ਮੁਹਿੰਮ ਵਿਚ ਆਪਣਾ ਸਹਿਯੋਗ ਦਿੱਤਾ ਜਾਵੇ।

            ਕੈਬਨਿਟ ਮੰਤਰੀ ਨੇ ਕਿਹਾ ਕਿ ਸੜਕਾਂ ਦੇ ਕਿਨਾਰਿਆਂ ਨੂੰ ਗਰੀਨ ਬੈਲਟ ਵਿਚ ਤਬਦੀਲ ਕੀਤਾ ਜਾਵੇਗਾ, ਜਿਸ ਵਿਚ ਨਗਰ ਨਿਗਮ ਆਪਣੀ ਪੂਰੀ ਜ਼ਿੰਮੇਵਾਰੀ ਨਿਭਾਵੇਗਾ, ਪਰ ਸ਼ਹਿਰ ਵਾਸੀਆਂ ਦਾ ਸਹਿਯੋਗ ਵੀ ਬਹੁਤ ਜ਼ਰੂਰੀ ਹੈ, ਕਿਉਂਕਿ ਕਈ ਥਾਵਾਂ ’ਤੇ ਨਜਾਇਜ਼ ਕਬਜ਼ੇ ਕੀਤੇ ਗਏ ਹਨ। ਇਸ ਲਈ ਸ਼ਹਿਰ ਵਾਸੀ ਜਾਗਰੂਕ ਨਾਗਰਿਕ ਹੋਣ ਦਾ ਸਬੂਤ ਦੇ ਕੇ ਖੁਦ ਕਬਜ਼ੇ ਹਟਾਉਣ ਵਿਚ ਪਹਿਲ ਕਰਨ, ਤਾਂ ਜੋ ਨਗਰ ਨਿਗਮ ਨੁੰ ਕੋਈ ਸਖਤ ਕਾਰਵਾਈ ਨਾ ਕਰਨੀ ਪਵੇ। ਉਨ੍ਹਾਂ ਕਿਹਾ ਕਿ ਆਪਣੀ ਆਉਣ ਵਾਲੀ ਪੀੜ੍ਹੀ ਨੂੰ ਸਾਫ-ਸੁਥਰਾ ਵਾਤਾਵਰਣ ਦੇਣਾ ਸਾਰਿਆਂ ਦੀ ਜ਼ਿੰਮੇਵਾਰੀ ਹੈ, ਜਿਸ ਲਈ ਸਖਤ ਕਦਮ ਚੁੱਕਣੇ ਬਹੁਤ ਜਰੂਰੀ ਹਨ।

            ਇਸ ਮੌਕੇ ਨਗਰ ਨਿਗਮ ਫਾਈਨਾਂਸ ਕਮੇਟੀ ਦੇ ਚੇਅਰਮੈਨ ਸ੍ਰੀ ਬਲਵਿੰਦਰ ਬਿੰਦੀ, ਸਹਾਇਕ ਕਮਿਸ਼ਨਰ ਸ੍ਰੀ ਸੰਦੀਪ ਤਿਵਾੜੀ, ਵੱਖ-ਵੱਖ ਵਾਰਡਾਂ ਦੇ ਕੌਂਸਲਰ, ਆਮ ਆਦਮੀ ਪਾਰਟੀ ਦੇ ਸੂਬਾ ਜੁਆਇੰਟ ਸਕੱਤਰ ਸ੍ਰੀ ਦਲੀਪ ਓਹਰੀ, ਜ਼ਿਲ੍ਹਾ ਸਕੱਤਰ ਸ੍ਰੀ ਜਸਪਾਲ ਸਿੰਘ ਚੇਚੀ, ਸ੍ਰੀ ਸਤਵੰਤ ਸਿੰਘ ਸਿਆਣ, ਸ੍ਰੀ ਵਰਿੰਦਰ ਵੈਦ, ਸ੍ਰੀ ਸੁਮੇਸ਼ ਸੋਨੀ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।