Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਵਾਤਾਵਰਨ ਨੂੰ ਸ਼ੁੱਧ ਬਣਾਉਣ ਲਈ ਜਿਥੇ ਵੀ ਜਗ੍ਹਾ ਖਾਲੀ ਮਿਲੇ ਪੌਦੇ ਲਗਾਓ :ਡਾ.ਬਿੰਦੂ ਗੁਪਤਾ

ਵਾਤਾਵਰਨ ਨੂੰ ਸ਼ੁੱਧ ਬਣਾਉਣ ਲਈ ਜਿਥੇ ਵੀ ਜਗ੍ਹਾ ਖਾਲੀ ਮਿਲੇ ਪੌਦੇ ਲਗਾਓ :ਡਾ.ਬਿੰਦੂ ਗੁਪਤਾ

ਵਾਤਾਵਰਨ ਨੂੰ ਸ਼ੁੱਧ ਬਣਾਉਣ ਲਈ ਜਿਥੇ ਵੀ ਜਗ੍ਹਾ ਖਾਲੀ ਮਿਲੇ ਪੌਦੇ ਲਗਾਓ-ਡਾ : ਬਿੰਦੂ ਗੁਪਤਾ

ਪਠਾਨਕੋਟ 6 ਜੂਨ (ਅਵਿਨਾਸ਼ ਸ਼ਰਮਾ) ਵਿਸ਼ਵ ਵਾਤਾਵਰਨ ਦਿਵਸ ਮੌਕੇ ਹੈਲਥ ਇੰਸਪੈਕਟਰ ਅਮਰਬੀਰ ਸਿੰਘ ਨੇ ਸੀਨੀਅਰ ਮੈਡੀਕਲ ਅਫਸਰ ਡਾ: ਬਿੰਦੂ ਗੁਪਤਾ ਦੀ ਅਗਵਾਈ ਹੇਠ ਸੀ.ਐਚ.ਸੀ ਘਰੋਟਾ ਵਿੱਚ ਨਿੰਮ ਦੇ ਬੂਟੇ ਲਗਾਏ। ਉਨ੍ਹਾਂ ਕਿਹਾ ਕਿ ਬੂਟੇ ਲਗਾਉਣ ਨਾਲ ਵਾਤਾਵਰਨ ਸ਼ੁੱਧ ਹੁੰਦਾ ਹੈ ਅਤੇ ਨਿੰਮ ਇੱਕ ਅਜਿਹਾ ਪੌਦਾ ਹੈ ਜੋ ਭਰਪੂਰ ਮਾਤਰਾ ਵਿੱਚ ਆਕਸੀਜਨ ਪੈਦਾ ਕਰਦਾ ਹੈ, ਇਸ ਲਈ ਸਾਨੂੰ ਅਜਿਹੇ ਪੌਦੇ ਵੱਧ ਤੋਂ ਵੱਧ ਲਗਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੋਈ ਬੂਟਾ ਜਿਉਂਦਾ ਰਹਿੰਦਾ ਹੈ, ਉਦੋਂ ਤੱਕ ਆਕਸੀਜਨ ਦਿੰਦਾ ਰਹਿੰਦਾ ਹੈ, ਇਸ ਲਈ ਬੂਟੇ ਲਗਾ ਕੇ ਹੀ ਵਾਤਾਵਰਨ ਨੂੰ ਸ਼ੁੱਧ ਬਣਾ ਕੇ ਗਲੋਬਲ ਵਾਰਮਿੰਗ ਦੇ ਖ਼ਤਰੇ ਤੋਂ ਬਚਿਆ ਜਾ ਸਕਦਾ ਹੈ ਅਤੇ ਇਹ ਕਿਸੇ ਇੱਕ ਵਿਅਕਤੀ ਜਾਂ ਸੰਸਥਾ ਦਾ ਕੰਮ ਨਹੀਂ ਹੈ | ਇਸ ਦੇ ਲਈ ਸਾਰੇ ਲੋਕਾਂ ਨੂੰ ਸੋਚਣਾ ਹੋਵੇਗਾ ਅਤੇ ਜਿੱਥੇ ਵੀ ਜਗ੍ਹਾ ਖਾਲੀ ਮਿਲੇ, ਉੱਥੇ ਰੁੱਖ ਵੀ ਲਗਾਉਣੇ ਪੈਣਗੇ ਅਤੇ ਉਨ੍ਹਾਂ ਦਾ ਪਾਲਣ ਪੋਸ਼ਣ ਵੀ ਕਰਨਾ ਹੋਵੇਗਾ। ਇਸ ਮੌਕੇ ਐਲ.ਐਚ.ਵੀ ਸੀਤਾ, ਹੈਲਥ ਇੰਸਪੈਕਟਰ ਭੁਪਿੰਦਰ ਸਿੰਘ, ਯੁੱਧਵੀਰ ਆਦਿ ਹਾਜ਼ਰ ਸਨ।