ਗੜ੍ਹਦੀਵਾਲਾ 30 ਅਪ੍ਰੈਲ (ਚੌਧਰੀ)
: ਮਾਨਯੋਗ ਐਸ.ਐਸ.ਪੀ ਹੁਸਿਆਰਪੁਰ ਸੰਦੀਪ ਮਲਿਕ ਦੇ ਦਿਸ਼ਾ ਨਿਰਦੇਸ਼ਾਂ ਤੇ ਇਲਾਕਾ ਵਿੱਚ ਵੱਧ ਰਹੀਆ ਲੁੱਟਾਂ, ਖੋਹਾਂ ਦੀਆਂ ਵਾਰਦਾਤਾਂ ਅਤੇ ਨੱਸਿਆ ਨੂੰ ਠੱਲ੍ਹ ਪਾਉਣ ਲਈ ਚਲਾਈ ਗਈ ਸਪੈਸਲ ਮੁਹਿੰਮ ਦੇ ਤਹਿਤ ਅਤੇ ਡੀ ਐਸ ਪੀ ਟਾਂਡਾ ਸਰਦਾਰ ਦਵਿੰਦਰ ਸਿੰਘ ਬਾਜਵਾ ਦੀਆਂ ਹਦਾਇਤਾਂ ਮੁਤਾਬਿਕ ਇਲਾਕਾ ਵਿੱਚ ਚੱਲ ਰਹੀ ਚੈਕਿੰਗ ਦੌਰਾਨ ਨਸ਼ਾ ਤਸਕਰੀ ਦੀ ਰੋਕਥਾਮ ਲਈ ਲੋਕਾਂ ਨੂੰ ਜਾਗਰੂਕ ਕਰਨ ਸਬੰਧੀ ਲਗਾਏ ਜਾ ਰਹੇ ਸੈਮੀਨਰਾਂ ਦੀ ਕੜ੍ਹੀ ਤਹਿਤ ਥਾਣਾ ਗੜ੍ਹਦੀਵਾਲਾ ਦੇ ਐਸ.ਐਚ.ਓ ਸਬ-ਇੰਸਪੈਕਟਰ ਸਤਪਾਲ ਸਿੰਘ ਬਾਜਵਾ ਦੀ ਅਗਵਾਈ ਹੇਠ ਪਿੰਡ ਖੁਰਦਾ ਵਿਖੇ ਲੋਕਾਂ ਨਾਲ ਮੀਟਿੰਗ ਕਰਕੇ ਨਸ਼ਾ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ ਕੀਤਾ ਗਿਆ।ਇਸ ਮੌਕੇ ਥਾਣਾ ਗੜ੍ਹਦੀਵਾਲਾ ਦੇ ਸਬ-ਇੰਸਪੈਕਟਰ ਸਤਵਿੰਦਰ ਸਿੰਘ ਚੀਮਾ ਨੇ ਕਿਹਾ ਕਿ ਨੌਜਵਾਨ ਵਰਗ ਨੂੰ ਨਸ਼ਿਆਂ ਵਰਗੀਆਂ ਭੈੜੀਆਂ ਅਲਾਮਤਾਂ ਤੋ ਬਚਾਉਣ ਉਨ੍ਹਾਂ ਨੂੰ ਜਾਗਰੂਕ ਕਰਨਾ ਬਹੁਤ ਜਰੂਰੀ ਹੈ ਅਤੇ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਨਸ਼ਿਆਂ ਨੂੰ ਰੋਕਣ ਲਈ ਆਪਣਾ ਵੱਧ ਤੋਂ ਵੱਧ ਯੋਗਦਾਨ ਪਾਈਏ। ਉਨਾਂ ਕਿਹਾ ਕਿ ਸਮਾਜ ਵਿਚੋਂ ਨਸ਼ੇ ਦੇ ਕੋਹੜ ਦੇ ਖਾਤਮੇ ਲਈ ਅਤੇ ਨੌਜਵਾਨੀ ਨੂੰ ਮਾੜੀਆਂ ਅਲਾਮਤਾਂ ਤੋਂ ਬਚਾਉਣ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਇਲਾਕੇ ਵਿੱਚ ਕਿਸੇ ਵੀ ਤਰ੍ਹਾਂ ਦੇ ਨਸ਼ਾ ਤਸਕਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਨਸੇ ਦਾ ਸੇਵਨ ਕਰਦਾ ਹੋਵੇ ਤਾਂ ਛੱਡਣਾ ਚਾਹੁੰਦਾ ਹੈ ।
ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੁਲਿਸ ਵੱਲੋਂ ਸਰਕਾਰੀ ਹਸਪਤਾਲ ਵਿੱਚ ਉਸਦਾ ਫ੍ਰੀ ਇਲਾਜ ਕਰਵਾਕੇ ਸਹੀ ਰਸਤੇ ਪਾਉਣ ਲਈ ਪਹਿਲਕਦਮੀ ਕੀਤੀ ਜਾ ਰਹੀ ਹੈ।ਅੱਗੇ ਕਿਹਾ ਕਿ ਪੁਲਸ ਵੱਲੋਂ ਇਸੇ ਤਰ੍ਹਾਂ ਹੀ ਨਿਰੰਤਰ ਹਰ ਰੋਜ਼ ਸ਼ੱਕੀ ਵਿਅਕਤੀਆਂ ਦੇ ਟਿਕਾਣਿਆਂ ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਕਿਸੇ ਵੀ ਤਰ੍ਹਾਂ ਦੇ ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖਸਿਆ ਨਹੀਂ ਜਾਵੇਗਾ। ਉਹਨਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਨਸ਼ਾ ਤਸਕਰ ਨੂੰ ਪਨਾਹ ਦਿੰਦਾ ਪਾਇਆ ਗਿਆ ਤਾਂ ਉਸਦੇ ਖਿਲਾਫ ਵੀ ਸਖਤ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਨਸ਼ੇ ਦੇ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ ਨੂੰ ਪੂਰੀ ਤਰ੍ਹਾਂ ਸਫਲ ਬਣਾਉਣ ਲਈ ਪ੍ਰਸ਼ਾਸਨ ਦਾ ਸਹਿਯੋਗ ਦਿੱਤਾ ਜਾਵੇ।ਇਸ ਮੌਕੇ ਏਐਸਆਈ ਜੀਵਨ ਲਾਲ,ਲੇਡੀਜ਼ ਕਾਸਟੇਬਲ ਮਨਪ੍ਰੀਤ ਕੌਰ, ਲੇਡੀਜ਼ ਕਾਸਟੇਬਲ ਸੀਮਾ ਰਾਣੀ, ਸਰਪੰਚ ਜਸਪਾਲ ਸਿੰਘ, ਅਵਤਾਰ ਸਿੰਘ, ਬਲਦੇਵ ਸਿੰਘ, ਕਮਲਜੀਤ ਕੌਰ, ਦਲਜੀਤ ਸਿੰਘ, ਬਖਸ਼ੀਸ਼ ਸਿੰਘ ਪ੍ਰਧਾਨ, ਇੰਦਰਪਾਲ ਸਿੰਘ, ਦਲਵੀਰ ਸਿੰਘ, ਸਵਰਨ ਸਿੰਘ ਨੰਬਰਦਾਰ, ਦਵਿੰਦਰ ਸਿੰਘ ਨੰਬਰਦਾਰ, ਅਮਨਪ੍ਰੀਤ ਸਿੰਘ, ਮਹਿੰਦਰ ਕੌਰ, ਪਰਮਜੀਤ ਕੌਰ, ਮਨਜੀਤ ਕੌਰ ਸਮੇਤ ਪਿੰਡ ਵਾਸੀ ਹਾਜਰ ਸਨ।