Prime Punjab Times

Latest news
हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ
ADVERTISEMENT
You are currently viewing ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਸੂਬਾ ਸਰਕਾਰ ਕਿਸਾਨਾਂ ਨੂੰ ਮੱਕੀ ਦੀ ਫ਼ਸਲ ‘ਤੇ ਐਮ.ਐੱਸ.ਪੀ.ਦੇਵੇ : ਸੂਦ

ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਸੂਬਾ ਸਰਕਾਰ ਕਿਸਾਨਾਂ ਨੂੰ ਮੱਕੀ ਦੀ ਫ਼ਸਲ ‘ਤੇ ਐਮ.ਐੱਸ.ਪੀ.ਦੇਵੇ : ਸੂਦ

ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਸੂਬਾ ਸਰਕਾਰ ਕਿਸਾਨਾਂ ਨੂੰ ਮੱਕੀ ਦੀ ਫ਼ਸਲ ‘ਤੇ ਐਮ.ਐੱਸ.ਪੀ.ਦੇਵੇ : ਸੂਦ

ਬਲਾਚੌਰ, 20 ਮਈ (ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਸਰਕਾਰ ਵਲੋਂ ਧਰਤੀ ਹੇਠਲੇ ਪਾਣੀ ਦੀ ਪੇਸ਼ ਕੀਤੀ ਚਿੰਤਾਜਨਕ ਰਿਪੋਰਟ ਨੂੰ ਲੈ ਕੇ ਸੂਬਾ ਸਰਕਾਰ ਨੂੰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਮੱਕੀ ਦੀ ਫ਼ਸਲ ‘ਤੇ ਬਿਨ੍ਹਾਂ ਦੇਰੀ ਐਮ.ਐੱਸ.ਪੀ. ਦਾ ਐਲਾਨ ਕਰੇ, ਤਾਂ ਜੋ ਸੂਬੇ ਦਾ ਕਿਸਾਨ ਝੋਨੇ ਦੀ ਫ਼ਸਲ ਦੀ ਥਾਂ ਮੱਕੀ ਦੀ ਫ਼ਸਲ ਨੂੰ ਤਰਜੀਹ ਦੇ ਸਕੇ | ਇਹ ਵਿਚਾਰ ਤਿਲਕ ਰਾਜ ਸੂਦ ਅਗਾਂਹਵਧੂ ਕਿਸਾਨ ਨੇ ਅੱਜ ਪਿੰਡ ਆਲੋਵਾਲ ਵਿਖੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕਿਸਾਨਾਂ ਦੀ ਹੋਈ ਇਕੱਤਰਤਾ ਵਿਚ ਪ੍ਰਗਟ ਕੀਤੇ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਜੋ ਰਿਪੋਰਟ ਪੇਸ਼ ਕੀਤੀ ਗਈ ਹੈ, ਉਸ ‘ਚ ਇਹ ਸਾਫ਼ ਕਿਹਾ ਗਿਆ ਹੈ ਕਿ ਪੰਜਾਬ ਦੇ 138 ਬਲਾਕਾਂ ‘ਚੋਂ 109 ਬਲਾਕਾਂ ਵਿਚ ਧਰਤੀ ਹੇਠਲੇ ਪਾਣੀ ਦਾ ਲਗਾਤਾਰ ਹੇਠਾਂ ਜਾਣਾ ਸੂਬੇ ਦੇ ਲੋਕਾਂ ਲਈ ਬਹੁਤ ਹੀ ਖ਼ਤਰਨਾਕ ਖ਼ਬਰ ਹੈ, ਜਿਸ ਬਾਰੇ ਸੂਬਾ ਸਰਕਾਰ ਅਤੇ ਸੂਬੇ ਦੇ ਲੋਕਾਂ ਨੂੰ ਗੰਭੀਰਤਾ ਨਾਲ ਵਿਚਾਰਨ ਦੀ ਜ਼ਰੂਰਤ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਝੋਨੇ ਲਗਾਉਣ ਦੀ ਤਾਰੀਖ਼ ਜੋ ਪਹਿਲਾ 26 ਜੂਨ ਤੋਂ ਘਟਾ ਕੇ 14 ਤੇ 17 ਜੂਨ ਕੀਤੀ ਹੈ, ਇਹ ਹਾਕਮ ਸਰਕਾਰ ਦਾ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ | ਇਸ ਮੌਕੇ ਬਲਦੇਵ ਰਾਜ ਸੁਦ, ਬੋਧ ਰਾਜ, ਸੁਖਵਿੰਦਰ ਸਿੰਘ, ਹਰਵਿੰਦਰ ਸਿੰਘ, ਗੁਰਮੀਤ ਸਿੰਘ ਅਤੇ ਜਸਵੀਰ ਸਿੰਘ ਆਦਿ ਹਾਜ਼ਰ ਸਨ |