Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing ਧੁੰਦ ’ਚ ਜਿੰਦਗੀਆਂ ਬਚਾਉਣ ਲਈ ਸਰਬੱਤ ਦਾ ਭਲਾ ਟਰੱਸਟ ਦਾ ਵੱਡਾ ਉਪਰਾਲਾ…

ਧੁੰਦ ’ਚ ਜਿੰਦਗੀਆਂ ਬਚਾਉਣ ਲਈ ਸਰਬੱਤ ਦਾ ਭਲਾ ਟਰੱਸਟ ਦਾ ਵੱਡਾ ਉਪਰਾਲਾ…

ਬਟਾਲਾ, 2 ਜਨਵਰੀ: (ਅਵਿਨਾਸ਼ ਸ਼ਰਮਾ)

ਪੁਲਿਸ ਜ਼ਿਲ੍ਹਾ ਬਟਾਲਾ ਵਿੱਚ ਰਿਫਲੈਕਟਰ ਲਗਾਉਣ ਦੀ ਮੁਹਿੰਮ ਦਾ ਸ਼ਾਨਦਾਰ ਆਗਾਜ਼

: ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਅਤੇ ਸੰਸਾਰ ਪ੍ਰਸਿੱਧ ਸਮਾਜਸੇਵੀ ਡਾ. ਐਸ.ਪੀ. ਸਿੰਘ ਉਬਰਾਏ ਦੀ ਯੋਗ ਰਹਿਨੁਮਾਈ ਅਤੇ ਟਰੱਸਟ ਦੇ ਕੌਮੀ ਪ੍ਰਧਾਨ ਜੱਸਾ ਸਿੰਘ ਸੰਧੂ ਦੀ ਅਗਵਾਈ ਹੇਠ ਅੱਜ ਪੁਲਿਸ ਜ਼ਿਲ੍ਹਾ ਬਟਾਲਾ ਵਿੱਚ ਵਾਹਨਾਂ ’ਤੇ ਰਿਫਲੈਕਟਰ ਲਗਾਉਣ ਦੀ ਵਿਸ਼ਾਲ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੁਹਿੰਮ ਦੀ ਅਗਵਾਈ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਅਤੇ ਟਰੱਸਟ ਦੇ ਜਨਰਲ ਸਕੱਤਰ ਰਜਿੰਦਰ ਸਿੰਘ ਹੈਪੀ ਵੱਲੋਂ ਟੀਮ ਮੈਂਬਰਾਂ ਸਮੇਤ ਕੀਤੀ ਗਈ।

ਇਸ ਮੌਕੇ ਪੁਲਿਸ ਜ਼ਿਲ੍ਹਾ ਬਟਾਲਾ ਦੇ ਐਸ.ਐਸ.ਪੀ ਡਾ. ਮਹਿਤਾਬ ਸਿੰਘ, ਐਸ.ਪੀ ਇਨਵੈਸਟੀਗੇਸ਼ਨ ਸੰਦੀਪ ਵਢੇਰਾ, ਟ੍ਰੈਫਿਕ ਪੁਲਿਸ ਬਟਾਲਾ ਦੇ ਇੰਚਾਰਜ ਇੰਸਪੈਕਟਰ ਸੁਰਿੰਦਰ ਸਿੰਘ ਗੁਰਾਇਆ, ਐਸ.ਐਸ.ਪੀ ਦੇ ਰੀਡਰ ਇੰਸਪੈਕਟਰ ਅਨਿਲ ਪਵਾਰ, ਟ੍ਰੈਫਿਕ ਪੁਲਿਸ ਦੇ ਮੁਨਸ਼ੀ ਰਾਜੀਵ ਕੁਮਾਰ, ਏ.ਐਸ.ਆਈ ਸੁਖਵਿੰਦਰ ਸਿੰਘ ਸਮੇਤ ਟਰੱਸਟ ਦੇ ਕਾਨੂੰਨੀ ਸਲਾਹਕਾਰ ਐਡਵੋਕੇਟ ਹਰਸ਼ਮੀਤ ਸਿੰਘ, ਐਡਵੋਕੇਟ ਪੰਕਜ ਜੁਕਲਾ, ਮਲਕੀਤ ਸਿੰਘ ਅਤੇ ਸ਼ਮਸ਼ੇਰ ਸਿੰਘ ਵੱਲੋਂ ਐਸ.ਐਸ.ਪੀ ਦਫਤਰ ਦੇ ਬਾਹਰ ਵੱਖ-ਵੱਖ ਵਾਹਨਾਂ ’ਤੇ ਰਿਫਲੈਕਟਰ ਲਗਾਏ ਗਏ।

ਇਸ ਦੌਰਾਨ ਐਸ.ਪੀ ਇਨਵੈਸਟੀਗੇਸ਼ਨ ਸੰਦੀਪ ਵਢੇਰਾ ਅਤੇ ਟ੍ਰੈਫਿਕ ਇੰਚਾਰਜ ਇੰਸਪੈਕਟਰ ਸੁਰਿੰਦਰ ਸਿੰਘ ਗੁਰਾਇਆ ਨੇ ਕਿਹਾ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਹਰ ਸਾਲ ਧੁੰਦ ਦੇ ਮੌਸਮ ਵਿੱਚ ਕੀਮਤੀ ਜਿੰਦਗੀਆਂ ਬਚਾਉਣ ਲਈ ਰਿਫਲੈਕਟਰ ਲਗਾਉਣ ਦਾ ਇਹ ਉਪਰਾਲਾ ਬੇਹੱਦ ਨੇਕ ਅਤੇ ਸ਼ਲਾਘਾਯੋਗ ਹੈ। ਉਨ੍ਹਾਂ ਨੇ ਕਿਹਾ ਕਿ ਡਾ. ਐਸ.ਪੀ. ਸਿੰਘ ਉਬਰਾਏ ਆਪਣੀ ਨੇਕ ਕਿਰਤ ਕਮਾਈ ਦਾ ਲਗਭਗ 98 ਫੀਸਦੀ ਹਿੱਸਾ ਲੋਕ ਭਲਾਈ ਦੇ ਕਾਰਜਾਂ ’ਤੇ ਖਰਚ ਕਰ ਰਹੇ ਹਨ ਅਤੇ ਦੇਸ਼-ਵਿਦੇਸ਼ ਵਿੱਚ ਮਨੁੱਖਤਾ ਦੀ ਸੇਵਾ ਦੇ ਅਨੇਕਾਂ ਮਿਸਾਲੀ ਕਾਰਜ ਕੀਤੇ ਜਾ ਰਹੇ ਹਨ।

ਪੁਲਿਸ ਅਧਿਕਾਰੀਆਂ ਨੇ ਭਰੋਸਾ ਦਿਵਾਇਆ ਕਿ ਟਰੱਸਟ ਵੱਲੋਂ ਚਲਾਈ ਗਈ ਇਸ ਮੁਹਿੰਮ ਨੂੰ ਟ੍ਰੈਫਿਕ ਪੁਲਿਸ ਪੂਰਾ ਸਹਿਯੋਗ ਦੇਵੇਗੀ, ਤਾਂ ਜੋ ਧੁੰਦ ਕਾਰਨ ਵਾਪਰਦੇ ਸੜਕ ਹਾਦਸਿਆਂ ਨੂੰ ਰੋਕਿਆ ਜਾ ਸਕੇ ਅਤੇ ਕੀਮਤੀ ਜਿੰਦਗੀਆਂ ਦੀ ਰੱਖਿਆ ਹੋ ਸਕੇ।

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਨੇ ਦੱਸਿਆ ਕਿ ਅੱਜ ਐਸ.ਐਸ.ਪੀ ਡਾ. ਮਹਿਤਾਬ ਸਿੰਘ ਦੀ ਅਗਵਾਈ ਹੇਠ ਪੁਲਿਸ ਜ਼ਿਲ੍ਹਾ ਬਟਾਲਾ ਨੂੰ 2 ਹਜ਼ਾਰ ਰਿਫਲੈਕਟਰ ਵੱਖ-ਵੱਖ ਵਾਹਨਾਂ ’ਤੇ ਲਗਾਉਣ ਲਈ ਭੇਂਟ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਭਵਿੱਖ ਵਿੱਚ ਹੋਰ ਰਿਫਲੈਕਟਰਾਂ ਦੀ ਲੋੜ ਪਈ ਤਾਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਇਹ ਸਹਿਯੋਗ ਨਿਰੰਤਰ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਟਰੱਸਟ ਦੇ ਹੋਰ ਆਗੂ ਅਤੇ ਮੈਂਬਰ ਵੀ ਹਾਜ਼ਰ ਸਨ।