Prime Punjab Times

Latest news
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन
ADVERTISEMENT
You are currently viewing *ਸਿਮਰਨਜੀਤ ਸਿੰਘ ਮਾਨ ਖਿਲਾਫ ਕਾਨੂੰਨੀ ਕਾਰਵਾਈ ਕਰਨ ਲਈ ਸਤਨਾਮ ਸਿੰਘ ਜਲਵਾਹਾ ਨੇ ਸਾਥੀਆਂ ਸਮੇਤ ਐਸਐਸਪੀ ਨਵਾਂਸ਼ਹਿਰ ਨਾਲ ਕੀਤੀ ਮੁਲਾਕਾਤ*

*ਸਿਮਰਨਜੀਤ ਸਿੰਘ ਮਾਨ ਖਿਲਾਫ ਕਾਨੂੰਨੀ ਕਾਰਵਾਈ ਕਰਨ ਲਈ ਸਤਨਾਮ ਸਿੰਘ ਜਲਵਾਹਾ ਨੇ ਸਾਥੀਆਂ ਸਮੇਤ ਐਸਐਸਪੀ ਨਵਾਂਸ਼ਹਿਰ ਨਾਲ ਕੀਤੀ ਮੁਲਾਕਾਤ*

*ਸਿਮਰਨਜੀਤ ਸਿੰਘ ਮਾਨ ਖਿਲਾਫ ਕਾਨੂੰਨੀ ਕਾਰਵਾਈ ਕਰਨ ਲਈ ਸਤਨਾਮ ਸਿੰਘ ਜਲਵਾਹਾ ਨੇ ਸਾਥੀਆਂ ਸਮੇਤ ਐਸਐਸਪੀ ਨਵਾਂਸ਼ਹਿਰ ਨਾਲ ਕੀਤੀ ਮੁਲਾਕਾਤ*

ਨਵਾਂਸ਼ਹਿਰ 30 ਜੁਲਾਈ ( ਜਤਿੰਦਰ ਪਾਲ ਸਿੰਘ ਕਲੇਰ ) ਆਮ ਆਦਮੀ ਪਾਰਟੀ ਪੰਜਾਬ ਯੂਥ ਵਿੰਗ ਦੇ ਸੂਬਾ ਉੱਪ ਪ੍ਰਧਾਨ ਅਤੇ ਪੰਜਾਬ ਦੇ ਬੁਲਾਰੇ ਸਤਨਾਮ ਸਿੰਘ ਜਲਵਾਹਾ ਵੱਲੋਂ ਨਵਾਂਸ਼ਹਿਰ ਜ਼ਿਲ੍ਹੇ ਦੇ ਐਸਐਸਪੀ  ਭਾਗੀਰਥ ਸਿੰਘ ਮੀਣਾ ਨਾਲ ਵਿਸ਼ੇਸ਼ ਤੌਰ ਉੱਤੇ ਮੀਟਿੰਗ ਕੀਤੀ। ਜਲਵਾਹਾ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਮੀਟਿੰਗ ਦਾ ਮੁੱਖ ਮਕਸਦ ਇਹ ਸੀ ਕਿ ਸ ਸਿਮਰਨਜੀਤ ਸਿੰਘ ਮਾਨ ਵੱਲੋਂ ਵਾਰ ਵਾਰ ਸ਼ਹੀਦ ਭਗਤ ਸਿੰਘ ਜੀ ਨੂੰ ਅੱਤਵਾਦੀ,ਹਤਿਆਰਾ ਅਤੇ ਸਾਂਡਰਸ ਦਾ ਕਾਤਲ ਕਹਿਕੇ ਭੰਡਿਆ ਜਾ ਰਿਹਾ ਹੈ ਅਤੇ ਸ਼ਹੀਦ ਭਗਤ ਸਿੰਘ ਜੀ ਦੇ ਅਕਸ ਨੂੰ ਢਾਹ ਲਾਈ ਜਾ ਰਹੀ ਹੈ। ਜਿਸ ਕਰਕੇ ਨੌਜਵਾਨਾਂ ਦੇ ਸਾਂਝੇ ਵਫ਼ਦ ਖਟਕੜਕਲਾਂ ਵਿਖੇ ਕੀਤੇ ਵਿਰੋਧ ਪ੍ਰਦਰਸ਼ਨ ਦੌਰਾਨ ਕ਼ਰੀਬ ਇੱਕ ਹਫ਼ਤਾ ਪਹਿਲਾਂ ਸ ਮਾਨ ਖਿਲਾਫ ਨਵਾਂਸ਼ਹਿਰ ਦੇ ਐਸਐਸਪੀ ਨੂੰ ਲਿਖਤੀ ਸ਼ਿਕਾਇਤ ਦਰਜ ਕਰਵਾਈ ਸੀ, ਉਸ ਸ਼ਿਕਾਇਤ ਉਤੇ ਕੀ ਕਾਰਵਾਈ ਕੀਤੀ ਗਈ ਹੈ ਇਸ ਬਾਰੇ ਜਾਨਣ ਲਈ ਅਤੇ ਹੀ ਐਸਐਸਪੀ ਸਾਬ ਨਾਲ ਮੁਲਾਕਾਤ ਕਰਨ ਲਈ ਹੀ ਉਹ ਐਸਐਸਪੀ ਦਫਤਰ ਨਵਾਂਸ਼ਹਿਰ ਪਹੁੰਚੇ ਹਨ। ਜਲਵਾਹਾ ਵੱਲੋਂ ਅੱਜ ਮਾਣਯੋਗ ਐਸ ਐਸ ਪੀ ਨਵਾਂਸ਼ਹਿਰ ਨਾਲ ਮੁਲਾਕਾਤ ਕਰਕੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨਾਲ ਸੰਬੰਧਿਤ ਕਈ ਅਹਿਮ ਮੁੱਦਿਆਂ ਉਤੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਸ਼ਹੀਦ ਭਗਤ ਸਿੰਘ ਜੀ ਵਾਲੇ ਮਾਮਲੇ ਸੰਬੰਧੀ ਜ਼ਲਦ ਕਾਰਵਾਈ ਕਰਨ ਲਈ ਵੀ ਆਖਿਆ ਗਿਆ ਹੈ। ਸਤਨਾਮ ਸਿੰਘ ਜਲਵਾਹਾ ਨੇ ਦੱਸਿਆ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਐਸਐਸਪੀ ਸ੍ਰੀ ਭਾਗੀਰਥ ਸਿੰਘ ਮੀਣਾ ਜੀ ਕੁਝ ਦਿਨ ਪਹਿਲਾਂ ਹੀ ਨਿਯੁਕਤ ਹੋਏ ਹਨ ਅਤੇ ਅੱਜ਼ ਉਨ੍ਹਾਂ ਨਾਲ ਪਹਿਲੀ ਮੁਲਾਕਾਤ ਹੋਈ ਹੈ ਅਤੇ ਸਾਡੇ ਵਫ਼ਦ ਵੱਲੋਂ ਉਨ੍ਹਾਂ ਨੂੰ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਜੀ ਦੀ ਤਸਵੀਰ ਭੇਂਟ ਕਰਦਿਆਂ ਮਾਣਯੋਗ ਐਸਐਸਪੀ ਸਾਬ ਦਾ ਸਨਮਾਨਿਤ ਕੀਤਾ ਗਿਆ ਹੈ। ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਐਸ ਐਸ ਪੀ ਸਾਬ ਵੱਲੋਂ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ਅਤੇ ਲਾਅ ਐਂਡ ਆਰਡਰ ਨੂੰ ਮੁੱਖ ਰੱਖਦਿਆਂ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲੇ ਸਦਕਾ ਉਨ੍ਹਾਂ ਦੀ ਸਮੁੱਚੀ ਜ਼ਿਲ੍ਹਾ ਪੁਲਿਸ ਟੀਮ ਦੀ ਸ਼ਲਾਘਾ ਕਰਨੀ ਬਣਦੀ ਹੈ। ਇਸ ਮੌਕੇ ਮਾਣਯੋਗ ਐਸਐਸਪੀ ਨਵਾਂਸ਼ਹਿਰ ਸ਼੍ਰੀ ਭਾਗੀਰਥ ਸਿੰਘ ਮੀਣਾ ਜੀ ਨੇ ਦੱਸਿਆ ਕਿ ਪੰਜਾਬ ਪੁਲਿਸ ਅਤੇ ਆਮ ਲੋਕਾਂ ਵਿਚਕਾਰ ਆਪਸੀ ਤਾਲਮੇਲ ਤੇ ਚੰਗੇ ਸੰਬੰਧ ਸਥਾਪਿਤ ਕਰਨ ਲਈ ਅਤੇ ਪੁਲਿਸ ਪ੍ਰਤੀ ਆਮ ਲੋਕਾਂ ਦੇ ਵਿਸ਼ਵਾਸ ਨੂੰ ਮਜ਼ਬੂਤ ਕਰਨ ਲਈ ਪਿੰਡ ਪਿੰਡ ਲੋਕ ਮਿਲਣੀਆਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਦੇ ਸਹਿਯੋਗ ਨਾਲ ਸਮਾਜ ਨੂੰ ਢਾਹ ਲਾਉਣ ਵਾਲੇ ਮਾੜੇ ਅਨਸਰਾਂ ਨੂੰ ਨੱਥ ਪਾਈ ਜਾ ਸਕੇ ਅਤੇ ਉਨ੍ਹਾਂ ਗਲਤ ਅਨਸਰਾਂ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਭੇਜਿਆ ਜਾ ਸਕੇ। ਜਲਵਾਹਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਸਮੁੱਚੀ ਲੀਡਰਸ਼ਿਪ ਐਸਐਸਪੀ ਨਵਾਂਸ਼ਹਿਰ ਦੇ ਇਸ ਲੋਕਪੱਖੀ ਉਪਰਾਲੇ ਦੀ ਸ਼ਲਾਘਾ ਕਰਦੀ ਹੈ ਅਤੇ ਉਮੀਦ ਕਰਦੇ ਹਾਂ ਕਿ ਨਵਾਂਸ਼ਹਿਰ ਦੇ ਲੋਕਾਂ ਨੂੰ ਲਾਅ ਐਂਡ ਆਰਡਰ ਸੰਬੰਧੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ। ਇਸ ਮੌਕੇ ਸਤਨਾਮ ਸਿੰਘ ਜਲਵਾਹਾ ਨੇ ਨਸ਼ਿਆਂ ਨੂੰ ਠੱਲ੍ਹ ਪਾਉਣ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਵੀ ਪੁਖ਼ਤਾ ਅਤੇ ਠੋਸ ਉਪਰਾਲੇ ਕਰਨ ਲਈ ਵੀ ਆਖਿਆ ਗਿਆ। ਇਸ ਮੌਕੇ ਮਨਦੀਪ ਸਿੰਘ ਅਟਵਾਲ ਸੂਬਾ ਸੰਯੁਕਤ ਸਕੱਤਰ ਯੂਥ ਵਿੰਗ ਪੰਜਾਬ, ਸੁਰਿੰਦਰ ਸਿੰਘ ਸੰਘਾ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ, ਕੁਲਵੰਤ ਸਿੰਘ ਰਕਾਸਣ ਬਲਾਕ ਪ੍ਰਧਾਨ ਆਦਿ ਸਾਥੀ ਵੀ ਹਾਜ਼ਰ ਸਨ।

error: copy content is like crime its probhihated