Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਮੁੱਖ ਮੰਤਰੀ ਵਲੋਂ ਜਥੇਬੰਦੀ ਨੂੰ ਮੀਟਿੰਗ ਦਾ ਸਮਾਂ ਦੇ ਕੇ ਮੀਟਿੰਗ ਮੁੜ ਮੁਲਤਵੀ ਕਰਨਾ ਬੇਹਦ ਨਿੰਦਨਯੋਗ-ਆਗੂ ਪ੍ਰਿੰਸ ਗੜਦੀ ਵਾਲਾ ਜਗਵਿੰਦਰ ਸਿੰਘ

ਮੁੱਖ ਮੰਤਰੀ ਵਲੋਂ ਜਥੇਬੰਦੀ ਨੂੰ ਮੀਟਿੰਗ ਦਾ ਸਮਾਂ ਦੇ ਕੇ ਮੀਟਿੰਗ ਮੁੜ ਮੁਲਤਵੀ ਕਰਨਾ ਬੇਹਦ ਨਿੰਦਨਯੋਗ-ਆਗੂ ਪ੍ਰਿੰਸ ਗੜਦੀ ਵਾਲਾ ਜਗਵਿੰਦਰ ਸਿੰਘ

ਗੜ੍ਹਦੀਵਾਲਾ 3 ਅਗਸਤ (PPT NEWS) 

ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖਿਲਾਫ ਕੀਤੀ ਜ਼ੋਰਦਾਰ ਨਾਅਰੇਬਾਜੀ

: ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਹੁਸ਼ਿਆਰਪੁਰ ਤੇ ਵਾਇਸ ਪ੍ਰਧਾਨ ਪ੍ਰਿੰਸ ਗੜਦੀਵਾਲਾ,ਅਤੇ ਸੀਨੀਅਰ ਆਗੂ ਜ਼ਿਲ੍ਹਾ ਖਜਾਨਚੀ ਜਗਵਿੰਦਰ ਸਿੰਘ , ਜ਼ਿਲ੍ਹਾ ਪ੍ਰਚਾਰਕ ਗੁਰਮੁੱਖ ਸਿੰਘ ਬਲਾਲਾ, ਸਚਿਨ ਕੁਮਾਰ , ਅਤੇ ਵਾਇਸ ਪ੍ਰਧਾਨ ਪੰਕਜ ਸ਼ਰਮਾ ਨੇ ਪ੍ਰੈਸ ਨਾਲ ਗੱਲ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਦਾ ਯੂਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਨੂੰ ਵਾਰ-ਵਾਰ ਮੀਟਿੰਗ ਦਾ ਸੱਦਾ ਦੇ ਕੇ ਮੀਟਿੰਗ ਤੋਂ ਭੱਜਣਾ ਬੇਹਦ ਹੀ ਨਿੰਦਨਯੋਗ ਵਰਤਾਰਾ ਹੈ।
ਉਨ੍ਹਾਂ ਕਿਹਾ ਕਿ 2 ਅਗਸਤ ਨੂੰ ਦਿੱਤੀ ਹੋਈ ਮੀਟਿੰਗ ਨੂੰ ਮੁੜ ਤੋਂ ਮੁਲਤਵੀ ਕਰਕੇ ਹੁਣ ਯੂਨੀਅਨ ਨੂੰ 22 ਅਗਸਤ ਦਾ ਮੀਟਿੰਗ ਦਾ ਸੱਦਾ ਦਿੱਤਾ ਗਿਆ ਹੈ,ਜਿਸ ਨਾਲ ਪੰਜਾਬ ਦੇ ਮੁਲਾਜ਼ਮਾਂ ਵਿੱਚ ਨਿਰਾਸ਼ਾ ਅਤੇ ਬੇਭਰੋਸਗੀ ਫੈਲ ਚੁੱਕੀ ਹੈ l ਮੁੱਖ ਮੰਤਰੀ ਪੰਜਾਬ ਦਾ ਮੀਟਿੰਗ ਤੋਂ ਵਾਰ-ਵਾਰ ਮੁਕਰਨਾ ਇਹ ਸਾਬਿਤ ਕਰਦਾ ਹੈ ਕਿ ਉਹ ਮੁਲਾਜ਼ਮ ਮੰਗਾਂ ਦੇ ਪ੍ਰਤੀ ਬਿਲਕੁਲ ਵੀ ਗੰਭੀਰ ਨਹੀਂ ਹਨ I ਉਹਨਾਂ ਅੱਗੇ ਕਿਹਾ ਕਿ ਸਰਕਾਰ ਆਪਣੀ ਡੰਗ ਟਪਾਊ ਨੀਤੀ ਦੇ ਤਹਿਤ ਆਪਣਾ ਸਮਾਂ ਲੰਘਾ ਰਹੀ ਹੈ ਅਤੇ ਇਹ ਸਰਕਾਰ ਵੀ ਪੁਰਾਣੀਆਂ ਸਰਕਾਰਾਂ ਦੇ ਰਾਹ ਤੇ ਤੁਰ ਪਈ ਹੈ l ਆਪਣੇ ਆਪ ਨੂੰ ਆਮ ਆਦਮੀ ਦੀ ਸਰਕਾਰ ਕਹਾਉਣ ਵਾਲੀ ਸਰਕਾਰ ਹੁਣ ਮੁਲਾਜ਼ਮਾ ਨੂੰ ਮਿਲਣ ਤੋਂ ਵੀ ਭੱਜ ਰਹੀ ਹੈ ।
ਉਹਨਾਂ ਕਿਹਾ ਕਿ ਨਿਰਾਸ਼ ਮੁਲਾਜ਼ਮ 5 ਅਤੇ 6 ਅਗਸਤ ਨੂੰ ਪੂਰੇ ਪੰਜਾਬ ਵਿੱਚ ਪੰਜਾਬ ਸਰਕਾਰ ਦੇ ਪੁਤਲੇ ਫੂਕਣਗੇ ਅਤੇ ਅੱਗੇ ਦੀ ਕਾਰਵਾਈ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਕੀਤੀ ਜਾਵੇਗੀ I ਉਹਨਾਂ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰੇ ਨਹੀਂ ਤਾਂ ਆਉਣ ਵਾਲੀਆਂ ਕਾਰਪੋਰੇਸ਼ਨ ਅਤੇ ਪੰਚਾਇਤੀ ਚੋਣਾਂ ਵਿੱਚ ਪੰਜਾਬ ਸਰਕਾਰ ਨੂੰ ਮੁਲਾਜ਼ਮਾਂ ਦੇ ਤਿੱਖੇ ਰੋਹ ਦਾ ਸਾਹਮਣਾ ਕਰਨਾ ਪਵੇਗਾ ।ਇਸ ਮੌਕੇ ਗੁਰਪ੍ਰੀਤ ਸਿੰਘ,ਬਹਾਦਰ ਸਿੰਘ, ਗੁਰਪ੍ਰੀਤ ਸਿੰਘ, ਅਨਿਲ ਕੁਮਾਰ ,ਲਖਵੀਰ ਸਿੰਘ ਆਦਿ ਜੁਝਾਰੂ ਸਾਥੀ ਹਾਜਰ ਸਨ।