Prime Punjab Times

Latest news
ਪਿੰਡ ਬਹੇੜਾ ਦੇ ਸਰਕਾਰੀ ਹਾਈ ਸਕੂਲ ਨੂੰ ਅਪਗ੍ਰੇਡ ਕਰਕੇ ਬਣਾਇਆ ਸੀਨੀਅਰ ਸੈਕੰਡਰੀ ਸਕੂਲ ਸੇਫ ਸਕੂਲ ਵਾਹਨ ਪਾਲਿਸੀ ਤਹਿਤ 40 ਸਕੂਲ ਬੱਸਾਂ ਦੀ ਜਾਂਚ, 11 ਦੇ ਚਲਾਨ ਕੱਟੇ ਹੁਸ਼ਿਆਰਪੁਰ ‘ਚ 26 ਤੋਂ 30 ਨਵੰਬਰ ਤੱਕ ਹੋਵੇਗੀ ਫੀਲਡ ਫਾਇਰਿੰਗ, ਨਿਰਧਾਰਤ ਖਤਰੇ ਵਾਲੇ ਖੇਤਰ ‘ਚ ਨਾ ਜਾਣ ਦੀ ਅਪੀਲ *ਪਲਸ ਪੋਲੀਓ ਦੇ ਪਹਿਲੇ ਦਿਨ 9500 ਬੱਚਿਆਂ ਨੂੰ ਪਿਆਈਆਂ ਪੋਲੀਓ ਰੋਕੂ ਬੂੰਦਾਂ : SMO ਸੁਦੇਸ਼ ਰਾਜਨ* ਖੇਡਾਂ ਵਤਨ ਪੰਜਾਬ ਦੇ ਵਾਲੀਬਾਲ ਮੁਕਾਬਲੇ 'ਚ ਨਵਜੋਤ ਸਿੰਘ ਨੇ ਜਿੱਤਿਆ ਕਾਂਸੇ ਤਗਮਾ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਛੇਵੀਂ ਵਾਰ SGPC ਪ੍ਰਧਾਨ ਬਣਨ ’ਤੇ ਮਨਦੀਪ ਸਿੰਘ ਢੀਂਡਸਾ ਅਤੇ ਜਸਵਿੰਦਰ ਸਿੰਘ ਮਾਣਕੂ ... ਬੀਚ ਵਾਲੀਬਾਲ ਦੇ ਸੂਬਾ ਪੱਧਰੀ ਮੁਕਾਬਲੇ ਵਿੱਚ ਨਵਜੋਤ ਸਿੰਘ ਨੇ ਜਿੱਤਿਆ ਸੋਨ ਤਮਗਾ ਖ਼ਾਲਸਾ ਕਾਲਜ ਦੀ ਕਬੱਡੀ (ਨੈਸ਼ਨਲ ਸਟਾਈਲ) ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ ਵਿੱਚ ਜਿੱਤਿਆ ਸੋਨ ਤਮਗ਼ਾ ਸਵਰਗਵਾਸੀ ਪ੍ਰਿੰਸੀਪਲ ਡਾ. ਸ਼ਬਨਮ ਕੌਰ ਜੀ ਦੇ ਸੁਪਨਿਆਂ ਨੂੰ ਸਾਕਾਰ ਕਰਨ ਵੱਲ ਕੇ.ਐਮ.ਐਸ. ਕਾਲਜ ਦਾ ਕਦਮ, ਨਵੇਂ ਮੁੱਖ ਗੇ... 30 ਨਵੰਬਰ ਤੱਕ ਘਰ ਬੈਠੇ ਆਨਲਾਈਨ ਸਵੈ-ਗਣਨਾ ਕਰਕੇ ਜ਼ਿਲ੍ਹਾ ਵਾਸੀ ਨਿਭਾਉਣ ਆਪਣੀ ਜ਼ਿੰਮੇਵਾਰੀ : ਡਿਪਟੀ ਕਮਿਸ਼ਨਰ
ADVERTISEMENT
You are currently viewing ਪਿੰਡ ਬਹੇੜਾ ਦੇ ਸਰਕਾਰੀ ਹਾਈ ਸਕੂਲ ਨੂੰ ਅਪਗ੍ਰੇਡ ਕਰਕੇ ਬਣਾਇਆ ਸੀਨੀਅਰ ਸੈਕੰਡਰੀ ਸਕੂਲ

ਪਿੰਡ ਬਹੇੜਾ ਦੇ ਸਰਕਾਰੀ ਹਾਈ ਸਕੂਲ ਨੂੰ ਅਪਗ੍ਰੇਡ ਕਰਕੇ ਬਣਾਇਆ ਸੀਨੀਅਰ ਸੈਕੰਡਰੀ ਸਕੂਲ

ਹਰਿਆਣਾ / ਹੁਸ਼ਿਆਰਪੁਰ 23 ਨਵੰਬਰ (ਚੌਧਰੀ) 
ਸਕੂਲ ਅਪਗ੍ਰੇਡ ਹੋਣ ਨਾਲ ਇਲਾਕੇ ਦੇ ਵਿਦਿਆਰਥੀਆਂ, ਖਾਸ ਕਰਕੇ ਲੜਕੀਆਂ ਨੂੰ 12ਵੀਂ ਜਮਾਤ ਤੱਕ ਸਿੱਖਿਆ ਪ੍ਰਾਪਤ ਕਰਨ ਦੀ ਮਿਲੇਗੀ ਸਹੂਲਤ

ਸਿੱਖਿਆ ਦੇ ਖੇਤਰ ‘ਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਲਈ ਪੰਜਾਬ ਸਰਕਾਰ ਵਚਨਬੱਧ : ਡਾ. ਰਵਜੋਤ

: ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਸੁਧਾਰਾਂ ਤਹਿਤ ਪਿੰਡ ਬਹੇੜਾ ਦੇ ਸਰਕਾਰੀ ਹਾਈ ਸਕੂਲ ਨੂੰ ਅਪਗ੍ਰੇਡ ਕਰਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (12ਵੀਂ ਜਮਾਤ ਤੱਕ) ਬਣਾ ਦਿੱਤਾ ਗਿਆ ਹੈ। ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸਕੂਲ ਪਹੁੰਚ ਕੇ ਇਸ ਪ੍ਰਾਪਤੀ ਦੀ ਖੁਸ਼ੀ ਪਿੰਡ ਵਾਸੀਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਸਾਂਝੀ ਕੀਤੀ ਅਤੇ ਸਾਰਿਆਂ ਨੂੰ ਵਧਾਈ ਦਿੱਤੀ।
ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਲਗਾਤਾਰ ਇਤਿਹਾਸਕ ਫੈਸਲੇ ਲੈ ਰਹੀ ਹੈ। ਪਿੰਡ ਬਹੇੜਾ ਦੇ ਸਰਕਾਰੀ ਹਾਈ ਸਕੂਲ ਨੂੰ ਸੀਨੀਅਰ ਸੈਕੰਡਰੀ ਪੱਧਰ ਤੱਕ ਅਪਗ੍ਰੇਡ ਕਰਨਾ ਇਸੇ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ। ਇਸ ਨਾਲ ਇਲਾਕੇ ਦੇ ਬੱਚਿਆਂ ਨੂੰ ਹੁਣ 12ਵੀਂ ਜਮਾਤ ਤੱਕ ਸਿੱਖਿਆ ਪ੍ਰਾਪਤ ਕਰਨ ਲਈ ਦੂਰ-ਦੁਰਾਡੇ ਦੇ ਸਕੂਲਾਂ ਵਿੱਚ ਨਹੀਂ ਜਾਣਾ ਪਵੇਗਾ।
ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਖਾਸ ਤੌਰ ‘ਤੇ ਲੜਕੀਆਂ ਨੂੰ ਵੱਡੀ ਸਹੂਲਤ ਮਿਲੇਗੀ, ਕਿਉਂਕਿ ਉਨ੍ਹਾਂ ਨੂੰ ਉੱਚੀਆਂ ਜਮਾਤਾਂ ਦੀ ਪੜ੍ਹਾਈ ਲਈ ਘਰ ਤੋਂ ਦੂਰ ਜਾਣ ਦੀ ਲੋੜ ਨਹੀਂ ਪਵੇਗੀ। ਇਸ ਨਾਲ ਵਿਦਿਆਰਥੀਆਂ ਨੂੰ ਸੁਰੱਖਿਅਤ, ਸੁਵਿਧਾਜਨਕ ਅਤੇ ਬਿਹਤਰ ਵਿਦਿਅਕ ਮਾਹੌਲ ਵਿੱਚ ਪੜ੍ਹਾਈ ਕਰਨ ਦਾ ਮੌਕਾ ਮਿਲੇਗਾ।
ਕੈਬਨਿਟ ਮੰਤਰੀ ਨੇ ਇਸ ਮਹੱਤਵਪੂਰਨ ਫੈਸਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਵਿਭਾਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਬੱਚੇ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੇ ਨਿਰਮਾਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਿੱਖਿਆ ਰਾਹੀਂ ਹੀ ਸਮਾਜ ਅਤੇ ਸੂਬੇ ਦੀ ਤਰੱਕੀ ਦੇ ਨਵੇਂ ਰਾਹ ਖੋਲ੍ਹੇ ਜਾ ਸਕਦੇ ਹਨ।