Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਡੇਰਾ ਸੱਚਖੰਡ ਬੱਲਾਂ ਦੇ ਗੱਦੀਨਸ਼ੀਨ 108 ਸੰਤ ਨਿਰੰਜਣ ਦਾਸ ਮਹਾਰਾਜ ਦੀ ਸੁਰੱਖਿਆ ਨੂੰ…..

ਡੇਰਾ ਸੱਚਖੰਡ ਬੱਲਾਂ ਦੇ ਗੱਦੀਨਸ਼ੀਨ 108 ਸੰਤ ਨਿਰੰਜਣ ਦਾਸ ਮਹਾਰਾਜ ਦੀ ਸੁਰੱਖਿਆ ਨੂੰ…..

ਹੁਸ਼ਿਆਰਪੁਰ (ਤਰਸੇਮ ਦੀਵਾਨਾ )

ਡੇਰਾ ਸੱਚਖੰਡ ਬੱਲਾਂ ਦੇ ਗੱਦੀਨਸ਼ੀਨ 108 ਸੰਤ ਨਿਰੰਜਣ ਦਾਸ ਮਹਾਰਾਜ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ : ਬੇਗਮਪੁਰਾ ਟਾਇਗਰ ਫੋਰਸ

* ਸੰਤਾਂ ਨੂੰ ਦਿੱਤੀਆਂ ਗਈਆਂ ਧਮਕੀਆ ਸਹਿਣ ਨਹੀਂ ਕੀਤੀਆਂ ਜਾਣਗੀਆਂ *

25 ਅਗਸਤ :  ਬੇਗਮਪੁਰਾ ਟਾਈਗਰ ਫੋਰਸ ਦੇ ਜ਼ਿਲ੍ਹਾ ਇੰਚਾਰਜ ਬੀਰਬਲ ਠਰੋਲੀ ਦੀ ਅਗਵਾਈ ਹੇਠ ਇਕ ਹੰਗਾਮੀ ਮੀਟਿੰਗ ਹੋਈ ਜਿਸ ਵਿੱਚ ਐਸਸੀ ਸਮਾਜ ਦੇ ਜਾਣੇ ਜਾਂਦੇ ਮਿੰਨੀ ਮੱਕਾ ਡੇਰਾ ਸੱਚਖੰਡ ਬੱਲਾ ਦੇ ਗੱਦੀਨਸ਼ੀਨ ਸੰਤ ਨਿਰੰਜਨ ਦਾਸ ਜੀ ਜੋ ਕਿ ਧਰਮ ਪ੍ਰਚਾਰ ਲਈ ਵਿਦੇਸ਼ ( ਯੋਰਪ ) ਗਏ ਹੋਏ ਹਨ । ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ 108 ਸੰਤ ਨਿਰੰਜਨ ਦਾਸ ਜੀ ਨੂੰ ਕਿਸੇ ਸ਼ਰਾਰਤੀ ਅਨਸਰਾਂ ਵੱਲੋਂ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਧਰਮ ਪ੍ਰਚਾਰ ਨੂੰ ਬੰਦ ਕਰਵਾਉਣ ਦੀ ਧਮਕੀ ਦਿੱਤੀ ਗਈ ਹੈ ਜੋ ਸਤਿਗੁਰੂ ਰਵਿਦਾਸ ਮਹਾਰਾਜ ਜੀ ਨਾਮਲੇਵਾ ਸੰਗਤਾਂ ਦੇ ਬਰਦਾਸ਼ਿਤ ਤੋਂ ਬਾਹਰ ਹਨ ਉਨ੍ਹਾਂ ਕਿਹਾ ਕਿ ਬੇਗਮਪੁਰਾ ਟਾਈਗਰ ਫੋਰਸ ਹਰ ਵੇਲੇ ਗੱਦੀਨਸ਼ੀਨ 108 ਸੰਤ ਨਿਰੰਜਨ ਦਾਸ ਜੀ ਦੇ ਨਾਲ ਚੱਟਾਨ ਵਾਂਗ ਖਡ਼੍ਹੀ ਹੈ ! ਬੀਰਬਲ ਠਰੋਲੀ ਨੇ ਸ਼ਾਸਨ ਅਤੇ ਪ੍ਰਸ਼ਾਸਨ ਨੂੰ ਸਖ਼ਤ ਲਹਿਜ਼ੇ ਚ ਚਿਤਾਵਨੀ ਦਿੰਦਿਆਂ ਕਿਹਾ ਕਿ ਡੇਰਾ ਸੱਚਖੰਡ ਬੱਲਾਂ ਦੇ ਗੱਦੀ ਨਸ਼ੀਨ 108 ਸੰਤ ਨਿਰੰਜਨ ਦਾਸ ਜੀ ਦੀ ਸੁਰੱਖਿਆ ਨੂੰ ਤੁਰੰਤ ਯਕੀਨੀ ਬਣਾਇਆ ਜਾਵੇ । ਅਤੇ ਧਮਕੀ ਦੇਣ ਵਾਲੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਬਰੀਕੀ ਨਾਲ ਜਾਂਚ ਕਰ ਕੇ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ! ਉਨ੍ਹਾਂ ਦੱਸਿਆ ਕਿ ਬੇਗਮਪੁਰਾ ਟਾਈਗਰ ਫੋਰਸ ਵੱਲੋਂ ਜਲਦੀ ਹੀ 108 ਸੰਤ ਨਿਰੰਜਣ ਦਾਸ ਜੀ ਦੀ ਰੱਖਿਆ ਸਬੰਧੀ ਮੰਗ ਪੱਤਰ ਵੀ ਦਿੱਤਾ ਜਾਵੇਗਾ । ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ ਨਿਤਿਨ ਸੈਣੀ, ਚਰਨਜੀਤ ਡਾਡਾ, ਹੰਸ ਰਾਜ ,ਸੰਜੀਵ ਕੁਮਾਰ, ਪਵਨ ਕੁਮਾਰ, ਹਰਜਿੰਦਰ ਸਿੰਘ ਬਸੀ ਕਿੱਕਰਾਂ ,ਹਨੀ ਕੁਮਾਰ ਨੰਦਨ, ਪਰਮਜੀਤ ਸਿੰਘ, ਸੋਹਨ ਲਾਲ, ਤੇ ਸੰਤੋਖ ਕੁਮਾਰ ਆਦਿ ਹਾਜ਼ਰ ਸਨ ।