Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਅੱਜ ਜ਼ਿਲ੍ਹੇ ਵਿੱਚ ਕੋਵਿਡ-19 ਦੇ 16 ਪਾਜੇਟਿਵ ਮਰੀਜ ਅਤੇ 02 ਮੌਤਾਂ

ਅੱਜ ਜ਼ਿਲ੍ਹੇ ਵਿੱਚ ਕੋਵਿਡ-19 ਦੇ 16 ਪਾਜੇਟਿਵ ਮਰੀਜ ਅਤੇ 02 ਮੌਤਾਂ

ਹੁਸ਼ਿਆਰਪੁਰ 08 ਫਰਵਰੀ (ਬਿਊਰੋ) : ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 2095 ਨਵੇਂ ਸੈਪਲ ਲੈਣ ਨਾਲ ਅਤੇ 1549 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 16 ਪਾਜੇਟਿਵ ਮਰੀਜ ਆਏ ਹਨ ਅਤੇ 02 ਮੌਤਾਂ ਵੀ ਹੋਈਆਂ ਹਨ। ਉਨਾਂ ਦੱਸਿਆ ਕਿ ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਪਲਾਂ ਵਿੱਚੋ 37565 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2811 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 40376 ਹੋ ਗਏ ਹਨ । ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1078252 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 1037842 ਸੈਪਲ ਨੈਗਟਿਵ ਹਨ । ਜਦ ਕਿ 4657 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 1075 ਹੈ । ਐਕਟਿਵ ਕੇਸਾ ਦੀ ਗਿਣਤੀ 433 ਹੈ, ਜਦਕਿ ਠੀਕ ਹੋਏ ਮਰੀਜਾਂ ਦੀ ਗਿਣਤੀ 38868 ਹੈ।

ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਮੀਡੀਆ ਰਾਹੀਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਭਾਵੇਂ ਹੁਣ ਕਰੋਨਾ ਦੇ ਕੇਸਾਂ ਵਿੱਚ ਥੋੜੀ ਕਮੀ ਆਈ ਹੈ ,ਪਰ ਇਸ ਕਮੀ ਨੂੰ ਬਰਕਰਾਰ ਰੱਖਣ ਲਈ ਵੈਕਸੀਨੇਸ਼ਨ ਅਤੇ ਕੋਵਿਡ ਉਚਿਤ ਵਿਵਹਾਰ ਜਿਵੇਂ ਜਨਤਕ ਥਾਵਾਂ ਤੇ ਜਾਂ ਘਰ ਤੋਂ ਬਾਹਰ ਜਾਣ ਸਮੇਂ ਮਾਸਕ ਲਗਾਉਣਾ, ਸਮਾਜਿਕ ਦੂਰੀ ਅਤੇ ਸਮੇਂ ਸਮੇਂ ਸਿਰ ਹੱਥਾਂ ਦੀ ਸਫਾਈ ਰੱਖਣਾ ਆਦਿ ਕਰੋਨਾ ਤੋਂ ਬਚਾਓ ਦਾ ਕਾਰਗਰ ਉਪਰਾਲਾ ਹੈ ।