Prime Punjab Times

Latest news
ਸੋਸਾਇਟੀ ਵਲੋਂ ਰਾਸ਼ਣ ਵੰਡ ਸਮਾਰੋਹ ਕਰਵਾਇਆ ਗਿਆ ਡੀ.ਏ.ਵੀ ਪਬਲਿਕ ਸਕੂਲ ਗੜਦੀਵਾਲਾ ਵਿਖੇ ਕਵਿਜ਼ ਪ੍ਰਤੀਯੋਗਤਾ ਕਰਵਾਈ ਦਸੂਹਾ ਪੁਲਿਸ ਵੱਲੋ ਐਨ.ਡੀ.ਪੀ.ਐਸ.ਐਕਟ ਦੇ ਤਹਿਤ 02 ਦੋਸ਼ੀ ਕੀਤੇ ਗ੍ਰਿਫਤਾਰ ਮੰਗਾਂ ਨਾ ਮੰਨੀਆਂ ਤਾਂ ਹਲਕਾ ਵਿਧਾਇਕ ਦੇ ਦਫਤਰ ਮੂਹਰੇ ਦਿੱਤਾ ਜਾਵੇਗਾ ਧਰਨਾ ਮੀਰੀ ਪੀਰੀ ਦਿਵਸ ਨੂੰ ਸਮਰਪਿਤ 12ਵੀ ਵਿਰਸਾ ਸੰਭਾਲ ਜ਼ਿਲ੍ਹਾ ਪੱਧਰੀ ਗੱਤਕਾ ਚੈਂਪੀਅਨਸ਼ਿਪ ਦਾ ਆਯੋਜਨ ਸੋਸਾਇਟੀ ਨੇ ਮਹੀਨਾਵਾਰ ਸਮਾਗਮ ਦੌਰਾਨ 300 ਲੋੜਵੰਦਾਂ ਨੂੰ ਵੰਡਿਆ ਰਾਸ਼ਣ ਡਾ. ਉਬਰਾਏ ਵੱਲੋ ਮਨੁੱਖਤਾ ਨੂੰ ਬਚਾਉਣ ਲਈ ਕੀਤੇ ਜਾ ਰਹੇ ਹਨ ਲਾਮਿਸਾਲ ਨੇਕ ਕਾਰਜ : ਬਲਬੀਰ ਬਿੱਟੂ 105 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਆਇਆ ਪੁਲਿਸ ਅੜਿੱਕੇ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਕੀਤੇ ਜਾਰੀ KMS ਕਾਲਜ ਦੇ ਐਮ.ਸੀ.ਏ ਫਾਈਨਲ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ - ਪ੍ਰਿੰਸੀਪਲ ਡਾ. ਸ਼ਬਨਮ ਕੌਰ

Home

You are currently viewing ਅੱਜ ਮੁੱਖ ਮੰਤਰੀ ਭਗਵੰਤ ਮਾਨ ਬਟਾਲਾ ਇਲਾਕੇ ਨੂੰ ਦੇਣਗੇ ਵੱਡਾ ਤੋਹਫ਼ਾ

ਅੱਜ ਮੁੱਖ ਮੰਤਰੀ ਭਗਵੰਤ ਮਾਨ ਬਟਾਲਾ ਇਲਾਕੇ ਨੂੰ ਦੇਣਗੇ ਵੱਡਾ ਤੋਹਫ਼ਾ

ਬਟਾਲਾ/ਗੁਰਦਾਸਪੁਰ, 5 ਦਸੰਬਰ ( ਅਵਿਨਾਸ਼ ਸ਼ਰਮਾ )

ਭਗਵੰਤ ਮਾਨ ਸਹਿਕਾਰੀ ਖੰਡ ਮਿੱਲ, ਬਟਾਲਾ ਵਿੱਚ 300 ਕਰੋੜ ਰੁਪਏ ਦੀ ਲਾਗਤ ਵਾਲੇ 3500 ਟੀ.ਸੀ.ਡੀ. ਸਮਰੱਥਾ ਦੇ ਪਲਾਂਟ ਅਤੇ 14 ਮੈਗਾਵਾਟ ਕੋ-ਜਨਰੇਸ਼ਨ ਪ੍ਰੋਜੈਕਟ ਦਾ ਕਰਨਗੇ ਉਦਘਾਟਨ – ਸ਼ੈਰੀ ਕਲਸੀ

– ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਟਾਲਾ ਇਲਾਕੇ ਨੂੰ ਵੱਡਾ ਤੋਹਫ਼ਾ ਦਿੱਤਾ ਜਾ ਰਿਹਾ ਹੈ। ਸ. ਭਗਵੰਤ ਸਿੰਘ ਮਾਨ 6 ਦਸੰਬਰ ਨੂੰ ਸਹਿਕਾਰੀ ਖੰਡ ਮਿੱਲ, ਬਟਾਲਾ ਵਿੱਚ 300 ਕਰੋੜ ਰੁਪਏ ਦੀ ਲਾਗਤ ਵਾਲੇ 3500 ਟੀ.ਸੀ.ਡੀ. ਸਮਰੱਥਾ ਦੇ ਪਲਾਂਟ ਅਤੇ 14 ਮੈਗਾਵਾਟ ਕੋ-ਜਨਰੇਸ਼ਨ ਪ੍ਰੋਜੈਕਟ ਦਾ ਉਦਘਾਟਨ ਕਰਨਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬਟਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ  ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 300 ਕਰੋੜ ਰੁਪਏ ਖ਼ਰਚ ਕਰਕੇ ਸੂਬੇ ਦੀ ਦੂਸਰੀ ਸਭ ਤੋਂ ਪੁਰਾਣੀ ਸਹਿਕਾਰੀ ਖੰਡ ਮਿੱਲ ਬਟਾਲਾ ਦੀ ਸਮਰੱਥਾ 1500 ਟੀਸੀਡੀ ਤੋਂ ਵਧਾ ਕੇ 3500 ਟੀਸੀਡੀ (ਜੋ ਭਵਿੱਖ ਵਿੱਚ 5000 ਟੀਸੀਡੀ ਤੱਕ ਵੱਧਣਯੋਗ ਹੈ) ਕੀਤੀ ਗਈ ਹੈ। ਇਸਦੇ ਨਾਲ ਹੀ ਇੱਥੇ 14 ਮੈਗਾਵਾਟ ਕੋ-ਜਨਰੇਸ਼ਨ ਪ੍ਰੋਜੈਕਟ ਵੀ ਲਗਾਇਆ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਸ਼ੂਗਰ ਮਿੱਲ ਦੇ ਇਸ ਨਵੇਂ ਪ੍ਰੋਜੈਕਟ ਰਾਹੀਂ ਹੁਣ ਫਾਰਮਾ ਗਰੇਡ ਦੀ ਖੰਡ ਦਾ ਉਤਪਾਦਨ ਵੀ ਕੀਤਾ ਜਾਵੇਗਾ ਜੋ ਕਿ ਮਾਰਕਿਟ ਵਿੱਚ ਮੌਜੂਦਾ ਖੰਡ ਦੇ ਰੇਟਾਂ ਦੇ ਮੁਕਾਬਲੇ ਲਗਭਗ ਦੁੱਗਣੇ ਰੇਟਾਂ (70-100 ਰੁਪਏ ਪ੍ਰਤੀ ਕਿੱਲੋਗਰਾਮ) ’ਤੇ ਵਿਕੇਗੀ। ਇਸ ਤੋਂ ਇਲਾਵਾ ਕੋ-ਜਨਰੇਸ਼ਨ ਪ੍ਰੋਜੈਕਟ ਤੋਂ ਪੈਦਾ ਹੋਣ ਵਾਲੀ 14 ਮੈਗਾਵਾਟ ਬਿਜਲੀ ਵਿਚੋਂ 5 ਮੈਗਾਵਾਟ ਬਿਜਲੀ ਮਿੱਲ ਵੱਲੋਂ ਵਰਤੀ ਜਾਵੇਗੀ ਅਤੇ 9 ਮੈਗਾਵਾਟ ਸਰਕਾਰੀ ਗਰਿੱਡ ਨੂੰ ਵੇਚੀ ਜਾਵੇਗੀ ਜਿਸ ਨਾਲ ਮਿੱਲ ਨੂੰ ਵਾਧੂ ਵਿੱਤੀ ਲਾਭ ਹੋਵੇਗਾ ਅਤੇ ਮਿੱਲ ਆਪਣੇ ਪੱਧਰ ’ਤੇ ਕਿਸਾਨਾਂ ਨੂੰ ਗੰਨੇ ਦੀ ਕੀਮਤ ਦੀ ਅਦਾਇਗੀ ਕਰਨ ਦੇ ਸਮਰੱਥ ਹੋ ਸਕੇਗੀ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਖੰਡ ਮਿੱਲ ਦੀ ਸਮਰੱਥਾ ਵਧਣ ਅਤੇ ਕੋ-ਜਨਰੇਸ਼ਨ ਪਲਾਂਟ ਲੱਗਣ ਨਾਲ ਇਲਾਕੇ ਦੇ ਕਿਸਾਨਾਂ ਨੂੰ ਬਹੁਤ ਵੱਡਾ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਬਟਾਲਾ ਸਹਿਕਾਰੀ ਖੰਡ ਮਿੱਲ ਦੀ ਸਮਰੱਥਾ ਵਧਣ ਨਾਲ ਹੁਣ ਇਲਾਕੇ ਦੇ ਕਿਸਾਨਾਂ ਨੂੰ ਆਪਣਾ ਗੰਨਾਂ ਦੂਰ ਦੀਆਂ ਮਿੱਲਾਂ ਵਿੱਚ ਨਹੀਂ ਲਿਜਾਣਾ ਪਵੇਗਾ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਗੰਨੇ ਦੀ ਕਾਸ਼ਤ ਨੂੰ ਹੁੰਗਾਰਾ ਮਿਲੇਗਾ ਅਤੇ ਕਿਸਾਨਾਂ ਦੀ ਆਰਥਿਕ ਹਾਲਤ ਮਜ਼ਬੂਤ ਹੋਵੇਗੀ। ਕਲਸੀ ਨੇ ਕਿਹਾ ਕਿ ਸ਼ੂਗਰ ਮਿੱਲ ਬਟਾਲਾ ਦਾ ਨਵਾਂ ਪਲਾਂਟ ਸ਼ੁਰੂ ਹੋਣ ਨਾਲ ਇਲਾਕੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਵੀ ਮਿਲੇਗਾ। ਉਨ੍ਹਾਂ ਕਿਹਾ ਕਿ 6 ਦਸੰਬਰ ਦਾ ਦਿਨ ਬਟਾਲਾ ਸ਼ੂਗਰ ਮਿੱਲ ਦੇ ਇਤਿਹਾਸ ਵਿੱਚ ਸੁਨਹਿਰੀ ਅੱਖਰਾਂ ਨਾਲ ਲਿਖਿਆ ਜਾਵੇਗਾ।

ਇਸ ਤੋਂ ਪਹਿਲਾਂ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ, ਡੀ.ਆਈ.ਜੀ. ਸਤਿੰਦਰ ਸਿੰਘ, ਐੱਸ.ਐੱਸ.ਪੀ. ਬਟਾਲਾ ਸੁਹੇਲ ਕਾਸਿਮ ਮੀਰ, ਏ.ਡੀ.ਸੀ. ਸੁਰਿੰਦਰ ਸਿੰਘ, ਐੱਸ.ਡੀ.ਐੱਮ. ਵਿਕਰਮਜੀਤ ਸਿੰਘ, ਰਜਿਸਟਰਾਰ ਸਹਿਕਾਰੀ ਸਭਾਵਾਂ ਜਸਪ੍ਰੀਤ ਸਿੰਘ, ਜਨਰਲ ਮੈਨੇਜਰ ਸ਼ੂਗਰ ਮਿੱਲ ਬਟਾਲਾ ਸ. ਅਮਰਦੀਪ ਸਿੰਘ ਸੰਧੂ, ਸੁਪਰਡੈਂਟ ਸਲਵਿੰਦਰ ਸਿੰਘ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਅਧਿਕਾਰੀਆਂ ਨਾਲ ਭਲਕੇ ਹੋਣ ਵਾਲੇ ਉਦਘਾਟਨੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਲਕੀਤ ਸਿੰਘ ਵੈਰੋਨੰਗਲ, ਬੰਟੀ ਟਰੈਂਡ, ਗਗਨਦੀਪ ਸਿੰਘ ਬਟਾਲਾ, ਮਹਿਕਪ੍ਰੀਤ ਸਿੰਘ ਬਾਜਵਾ ਕਲਾਨੌਰ ਸਮੇਤ ਹੋਰ ਵੀ ਆਗੂ ਹਾਜ਼ਰ ਸਨ।

error: copy content is like crime its probhihated