Prime Punjab Times

Latest news
ਖਾਲਸਾ ਕਾਲਜ ਵਿਖੇ ਹਿੰਦੀ ਦਿਵਸ ਮੌਕੇ ਇੱਕ ਵਿਸ਼ੇਸ਼ ਲੈਕਚਰ ਜੋਨਲ ਐਥਲੈਟਿਕ ਮੁਕਾਬਲਿਆਂ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ 500 ਡਰੋਨਾਂ ਨੇ ਦਸੂਹਾ ਦੇ ਅਸਮਾਨ ਨੂੰ ਕੀਤਾ ਰੌਸ਼ਨ, ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਫਲਸਫ਼ੇ ਨੂੰ ਕੀਤਾ ਪੇਸ਼ *23 ਸਾਲਾ ਨੌਜਵਾਨ ਈਸ਼ਾਨ ਮਿਨਹਾਸ ਭਾਰਤੀ ਫੌਜ ’ਚ ਬਣੇ ਲੈਫਟੀਨੈਂਟ* ਖ਼ਾਲਸਾ ਕਾਲਜ ਵਿਖੇ ਅੰਤਰ-ਰਾਸ਼ਟਰੀ ਸਾਖ਼ਰਤਾ ਦਿਵਸ ਮਨਾਇਆ ਪੰਜਾਬ ਸਰਕਾਰ ਨੇ ਐਸ.ਜੀ.ਜੀ.ਐਸ. ਖਾਲਸਾ ਕਾਲਜ, ਮਾਹਿਲਪੁਰ ਵਿਖੇ ਕਰਵਾਇਆ ਸ਼ਾਨਦਾਰ ਡਰੋਨ ਸ਼ੋਅ *ਵੈਦ ਕ੍ਰਿਸ਼ਨ ਮਿੱਤਰ (ਹਰੀ ਪਗੜੀ ਵਾਲਿਆਂ) ਦੇ ਨਮਿੱਤ  ਸਰਧਾਂਜਲੀ ਸਮਾਰੋਹ ਦੌਰਾਨ ਰਾਜਨੀਤਕ ਧਾਰਮਿਕ ਤੇ ਸਮਾਜਿਕ ਜਥੇਬੰਦ... ਸੰਤ ਨਿਰੰਕਾਰੀ ਸਤਿਸੰਗ ਭਵਨ ਟੇਰਕਿਆਣਾ ਵਿਖੇ ਮੈਗਾ ਖੂਨਦਾਨ ਕੈਂਪ 'ਚ ਸ਼ਰਧਾਲੂਆਂ ਨੇ 245 ਯੂਨਿਟ ਖੂਨਦਾਨ ਕੀਤਾ ਚੋਰਾਂ ਨੇ ਦੋ ਸਰਕਾਰੀ ਸਕੂਲਾਂ ਨੂੰ ਬਣਾਇਆ ਨਿਸ਼ਾਨਾ, 2ਗੈਸ ਸਿਲੰਡਰ ਤੇ ਕਰਿਆਨੇ ਦਾ ਸਮਾਨ ਲੈ ਉੱਡੇ ਰਾਮਲੀਲਾ ਦੇ ਸ਼ੁਭ ਆਰੰਭ ਲਈ ਝੰਡਾ ਪੂਜਨ, ਕਲਾਕਾਰਾਂ ਨੇ ਲਿਆ ਸ੍ਰੀ ਰਾਮ ਦੀ ਪਾਵਨ ਲੀਲਾ ਦਾ ਸੰਕਲਪ
ADVERTISEMENT
You are currently viewing ਅੱਜ ਅੱਖਾਂ ਦਾ ਚੈੱਕਅਪ ਅਤੇ ਮੁਫ਼ਤ ਅਪਰੇਸ਼ਨ ਕੈਂਪ ਲਗਾਇਆ ਜਾਵੇਗਾ : ਮਨਜੋਤ ਤਲਵੰਡੀ

ਅੱਜ ਅੱਖਾਂ ਦਾ ਚੈੱਕਅਪ ਅਤੇ ਮੁਫ਼ਤ ਅਪਰੇਸ਼ਨ ਕੈਂਪ ਲਗਾਇਆ ਜਾਵੇਗਾ : ਮਨਜੋਤ ਤਲਵੰਡੀ

ਗੜ੍ਹਦੀਵਾਲਾ (ਚੌਧਰੀ) 

: ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵੱਲੋਂ ਟਾਂਡਾ ਰੋਡ ਤੇ ਸਥਿਤ ਦਫ਼ਤਰ ਵਿਖੇ ਅੱਖਾਂ ਦਾ ਚੈੱਕਅਪ ਅਤੇ ਮੁਫ਼ਤ ਅਪਰੇਸ਼ਨ ਕੈਂਪ ਅੱਜ 23 ਫਰਵਰੀ ਨੂੰ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਮੁੱਖ ਸੇਵਾਦਾਰ ਪ੍ਰਧਾਨ ਸ. ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਇਹ ਚੈੱਕਅਪ ਤੇ ਮੁਫ਼ਤ ਅਪ੍ਰੇਸ਼ਨ ਕੈਂਪ ਵਿਚ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਚੈੱਕਅਪ ਅਤੇ ਆਪ੍ਰੇਸ਼ਨ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਕੈਂਪ ਦੌਰਾਨ ਲੋੜਵੰਦਾਂ ਨੂੰ ਮੁਫ਼ਤ ਐਨਕਾਂ ਦਿੱਤੀਆਂ ਜਾਣਗੀਆਂ ਅਤੇ ਮੁਫ਼ਤ ਅਪ੍ਰੇਸ਼ਨ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਕੈਂਪ ਨੂੰ ਸਫਲ ਬਨਾਉਣ ਲਈ ਫੁਲਵਿਚ ਐਂਡ ਗਰੀਨਵਿਚ ਲਾਇਸ ਕਲੱਬ ਲੰਡਨ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸ ਮੌਕੇ ਅੱਖਾਂ ਦੇ ਰੋਗ ਦੇ ਮਾਹਰ ਡਾ. ਪਿਊਸ਼ ਸੂਦ ਅਤੇ ਉਨ੍ਹਾਂ ਦੀ ਟੀਮ ਵੱਲ ਅੱਖਾਂ ਦਾ ਚੈੱਕਅਪ ਤੇ ਅਪ੍ਰੇਸ਼ਨ ਕੀਤੇ ਜਾਣਗੇ। ਉਨ੍ਹਾਂ ਅਪੀਲ ਕੀਤੀ ਕਿ ਲੋੜਵੰਦਾਂ ਵੱਲੋਂ ਇਸ ਕੈਂਪ ਦਾ ਵੱਧ ਚੜ੍ਹ ਲਾਭ ਪ੍ਰਾਪਤ ਕੀਤਾ ਜਾ ਸਕਦਾ ਹੈ ।