Prime Punjab Times

Latest news
ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ ਪੀਐਚਸੀ ਭੂੰਗਾ ਵਿਖੇ ਵਿਸ਼ਵ ਅਬਾਦੀ ਜਾਗਰੂਕਤਾ ਦਿਵਸ ਮਨਾਇਆ ਗਿਆ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਨਵੇਂ ਹੁਕਮ ਜਾਰੀ,ਜਾਣੋ ਕਿੰਨਾ ਚੀਜਾਂ ਤੇ ਰਹੇਗੀ ਪਾਬੰਦੀ ਪੈਨਸ਼ਨਰਾਂ ਦੀਆਂ ਮੰਗਾਂ ’ਤੇ ਸਰਕਾਰ ਦੇ ਰਵੱਈਏ ਖ਼ਿਲਾਫ਼ ਗੱਜੀ ਸਟੇਟ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ.. ਪੈਨਸ਼ਨਰਾਂ ਦੀਆਂ ਮੰਗਾਂ ਅਣਡਿੱਠੀਆਂ ਕਰਨ ’ਤੇ ਸਰਕਾਰ ਖ਼ਿਲਾਫ਼ ਤਿੱਖਾ ਰੋਸ,17 ਜੁਲਾਈ ਦੀ ਮੋਹਾਲੀ... ਬਹੇੜਾ ਬਾੜੀ ਖੱਡ ’ਤੇ 2.03 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ ਹਾਈ ਲੈਵਲ ਪੁਲ - ਡਾ.ਰਵਜੋਤ ਸਿੰਘ ਸੋਸਾਇਟੀ ਨੇ 123ਵੇਂ ਰਾਸ਼ਣ ਵੰਡ ਸਮਾਰੋਹ ਦੌਰਾਨ 200 ਲੋੜਵੰਦਾਂ ਨੂੰ ਵੰਡਿਆ ਰਾਸ਼ਣ NCC ਦੇ ਕਮਾਂਡਿੰਗ ਅਫ਼ਸਰ ਕਰਨਲ ਲਵਦੀਪ ਸਿੰਘ ਸੈਣੀ ਦਾ ਖ਼ਾਲਸਾ ਕਾਲਜ 'ਚ ਪਹਿਲਾ ਦੌਰਾ KMS ਕਾਲਜ ਦੇ ਬੀ.ਐਸ.ਸੀ.ਆਈ.ਟੀ ਛੇਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ– ਪ੍ਰਿੰਸੀਪਲ ਡਾ.ਮਾਨਵ ਸੈਣੀ
ADVERTISEMENT
You are currently viewing ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ

ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ

ਮੋਹਾਲੀ, 12 ਜੁਲਾਈ (ਚੌਧਰੀ) 

ਚੰਡੀਗੜ੍ਹ ਜੋਨ ਦਾ ਜੋਨਲ ਨਿਰੰਕਾਰੀ ਬਾਲ ਸਮਾਗਮ ਸ਼ਰਧਾ ਅਤੇ ਭਾਵਨਾ ਨਾਲ ਸੰਪੰਨ

: ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੀ ਅਪਾਰ ਕਿਰਪਾ ਨਾਲ ਚੰਡੀਗੜ੍ਹ ਜੋਨ ਦਾ ਜੋਨਲ ਨਿਰੰਕਾਰੀ ਬਾਲ ਸਮਾਗਮ ਸੰਤ ਨਿਰੰਕਾਰੀ ਸਤਸੰਗ ਭਵਨ, ਫੇਜ਼-6, ਮੋਹਾਲੀ ਵਿਖੇ ਸ਼ਰਧਾ ਭਾਵਨਾ ਨਾਲ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿੱਚ ਚੰਡੀਗੜ੍ਹ ਜੋਨ ਦੀਆਂ 25 ਸ਼ਾਖਾਵਾਂ ਦੇ ਸੈਂਕੜੇ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।

ਬੱਚਿਆਂ ਨੇ ਭਾਸ਼ਣ, ਕਵਾਲੀ, ਕਵਿਤਾਵਾਂ, ਨਾਟਿਕਾਵਾਂ, ਗੀਤ ਅਤੇ ਹੋਰ ਸੱਭਿਆਚਾਰਕ ਪ੍ਰਸਤੁਤੀਆਂ ਰਾਹੀਂ ਸੰਤ ਨਿਰੰਕਾਰੀ ਮਿਸ਼ਨ ਦੀਆਂ ਸਿੱਖਿਆਵਾਂ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਪੇਸ਼ ਕੀਤਾ।

ਇਸ ਮੌਕੇ ‘ਤੇ ਵਿਸ਼ੇਸ਼ ਤੌਰ ‘ਤੇ ਗੁਜਰਾਤ ਦੇ ਸੂਰਤ ਤੋਂ ਪਹੁੰਚੇ ਕੇਂਦਰੀ ਪ੍ਰਚਾਰਕ ਸ਼੍ਰੀ ਅਮ੍ਰਿਤਪਾਲ ਸਿੰਘ ਜੀ ਨੇ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦਾ ਪਾਵਨ ਸੰਦੇਸ਼ ਸਾਧ-ਸੰਗਤ ਦੇ ਰੂਬਰੂ ਰੱਖਿਆ। ਆਪਣੇ ਵਿਚਾਰਾਂ ਵਿੱਚ ਉਨ੍ਹਾਂ ਨੇ ਕਿਹਾ ਕਿ ਬੱਚੇ ਸਮਾਜ ਦਾ ਅਮੂਲਕ ਅੰਗ ਹਨ ਅਤੇ ਇਹੀ ਬੱਚੇ ਭਵਿੱਖ ਵਿੱਚ ਇੱਕ ਸੁੰਦਰ ਅਤੇ ਆਦਰਸ਼ ਸਮਾਜ ਦੀ ਸਿਰਜਣਾ ਕਰਨਗੇ।

ਉਨ੍ਹਾਂ ਨੇ ਅੱਗੇ ਕਿਹਾ ਕਿ ਬੱਚਿਆਂ ਦੇ ਜੀਵਨ ਵਿੱਚ ਮਾਤਾ-ਪਿਤਾ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੁੰਦੀ ਹੈ। ਮਾਤਾ-ਪਿਤਾ ਵੱਲੋਂ ਦਿੱਤੇ ਗਏ ਸੰਸਕਾਰ ਹੀ ਬੱਚਿਆਂ ਦੇ ਜੀਵਨ ਦੀ ਮਜ਼ਬੂਤ ਨੀਂਹ ਬਣਦੇ ਹਨ। ਉਨ੍ਹਾਂ ਨੇ ਖ਼ਾਸ ਜ਼ੋਰ ਦੇ ਕੇ ਕਿਹਾ ਕਿ ਜਿੱਥੇ ਬੱਚਿਆਂ ਨੂੰ ਉੱਚੀ ਸਿੱਖਿਆ ਦੇਣੀ ਜ਼ਰੂਰੀ ਹੈ, ਉੱਥੇ ਉਨ੍ਹਾਂ ਨੂੰ ਬਚਪਨ ਤੋਂ ਹੀ ਸਾਧ-ਸੰਗਤ ਨਾਲ ਜੋੜਨਾ ਵੀ ਉਤਨਾ ਹੀ ਮਹੱਤਵਪੂਰਨ ਹੈ, ਤਾਂ ਜੋ ਉਹ ਚੰਗੇ ਸੰਸਕਾਰ ਅਤੇ ਨਿਰਮਲ ਵਿਚਾਰ ਆਪਣੇ ਜੀਵਨ ਵਿੱਚ ਅਪਣਾ ਸਕਣ।

ਸ਼੍ਰੀ ਸਿੰਘ ਨੇ ਕਿਹਾ ਕਿ ਅਸੀਂ ਸਭ ਬਹੁਤ ਹੀ ਭਾਗਾਂ ਵਾਲੇ ਹਾਂ ਕਿ ਸਾਡੇ ਬੱਚੇ ਸੰਤ ਨਿਰੰਕਾਰੀ ਮਿਸ਼ਨ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾ ਕੇ ਨਸ਼ਿਆਂ ਅਤੇ ਬੁਰੀਆਂ ਆਦਤਾਂ ਤੋਂ ਦੂਰ ਰਹਿੰਦੇ ਹੋਏ ਇੱਕ ਸੁੰਦਰ ਜੀਵਨ ਬਤੀਤ ਕਰ ਰਹੇ ਹਨ ਅਤੇ ਆਪਣੇ ਚੰਗੇ ਕਰਮਾਂ ਰਾਹੀਂ ਸਮਾਜ ਦੀ ਭਲਾਈ ਵਿੱਚ ਵੀ ਮਹੱਤਵਪੂਰਨ ਯੋਗਦਾਨ ਪਾ ਰਹੇ ਹਨ।

ਸਮਾਗਮ ਦੌਰਾਨ ਜਿੱਥੇ ਬੱਚਿਆਂ ਵਿੱਚ ਬੇਹੱਦ ਉਤਸ਼ਾਹ ਦੇਖਣ ਨੂੰ ਮਿਲਿਆ, ਉੱਥੇ ਹੀ ਉਨ੍ਹਾਂ ਦੇ ਮਾਤਾ-ਪਿਤਾ ਦੇ ਮਨਾਂ ਵਿੱਚ ਵੀ ਸਤਿਗੁਰੂ ਪ੍ਰਤੀ ਕ੍ਰਿਤਜਤਾ ਅਤੇ ਧੰਨਵਾਦ ਦੀ ਭਾਵਨਾ ਸਪਸ਼ਟ ਤੌਰ ‘ਤੇ ਨਜ਼ਰ ਆਈ। ਸਮੂਹ ਬੱਚਿਆਂ ਅਤੇ ਸਮੂਹ ਸਾਧ-ਸੰਗਤ ਨੇ ਇਸ ਪਾਵਨ ਸਮਾਗਮ ਦਾ ਭਰਪੂਰ ਆਨੰਦ ਮਾਣਿਆ।ਸਮਾਗਮ ਦੇ ਅੰਤ ਵਿੱਚ ਚੰਡੀਗੜ੍ਹ ਦੇ ਜੋਨਲ ਇੰਚਾਰਜ  ਓ. ਪੀ. ਨਿਰੰਕਾਰੀ ਅਤੇ ਮੋਹਾਲੀ ਸ਼ਾਖਾ ਦੇ ਇੰਚਾਰਜ ਗੁਲਸ਼ਨ ਲੂਥਰਾ ਨੇ ਅਮ੍ਰਿਤਪਾਲ ਸਿੰਘ, ਸਮੂਹ ਮਹਿਮਾਨਾਂ, ਪ੍ਰਬੰਧਕਾਂ, ਸੇਵਾਦਲ, ਬੱਚਿਆਂ ਅਤੇ ਸਮੂਹ ਸਾਧ-ਸੰਗਤ ਦਾ ਹਾਰਦਿਕ ਸਵਾਗਤ ਕਰਦਿਆਂ ਸਭ ਦਾ ਧੰਨਵਾਦ ਕੀਤਾ।

error: copy content is like crime its probhihated