Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਟਰੈਕਟਰ ਸਵਾਰ ਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਵਲੋਂ ਗੋਲੀਆਂ ਚਲਾਉਣ ਮਾਮਲੇ ‘ਚ ਪੁਲਿਸ ਵਲੋਂ 4 ਅਣਪਛਾਤੇ ਨੌਜਵਾਨਾਂ ਤੇ ਮਾਮਲਾ ਦਰਜ

ਟਰੈਕਟਰ ਸਵਾਰ ਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਵਲੋਂ ਗੋਲੀਆਂ ਚਲਾਉਣ ਮਾਮਲੇ ‘ਚ ਪੁਲਿਸ ਵਲੋਂ 4 ਅਣਪਛਾਤੇ ਨੌਜਵਾਨਾਂ ਤੇ ਮਾਮਲਾ ਦਰਜ

ਗੜ੍ਹਦੀਵਾਲਾ ( ਚੌਧਰੀ / ਯੋਗੇਸ਼ ਗੁਪਤਾ / ਪ੍ਰਦੀਪ ਕੁਮਾਰ) 

22 ਜੂਨ : ਬੀਤੇ ਕੱਲ ਬੁੱਧਵਾਰ ਨੂੰ ਸਵੇਰੇ 10 ਵਜੇ ਦੇ ਕਰੀਬ ਪਿੰਡ ਬਲਾਲਾ ਰੋੜ ਤੇ ਇਕ ਟਰੈਕਟਰ ਤੇ ਜਾਂਦੇ ਵਿਅਕਤੀ ਤੇ ਮੋਟਰਸਾਈਕਲ ਸਵਾਰ ਅਣਪਛਾਤੇ ਨੌਜਵਾਨਾਂ ਵੱਲੋਂ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸਦੇ ਚੱਲਦਿਆਂ ਗੜ੍ਹਦੀਵਾਲਾ ਪੁਲਿਸ ਨੇ 4 ਅਣਪਛਾਤੇ ਨੌਜਵਾਨਾਂ ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਨੂੰ ਦਿੱਤੀ ਸ਼ਿਕਾਇਤ ਚ ਰਾਹੁਲ ਠਾਕੁਰ ਪੁੱਤਰ ਵਿਨੋਦ ਕੁਮਾਰ ਵਾਸੀ ਸ਼ਹਿ ਚਠਿਆਲ ਥਾਣਾ ਗੜਦੀਵਾਲਾ ਜਿਲਾ ਹੁਸ਼ਿਆਰਪੁਰ ਕਿਹਾ ਕਿ ਉਹ ਮਿਤੀ 21-06-23 ਨੂੰ ਵਕਤ ਕਰੀਬ 9-50 ਵਜੇ ਸੁਭਾ ਪਿੰਡ ਬਲਾਲਾ ਤੋਂ ਟਰੈਕਟਰ ਤੇ ਜਾ ਰਿਹਾ ਸੀ ਤਾਂ ਪਿੱਛੇ ਤੋਂ 2 ਨਾ ਮਲੂਮ ਮੋਟਰਸਾਇਕਲਾ ਪਰ ਕੁੱਲ 4 ਨਾ ਮਲੂਮ ਨੌਜਵਾਨ ਸਵਾਰ ਸਨ, ਉਸਨੂੰ ਘੇਰ ਕੇ ਉਸ ਉੱਪਰ 100 ਗਜ ਦੂਰ ਤੋਂ 3 ਫਾਇਰ ਕਰ ਦਿੱਤੇ। ਜੋ ਉਸਦੇ ਨਹੀਂ ਲੱਗੇ ਅਤੇ ਧਮਕੀਆਂ ਦਿੰਦੇ ਮੌਕਾ ਤੋ ਦੌੜ ਗਏ। ਜਿਸ ਤੇ ਗੜ੍ਹਦੀਵਾਲਾ ਪੁਲਿਸ ,ਵਲੋਂ ਦੋਸ਼ੀਆਂ ਖਿਲਾਫ ਧਾਰਾ 341, 336,506 ਭ/ਦ. 25-54-59 ਅਸਲਾ ਐਕਟ ਅਧੀਨ ਮਾਮਲਾ ਦਰਜ ਕੀਤਾ ਗਿਆ।