Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਟਰੈਕਟਰ ਸਵਾਰ ਵਿਅਕਤੀ ਤੇ ਅਣਪਛਾਤੇ ਨੌਜਵਾਨਾਂ ਨੇ ਚਲਾਇਆ ਗੋਲੀਆਂ,ਟਰੈਕਟਰ ਸਵਾਰ ਬਾਲ ਬਾਲ ਬਚਿਆ

ਟਰੈਕਟਰ ਸਵਾਰ ਵਿਅਕਤੀ ਤੇ ਅਣਪਛਾਤੇ ਨੌਜਵਾਨਾਂ ਨੇ ਚਲਾਇਆ ਗੋਲੀਆਂ,ਟਰੈਕਟਰ ਸਵਾਰ ਬਾਲ ਬਾਲ ਬਚਿਆ

ਗੜ੍ਹਦੀਵਾਲਾ (ਚੌਧਰੀ /ਯੋਗੇਸ਼ ਗੁਪਤਾ / ਪ੍ਰਦੀਪ ਕੁਮਾਰ ) 

22 ਜੂਨ : ਬੀਤੇ ਕੱਲ ਬੁੱਧਵਾਰ ਨੂੰ ਸਵੇਰੇ 10 ਵਜੇ ਦੇ ਕਰੀਬ ਇਕ ਟਰੈਕਟਰ ਤੇ ਜਾਂਦੇ ਵਿਅਕਤੀ ਤੇ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀਆਂ ਵੱਲੋਂ ਫਾਇਰਿੰਗ ਕੀਤੀ ਗਈ।ਇਸ ਘਟਨਾ ਨਾਲ ਇਲਾਕੇ ਚ ਦਹਸ਼ਤ ਦਾ ਮਹੌਲ ਪਾਇਆ ਜਾ ਰਿਹਾ ਹੈ।ਮਿਲੀ ਜਾਣਕਾਰੀ ਅਨੁਸਾਰ ਰਾਹੁਲ ਠਾਕੁਰ ਪੁੱਤਰ ਵਿਨੋਦ ਠਾਕੁਰ ਵਾਸੀ ਸ਼ੀਹ ਚੱਠਿਆਲ ਨੇ ਦੱਸਿਆ ਕਿ ਗੜ੍ਹਦੀਵਾਲਾ ਦੇ ਨਾਲ ਲੱਗਦੇ ਪਿੰਡ ਬਲਾਲਾ ਦੇ ਸ਼ਮਸ਼ਾਨ ਘਾਟ ਨੇੜਿਓ ਉਹ ਕਿਸੇ ਨਿੱਜੀ ਡੇਰੇ ਤੋਂ ਟਰੈਕਟਰ ਲੈਕੇ ਆਪਣੇ ਪਿੰਡ ਵੱਲ੍ਹ ਕਿਸੇ ਕੰਮ ਲਈ ਜਾ ਰਿਹਾ ਸੀ। ਜਦੋਂ ਉਹ ਪਿੰਡ ਬਲਾਲਾ ਨੇੜੇ ਘਰਾਂ ਦੇ ਨਜਦੀਕ ਪਹੁੰਚਿਆ ਤਾਂ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਤੇ ਸਵਾਰ ਤਿੰਨ ਵਿਅਕਤੀਆਂ ਵੱਲੋਂ ਗਾਲਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ ਤੇ ਜਦੋਂ ਉਸਨੇ ਟਰੈਕਟਰ ਤੋਂ ਪਿੱਛੇ ਨੂੰ ਮੁੜ ਕੇ ਦੇਖਿਆ ਤਾਂ ਇੱਕ ਪੀਲੇ ਰੰਗ ਦਾ ਪਰਨਾ ਲਏ ਤੇ ਇਕ ਟੋਪੀ ਪਹਿਨੇ ਵਿਅਕਤੀ ਨੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਉਨ੍ਹਾਂ ਵਿਅਕਤੀਆਂ ਵੱਲੋਂ ਦੋ ਵਿਅਕਤੀਆਂ ਵਿੱਚੋਂ ਇੱਕ ਵਿਅਕਤੀ ਵੱਲੋਂ ਪਿਸਤੌਲ ਕੱਢ ਕੇ ਇੱਕ ਫਾਇਰ ਅਤੇ ਦੂਜੇ ਵਿਅਕਤੀ ਵੱਲੋਂ ਦੂਜਾ ਪਿਸਤੌਲ ਕੱਢ ਕੇ ਦੋ ਫਾਇਰ ਕੀਤੇ ਗਏ । ਜਿਸਤੋਂ ਟਰੈਕਟਰ ਸਵਾਰ ਟਰੈਕਟਰ ਭਜਾਉਣ ਕਰਕੇ ਬਾਲ-ਬਾਲ ਬਚ ਗਿਆ। ਇਸ ਘਟਨਾ ਸਬੰਧੀ ਪਤਾ ਲੱਗਦਿਆ ਗੜ੍ਹਦੀਵਾਲਾ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਸੀਸੀਟੀਵੀ ਕੈਮਰਿਆਂ ਨੂੰ ਖੰਗਾਲਣਾ ਸ਼ੁਰੂ ਕਰ ਦਿਤਾ। ਜਿਸ ਵਿਚ ਪਾਇਆ ਗਿਆ ਕਿ ਇਕ ਮੋਟਰਸਾਈਕਲ ਤੇ ਤਿੰਨ ਮੋਟਸਾਈਕਲ ਸਵਾਰ ਤੇ ਇਕ ਹੋਰ ਮੋਟਸਾਈਕਲ ਤੇ ਇਕ ਵਿਅਕਤੀ ਸਵਾਰ ਸਨ। ਜਿਨ੍ਹਾਂ ਦੀਆਂ ਫੋਟੋ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਚੁੱਕੀਆਂ ਹਨ। ਇਸ ਸਬੰਧੀ ਥਾਣਾ ਮੁਖੀ ਸਬ ਇੰਸਪੈਕਟਰ ਮਲਕੀਤ ਸਿੰਘ ਨਾਲ ਗੱਲ ਕੀਤੀ ਤਾਂ ਉਹਨਾਂ ਕਿਹਾ ਕਿ ਗੋਲੀਆਂ ਚਲਾਉਣ ਵਾਲਿਆਂ ਦੀ ਪਹਿਚਾਣ ਜਲਦ ਕਰ ਲਈ ਜਾਵੇਗੀ। ਇਸ ਸਬੰਧੀ ਪੁਲਿਸ ਥਾਣਾ ਗੜ੍ਹਦੀਵਾਲਾ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ।