Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਬਾਗਬਾਨੀ ਨੂੰ ਉਤਸ਼ਾਹਤ ਕਰਨ ਲਈ ਪੰਜਾਬ ‘ਚ ਰਵਾਇਤੀ ਫਲਾਂ ਦੇ ਮੇਲੇ ਲਗਾਏ ਜਾਣਗੇ : ਕੁਲਦੀਪ ਸਿੰਘ ਧਾਲੀਵਾਲ 

ਬਾਗਬਾਨੀ ਨੂੰ ਉਤਸ਼ਾਹਤ ਕਰਨ ਲਈ ਪੰਜਾਬ ‘ਚ ਰਵਾਇਤੀ ਫਲਾਂ ਦੇ ਮੇਲੇ ਲਗਾਏ ਜਾਣਗੇ : ਕੁਲਦੀਪ ਸਿੰਘ ਧਾਲੀਵਾਲ 

ਬਾਗਬਾਨੀ ਨੂੰ ਉਤਸ਼ਾਹਤ ਕਰਨ ਲਈ ਪੰਜਾਬ ‘ਚ ਰਵਾਇਤੀ ਫਲਾਂ ਦੇ ਮੇਲੇ ਲਗਾਏ ਜਾਣਗੇ : ਕੁਲਦੀਪ ਸਿੰਘ ਧਾਲੀਵਾਲ 
*ਖੇਤੀਬਾੜੀ ਮੰਤਰੀ ਨੇ ਭੁੰਗਾ ਵਿਖੇ ਦੂਜੇ ਡਾ ਮਹਿੰਦਰ ਸਿੰਘ ਰੰਧਾਵਾ ਅੰਬ ਚੂਪ ਮੇਲੇ ਵਿੱਚ ਕੀਤੀ ਸ਼ਿਰਕਤ*
ਭੂੰਗਾ (ਹੁਸ਼ਿਆਰਪੁਰ), 25 ਜੁਲਾਈ(ਬਿਊਰੋ ਚੌਧਰੀ/ ਕਾਰਜਕਾਰੀ ਐਡੀਟਰ ਯੋਗੇਸ਼ ਗੁਪਤਾ) : ਪੰਜਾਬ ਦੇ ਖੇਤੀਬਾੜੀ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਬਾਗਬਾਨੀ ਨੂੰ ਹੁਲਾਰਾ ਦੇਣ ਲਈ ਸੂਬੇ ਵਿੱਚ ਵੱਖ-ਵੱਖ ਥਾਂਵਾਂ ਉੱਤੇ ਸਥਾਨਕ ਰਵਾਇਤੀ ਫਲਾਂ ਦੇ ਮੇਲੇ ਲਗਾਏ ਜਾਣਗੇ। ਹੁਸ਼ਿਆਰਪੁਰ ਵਿਖੇ ਅੰਬ, ਅਬੋਹਰ ਵਿਖੇ ਕਿੰਨੂ ਤੇ ਪਠਾਨਕੋਟ ਵਿਖੇ ਲੀਚੀ ਦਾ ਮੇਲਾ ਵੀ ਲਗਾਇਆ ਜਾਵੇਗਾ।
ਸ. ਧਾਲੀਵਾਲ ਨੇ ਇਹ ਗੱਲ ਪੰਜਾਬ ਲੋਕ ਵਿਰਾਸਤ ਅਕਾਡਮੀ ਤੇ ਬਾਬੂਸ਼ਾਹੀ ਡਾਟ ਕਾਮ ਵੱਲੋਂ ਕਾਲਾ ਬਾਗ ਭੂੰਗਾ (ਹੁਸ਼ਿਆਰਪੁਰ) ਵਿਖੇ ਕਰਵਾਏ ਦੂਜੇ ਡਾ ਮਹਿੰਦਰ ਸਿੰਘ ਰੰਧਾਵਾ ਅੰਬ ਚੂਪ ਮੇਲੇ ਦੌਰਾਨ ਸ਼ਿਰਕਤ ਕਰਦਿਆਂ ਕਹੀ।
ਉਨ੍ਹਾਂ ਕਿਹਾ ਕਿ ਸੂਬੇ ਦੀ ਖੇਤੀਬਾੜੀ ਗੰਭੀਰ ਸੰਕਟ ਵਿੱਚ ਹੈ, ਇਸ ਵਿੱਚੋਂ ਕੱਢਣ ਲਈ ਵੱਡੇ ਕਦਮ ਚੁੱਕਣ ਦੀ ਲੋੜ ਹੈ। ਕਿਸਾਨਾਂ ਨੂੰ ਖੁਸ਼ਹਾਲ ਕਰਨ ਲਈ ਫਲਾਂ ਦੀ ਖੇਤੀ ਨੂੰ ਉਤਸ਼ਾਹਤ ਕਰਨਾ ਪਵੇਗਾ।ਉਨ੍ਹਾਂ ਕਿਹਾ ਕਿ ਹਰ ਸਾਲ ਰਵਾਇਤੀ ਫਲਾਂ ਅੰਬ, ਕਿਨੂੰ, ਲੀਚੀ, ਅਮਰੂਦ ਆਦਿ ਦੇ ਮੇਲੇ ਲਗਾਏ ਜਾਣਗੇ। ਪੰਜਾਬ ਨੂੰ ਕਣਕ-ਝੋਨੇ ਦੇ ਫ਼ਸਲੀ ਚੱਕਰ ਵਿੱਚੋਂ ਕੱਢਣ ਅਤੇ ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਫਲਾਂ ਦੇ ਬਾਗ ਬਹੁਤ ਜ਼ਰੂਰੀ ਹਨ।
ਸ. ਧਾਲੀਵਾਲ ਨੇ ਕਿਹਾ ਕਿ ਇਸ ਲਈ ਉਹ ਨਿੱਜੀ ਤੌਰ ਉੱਤੇ ਬਾਗਬਾਨੀ ਮੰਤਰੀ ਫੌਜਾ ਸਿੰਘ ਸਰਾਰੀ ਨਾਲ ਗੱਲਬਾਤ ਕਰਕੇ ਖੇਤੀਬਾੜੀ ਤੇ ਬਾਗਬਾਨੀ ਵਿਭਾਗ ਮਿਲ ਕੇ ਇਨ੍ਹਾਂ ਫਲਾਂ ਦੇ ਮੇਲਿਆਂ ਨੂੰ ਮਕਬੂਲ ਕਰਨਗੇ। ਉਨ੍ਹਾਂ ਕਿਹਾ ਕਿ ਸਾਰੇ ਹਾਜ਼ਰੀਨ ਆਪਣੇ ਘਰਾਂ ਵਿੱਚ ਫਲਦਾਰ ਬੂਟੇ ਲਗਾਉਣ।
ਪੰਜਾਬ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ ਗੁਰਭਜਨ ਸਿੰਘ ਗਿੱਲ ਨੇ ਕਿਹਾ ਕਿ ਇਸ ਮੇਲੇ ਦਾ ਮਨੋਰਥ ਫਲਾਂ ਨੂੰ ਉਤਸ਼ਾਹਤ ਕਰਨ ਤੋਂ ਇਲਾਵਾ ਰਵਾਇਤੀ ਲੋਕ ਸੰਗੀਤ ਨੂੰ ਹੁਲਾਰਾ ਦੇਣਾ ਅਤੇ ਆਪਣੇ ਆਪ ਨੂੰ ਮਾਣਨਾ ਹੈ। ਉਨ੍ਹਾਂ ਕਿਹਾ ਕਿ ਇਸ ਮੇਲੇ ਦਾ ਮਕਸਦ ਪੁਰਾਣੇ ਸਮਿਆਂ ਵਾਂਗ ਰਲ-ਮਿਲ ਕੇ ਬੈਠਣਾ ਹੈ।
ਬਾਬੂਸ਼ਾਹੀ ਡਾਟ ਕਾਮ ਦੇ ਸੰਸਥਾਪਕ ਬਲਜੀਤ ਬੱਲੀ ਨੇ ਕਿਹਾ ਕਿ ਪੰਜਾਬ ਦੀ ਸਿਰਮੌਰ ਹਸਤੀ ਡਾ ਮਹਿੰਦਰ ਸਿੰਘ ਰੰਧਾਵਾ ਨੇ ਬਾਗਬਾਨੀ ਖੇਤਰ ਵਿੱਚ ਬਹੁਤ ਕੰਮ ਕੀਤਾ ਅਤੇ ਇਸੇ ਲਈ ਇਹ ਅੰਬ ਚੂਪ ਮੇਲਾ ਡਾ ਰੰਧਾਵਾ ਨੂੰ ਸਮਰਪਿਤ ਕੀਤਾ ਹੈ।
ਮੇਲੇ ਦੇ ਸੰਚਾਲਕ ਡਾ ਅਵਤਾਰ ਸਿੰਘ ਓਠੀ ਨੇ ਸਾਰੇ ਮਹਿਮਾਨਾਂ ਤੇ ਪਤਵੰਤਿਆਂ ਦਾ ਧੰਨਵਾਦ ਕੀਤਾ। ਡਾ ਨਿਰਮਲ ਜੌੜਾ ਨੇ ਕਿਹਾ ਕਿ ਇਹ ਨਿਵੇਕਲਾ ਮੇਲਾ ਹੈ ਜਿਹੜਾ ਮਾਝਾ, ਮਾਲਵਾ ਤੇ ਦੋਆਬਾ ਖੇਤਰ ਦੇ ਲੋਕਾਂ ਵੱਲੋਂ ਮਿਲ ਕੇ ਮਨਾਇਆ ਜਾ ਰਿਹਾ ਹੈ।
ਇਸ ਮੌਕੇ ਉੱਘੇ ਲੋਕ ਗਾਇਕ ਪਾਲੀ ਦੇਤਵਾਲੀਆ ਤੇ ਸਾਰੰਗੀ ਵਾਦਕ ਨਵਜੋਤ ਸਿੰਘ ਮੰਡੇਰ ਤੇ ਸਾਥੀਆਂ ਵੱਲੋਂ ਲੋਕ ਸੰਗੀਤ ਦੀਆਂ ਵੰਨਗੀਆਂ ਨਾਲ ਸਰੋਤਿਆਂ ਨੂੰ ਨਿਹਾਲ ਕੀਤਾ ਗਿਆ। ਲੋਕ ਗਾਇਕੀ ਦਾ ਖੁੱਲ੍ਹਾ ਅਖਾੜਾ ਅੰਬਾਂ ਦੇ ਦਰੱਖਤਾਂ ਹੇਠ ਬਾਗ ਵਿੱਚ ਲਗਾਇਆ ਗਿਆ।
ਇਸ ਮੌਕੇ ਟਾਂੜਾ ਤੋਂ ਵਿਧਾਇਕ ਜਸਬੀਰ ਸਿੰਘ ਰਾਜਾ ਗਿੱਲ, ਦਸੂਹਾ ਤੋਂ ਵਿਧਾਇਕ ਕਰਮਬੀਰ ਸਿੰਘ ਘੁੰਮਣ, ਡਿਪਟੀ ਕਮਿਸ਼ਨਰ ਸੰਦੀਪ ਹੰਸ, ਐਸ.ਐਸ.ਪੀ. ਸਰਤਾਜ ਸਿੰਘ ਚਾਹਲ, ਐਸ.ਡੀ.ਐਮ. ਹਰਬੰਸ ਸਿੰਘ,ਡਿਪਟੀ ਡਾਇਰੈਕਟਰ ਬਾਗਬਾਨੀ ਜਸਵਿੰਦਰ ਸਿੰਘ, ਗੁਰਜੀਤ ਸਿੰਘ ਨੀਲਾ ਨਲੋਆ, ਜਸਕਰਨ ਧਨੋਆ, ਰਣਜੀਤ ਸਿੰਘ, ਡਾ ਗੁਰਇਕਬਾਲ ਸਿੰਘ, ਤ੍ਰੈਲੋਚਨ ਲੋਚੀ, ਜਗਦੀਸ਼ ਪਾਲ ਸਿੰਘ ਗਰੇਵਾਲ, ਨਾਇਬ ਤਹਿਸੀਲਦਾਰ ਗੜ੍ਹਦੀਵਾਲਾ ਲਵਦੀਪ ਧੂਤ,ਐਡਵੋਕੇਟ ਹਰਪ੍ਰੀਤ ਸਿੰਘ ਸੰਧੂ, ਜਸਮੇਰ ਸਿੰਘ ਢੱਟ, ਤਰਨਦੀਪ ਸਿੰਘ ਕਿੰਨਰਾ, ਕੰਵਲਜੀਤ ਸਿੰਘ ਕੰਵਲ, ਕੁਲਦੀਪ ਸਿੰਘ ਬੇਦੀ, ਨਵਦੀਪ ਸਿੰਘ ਗਿੱਲ, ਦਿਲਬਾਗ ਸਿੰਘ ਖਤਰਾਏ, ਸਿਕੰਦਰ ਸਿੰਘ ਗਰੇਵਾਲ ਵੀ ਹਾਜ਼ਰ ਸਨ।