Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਟਰੈਫਿਕ ਪੁਲਿਸ ਦੇ ਮੁਲਾਜ਼ਮਾਂ ਨੇ ਕਾਗਜ ਦਿਖਾਉਣ ਲਈ ਕਿਹਾ ਤਾਂ ਉਕਤ ਨੌਜਵਾਨ ਕਾਰ ਛੱਡ ਕੇ ਭੱਜਿਆ

ਟਰੈਫਿਕ ਪੁਲਿਸ ਦੇ ਮੁਲਾਜ਼ਮਾਂ ਨੇ ਕਾਗਜ ਦਿਖਾਉਣ ਲਈ ਕਿਹਾ ਤਾਂ ਉਕਤ ਨੌਜਵਾਨ ਕਾਰ ਛੱਡ ਕੇ ਭੱਜਿਆ

ਬਟਾਲਾ 31 ਜੁਲਾਈ (ਅਵਿਨਾਸ਼ ਸ਼ਰਮਾ )

: ਗੱਡੀ ਤੇ ਹੂਟਰ ਅਤੇ ਸ਼ੀਸ਼ਿਆਂ ਤੇ ਕਾਲੀ ਫਿਲਮ ਲਗਾ ਕੇ ਘੁੰਮ ਰਹੇ ਇਕ ਨੌਜਵਾਨ ਨੂੰ ਟਰੈਫਿਕ ਪੁਲਿਸ ਨੇ ਰੋਕਿਆ ਤਾਂ ਕਾਰ ਚਾਲਕ ਕਾਰ ਛੱਡ ਕੇ ਭੱਜ ਉਠਿਆ ਅਤੇ 200 ਮੀਟਰ ਤੱਕ ਟ੍ਰੈਫ਼ਿਕ ਪੁਲੀਸ ਦੇ ਮੁਲਾਜ਼ਮਾਂ ਨੂੰ ਆਪਣੇ ਪਿੱਛੇ ਭਜਾਇਆ ।ਨੌਜਵਾਨ ਦੌੜਦਾ ਹੋਇਆ ਥਾਣਾ ਸਿਵਲ ਲਾਈਨ ਜਾ ਪੁੱਜਾ ,ਜਿੱਥੇ ਮਗਰ ਦੌੜ ਕੇ ਆਏ ਟਰੈਫਿਕ ਪੁਲਿਸ ਮੁਲਾਜ਼ਮਾਂ ਨੇ ਉਸ ਨੂੰ ਕਾਬੂ ਕੀਤਾ। ਮੁਲਜ਼ਮ ਨੌਜਵਾਨ ਥਾਣਾ ਸਿਵਲ ਲਾਈਨ ਅੰਦਰ ਟਰੈਫਿਕ ਪੁਲਿਸ ਮੁਲਾਜ਼ਮ ਨਾਲ ਉਲਝ ਵੀ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਟ੍ਰੈਫ਼ਿਕ ਪੁਲੀਸ ਬਟਾਲਾ ਦੇ ਇੰਚਾਰਜ ਇੰਸਪੈਕਟਰ ਅਨਿਲ ਪਵਾਰ ਨੇ ਦੱਸਿਆ ਕਿ ਟਰੈਫਿਕ ਪੁਲਿਸ ਦੇ ਮੁਲਾਜ਼ਮਾਂ ਨੇ ਗਾਂਧੀ ਚੌਂਕ ਬਟਾਲਾ ਚ ਨਾਕਾ ਲਗਾਇਆ ਹੋਇਆ ਸੀ ਅਤੇ ਵਾਹਨਾਂ ਦੇ ਕਾਗਜਾਤ ਚੈੱਕ ਕੀਤੇ ਜਾ ਰਹੇ ਸਨ ਉਹਨਾਂ ਦੱਸਿਆ ਕਿ ਇਸੇ ਦੌਰਾਨ ਇੱਕ ਨੌਜਵਾਨ ਬਰੀਜਾ ਗੱਡੀ ਤੇ ਆਇਆ ਅਤੇ ਜਦ ਟਰੈਫਿਕ ਪੁਲਿਸ ਦੇ ਮੁਲਾਜ਼ਮਾਂ ਨੇ ਉਸਨੂੰ ਕਾਰ ਦੇ ਕਾਗਜ ਦਿਖਾਉਣ ਲਈ ਕਿਹਾ ਤਾਂ ਉਕਤ ਨੌਜਵਾਨ ਕਾਰ ਛੱਡ ਕੇ ਦੌੜ ਪਿਆ ,ਜਿਸਦੇ ਪਿੱਛੇ ਟਰੈਫਿਕ ਪੁਲਿਸ ਦੇ ਮੁਲਾਜ਼ਮ ਵੀ ਉਸਨੂੰ ਫੜਨ ਲਈ ਦੌੜ ਪਏ। ਟਰੈਫਿਕ ਇੰਚਾਰਜ ਨੇ ਅੱਗੇ ਦੱਸਿਆ ਕਿ ਉਕਤ ਨੌਜਵਾਨ ਦੌੜਦਾ ਹੋਇਆ ਥਾਣਾ ਸਿਵਲ ਲਾਈਨ ਅੰਦਰ ਵੜ ਗਿਆ ਜਿੱਥੇ ਟਰੈਫਿਕ ਪੁਲਿਸ ਦੇ ਮੁਲਾਜ਼ਮਾਂ ਨੇ ਉਸਨੂੰ ਕਾਬੂ ਕੀਤਾ। ਉਹਨਾਂ ਦੱਸਿਆ ਕਿ ਉਕਤ ਮੁਲਜਮ ਆਪਣੇ ਆਪ ਨੂੰ ਪੰਜਾਬ ਪੁਲਿਸ ਦੇ ਮੁਲਾਜ਼ਮ ਦਾ ਭਰਾ ਅਤੇ ਗੱਡੀ ਇੱਕ ਪਟਵਾਰੀ ਦੀ ਦੱਸ ਰਿਹਾ ਸੀ। ਟਰੈਫਿਕ ਇੰਚਾਰਜ ਨੇ ਦੱਸਿਆ ਕਿ ਗੱਡੀ ਦੀ ਤਲਾਸ਼ੀ ਦੌਰਾਨ ਇੱਕ ਹੂਟਰ ਵੀ ਪੁਲਿਸ ਨੇ ਉਸ ਦੀ ਗੱਡੀ ਚੋਂ ਉਤਾਰਿਆ ਹੈ ਅਤੇ ਗੱਡੀ ਨੂੰ ਕਾਲੀ ਫਿਲਮ ਵੀ ਲਗਾਈ ਹੋਈ ਹੈ। ਉਹਨਾਂ ਦੱਸਿਆ ਕਿ ਉਕਤ ਨੌਜਵਾਨ ਦਾ ਰਵਈਆ ਠੀਕ ਨਹੀਂ ਸੀ ਅਤੇ ਉਸਨੇ ਪੁਲਿਸ ਨੂੰ ਸਹਿਯੋਗ ਦੀ ਬਜਾਏ ਪੁਲਿਸ ਦੇ ਅੱਗੇ ਦੌੜਨਾ ਸ਼ੁਰੂ ਕਰ ਦਿੱਤਾ। ਟਰੈਫਿਕ ਇਨਚਾਰਜ ਨੇ ਦੱਸਿਆ ਕਿ ਉਕਤ ਨੌਜਵਾਨ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਵੀਰਵਾਰ ਨੂੰ ਉਸ ਨੂੰ ਐਸਡੀਐਮ ਬਟਾਲਾ ਦੀ ਅਦਾਲਤ ਚ ਪੇਸ਼ ਕੀਤਾ ਜਾਵੇਗਾ ਅਤੇ ਨਾਲ ਹੀ ਉਸਦੀ ਕਾਰ ਨੂੰ ਵੀ ਜ਼ਬਤ ਕਰ ਲਿਆ ਗਿਆ ਹੈ। ਟਰੈਫਿਕ ਇੰਚਾਰਜ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਵਾਹਨਾਂ ਦੇ ਕਾਗਜਾਤ ਪੂਰੇ ਅਤੇ ਆਪਣੇ ਕੋਲ ਰੱਖਣ।