Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਜਲੰਧਰ ਪਠਾਨਕੋਟ ਰਾਸ਼ਟਰੀ ਮਾਰਗ ਤੇ ਵਾਪਰਿਆ ਦਰਦਨਾਕ ਹਾਦਸਾ, ਇੱਕ ਦੀ ਮੌਤ ਤੇ ਇੱਕ ਗੰਭੀਰ ਜਖਮੀ

ਜਲੰਧਰ ਪਠਾਨਕੋਟ ਰਾਸ਼ਟਰੀ ਮਾਰਗ ਤੇ ਵਾਪਰਿਆ ਦਰਦਨਾਕ ਹਾਦਸਾ, ਇੱਕ ਦੀ ਮੌਤ ਤੇ ਇੱਕ ਗੰਭੀਰ ਜਖਮੀ

ਜਲੰਧਰ ਪਠਾਨਕੋਟ ਰਾਸ਼ਟਰੀ ਮਾਰਗ ਤੇ ਵਾਪਰਿਆ ਦਰਦਨਾਕ ਹਾਦਸਾ,ਇੱਕ ਦੀ ਮੌਤ ਤੇ ਇੱਕ ਗੰਭੀਰ ਜਖਮੀ
ਮੁਕੇਰੀਆਂ / ਦਸੂਹਾ 8 ਅਪ੍ਰੈਲ (ਚੌਧਰੀ) ਜਲੰਧਰ ਪਠਾਨਕੋਟ ਰਾਸ਼ਟਰੀ ਮਾਰਗ ਭੰਗਾਲਾ ਚੂੰਗੀ ਮੁਕੇਰੀਆਂ ਦੇ ਨਜਦੀਕ ਵਾਪਰੇ ਦਰਦਨਾਕ ਹਾਦਸੇ ਵਿਚ ਇੱਕ ਵਿਅਕਤੀ ਦੀ ਮੌਤ ਅਤੇ ਇੱਕ ਵਿਅਕਤੀ ਦੇ ਗੰਭੀਰ ਜਖਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਯਸ਼ਪਾਲ ਸਿੰਘ ਪੁੱਤਰ ਕਿਸ਼ਨ ਦਾਸ ਨਿਵਾਸੀ ਹਲੇੜ ਜਨਾਰਧਨ ਆਪਣੇ ਰਿਸ਼ਤੇਦਾਰ ਨਰੇਸ਼ ਕੁਮਾਰ ਪੁੱਤਰ ਪ੍ਰੇਮ ਕੁਮਾਰ ਜੰਡਵਾਲ ਦੇ ਨਾਲ ਮੁਕੇਰੀਆਂ ਵਿਖੇ ਆਪਣੀ ਲੜਕੀ ਦੀ ਸ਼ਾਦੀ ਜੋ 20 ਅਪ੍ਰੈਲ ਨੂੰ ਹੋਣੀ ਹੈ ਦੀ ਖਰੀਦਦਾਰੀ ਕਰਨ ਲਈ ਆਇਆ ਸੀ। ਜਦੋਂ ਉਹ ਆਪਣੇ ਪਿੰਡ ਨੂੰ ਵਾਪਿਸ ਜਾ ਰਹੇ ਸੀ ਜਦੋਂ ਉਹ ਉਪਰੋਕਤ ਘਟਨਾ ਵਾਲੀ ਥਾਂ ਤੇ ਪਿੱਛੇ ਤੋਂ ਆ ਰਹੇ ਟਿੱਪਰ ਦੀ ਚਪੇਟ ਚ ਆਉਣ ਨਾਲ ਯਸ਼ਪਾਲ ਦੀ ਮੌਕੇ ਤੇ ਹੀ ਮੌਤ ਹੋ ਗਈ ਜਦਕਿ ਨਰੇਸ਼ ਕੁਮਾਰ ਗੰਭੀਰ ਰੂਪ ਵਿਚ ਜਖਮੀ ਹੋ ਗਿਆ। ਜਿਸ ਨੂੰ ਸਿਵਲ ਹਸਪਤਾਲ ਮੁਕੇਰੀਆਂ ਵਿਖੇ ਲਿਆਂਦਾ ਗਿਆ। ਜਿੱਥੇ ਉਸਦੀ ਹਾਲਤ ਨਾਜ਼ੁਕ ਦੇਖਦੇ ਹੋਏ ਮੁਢਲੀ ਸਹਾਇਤਾ ਦੇਕੇ ਜਲੰਧਰ ਰੈਫਰ ਕਰ ਦਿੱਤਾ। ਪੁਲਿਸ ਨੇ ਘਟਨਾ ਵਾਲੀ ਥਾਂ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।