Prime Punjab Times

Latest news
ਸੋਸਾਇਟੀ ਨੇ ਮਹੀਨਾਵਾਰ ਸਮਾਗਮ ਦੌਰਾਨ 300 ਲੋੜਵੰਦਾਂ ਨੂੰ ਵੰਡਿਆ ਰਾਸ਼ਣ ਡਾ. ਉਬਰਾਏ ਵੱਲੋ ਮਨੁੱਖਤਾ ਨੂੰ ਬਚਾਉਣ ਲਈ ਕੀਤੇ ਜਾ ਰਹੇ ਹਨ ਲਾਮਿਸਾਲ ਨੇਕ ਕਾਰਜ : ਬਲਬੀਰ ਬਿੱਟੂ 105 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਆਇਆ ਪੁਲਿਸ ਅੜਿੱਕੇ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਕੀਤੇ ਜਾਰੀ KMS ਕਾਲਜ ਦੇ ਐਮ.ਸੀ.ਏ ਫਾਈਨਲ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ - ਪ੍ਰਿੰਸੀਪਲ ਡਾ. ਸ਼ਬਨਮ ਕੌਰ PIS एथलेटिक अकादमी दसूहा के खिलाड़ियों ने शानदार प्रदर्शन जंगलात वर्कर यूनियन द्वारा अपनी समस्याओं संबंधी बैठक हुई जिलाधीश होशियारपुर के आदेशों की पालना करते हुए की वाहनों की चेकिंग रेलवे स्टेशन दसूहा के शिव शनि मंदिर में शिवलिंग की गई स्थापना ਚੋਆ/ਦਰਿਆਵਾਂ ਦੇ ਨੇੜੇ ਜਾਣ 'ਤੇ ਪਾਬੰਦੀਆਂ -

Home

You are currently viewing ਜਮੀਨ ਦਾ ਤਬਾਦਲਾ ਤੇ ਇੰਤਕਾਲ ਦਰਜ ਕਰਨ ਬਦਲੇ 25,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਜਮੀਨ ਦਾ ਤਬਾਦਲਾ ਤੇ ਇੰਤਕਾਲ ਦਰਜ ਕਰਨ ਬਦਲੇ 25,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਸ਼ਾਮਚੁਰਾਸੀ / ਹੁਸ਼ਿਆਰਪੁਰ (PPT NEWS) 29 ਨਵੰਬਰ
: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਮਾਲ ਹਲਕਾ ਸ਼ਾਮਚੁਰਾਸੀ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਨਰਜੀਤ ਸਿੰਘ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਕਰਮਚਾਰੀ ਵਿਰੁੱਧ ਇਹ ਕੇਸ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਕਡਿਆਣਾ ਨਿਵਾਸੀ ਬਲਦੇਵ ਸਿੰਘ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ।
ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਉਸ ਦੀ ਜ਼ਮੀਨ ਦਾ ਗਵਾਂਢੀ ਨਾਲ ਤਬਾਦਲਾ ਕਰਨ ਅਤੇ ਉਸਦਾ ਇੰਤਕਾਲ ਦਰਜ ਕਰਨ ਬਦਲੇ 30,000 ਰੁਪਏ ਰਿਸ਼ਵਤ ਮੰਗ ਰਿਹਾ ਹੈ ਪਰ ਗੱਲਬਾਤ ਦੌਰਾਨ ਸੌਦਾ 25,000 ਰੁਪਏ ਵਿੱਚ ਤੈਅ ਹੋਇਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਜਲੰਧਰ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਕਰਦਿਆਂ ਇੱਕ ਜਾਲ ਵਿਛਾਇਆ ਜਿਸ ਤਹਿਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਰਿਸ਼ਵਤ ਦੀ ਰਾਸ਼ੀ ਵੀ ਬਰਾਮਦ ਕਰ ਲਈ।
ਇਸ ਸਬੰਧੀ ਮਾਲ ਮਹਿਕਮੇ ਦੇ ਉਪਰੋਕਤ ਦੋਸ਼ੀ ਕਰਮਚਾਰੀ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਦੀ ਮੰਗ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
error: copy content is like crime its probhihated