Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਕੇ.ਐਮ.ਐਸ ਕਾਲਜ ਵਿਖੇ ਰੁੱਖ ਲਗਾਉਣ ਦੀ ਮੁਹਿੰਮ ਸ਼ੁਰੂ : ਚੇਅਰਮੈਨ ਚੌਧਰੀ ਕੁਮਾਰ ਸੈਣੀ

ਕੇ.ਐਮ.ਐਸ ਕਾਲਜ ਵਿਖੇ ਰੁੱਖ ਲਗਾਉਣ ਦੀ ਮੁਹਿੰਮ ਸ਼ੁਰੂ : ਚੇਅਰਮੈਨ ਚੌਧਰੀ ਕੁਮਾਰ ਸੈਣੀ

ਕੇ.ਐਮ.ਐਸ ਕਾਲਜ ਵਿਖੇ ਰੁੱਖ ਲਗਾਉਣ ਦੀ ਮੁਹਿੰਮ ਸ਼ੁਰੂ : ਚੇਅਰਮੈਨ ਚੌਧਰੀ ਕੁਮਾਰ ਸੈਣੀ

ਦਸੂਹਾ 21 ਜੁਲਾਈ (ਚੌਧਰੀ) : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਦੀ ਅਗਵਾਈ ਹੇਠ ਸਾਵਣ ਦੇ ਮਹੀਨੇ ਵਿੱਚ ਰੁੱਖ ਲਗਾਉਣ ਦੀ ਮੁਹਿੰਮ ਕੇ.ਐਮ.ਐਸ ਕਾਲਜ ਵਿਖੇ ਪੌਦੇ ਲਗਾ ਕੇ ਸ਼ੁਰੂ ਕੀਤੀ ਗਈ। ਚੈਅਰਮੈਨ ਚੌਧਰੀ ਕੁਮਾਰ ਸੈਣੀ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਰੁੱਖ ਸਾਡੇ ਜੀਵਨ ਦਾ ਬਹੁਤ ਹੀ ਜਰੂਰੀ ਅਤੇ ਵੱਡਾ ਹਿੱਸਾ ਹੈ। ਸਾਡੇ ਜੀਵਨ ਦੇ ਬਹੁਤ ਸਾਰੇ ਪੱਖ ਰੁੱਖਾਂ ਤੇ ਨਿਰਭਰ ਕਰਦੇ ਹਨ। ਰੁੱਖ ਸਾਡੇ ਅਤੇ ਵਾਤਾਵਰਨ ਲਈ ਕੁਦਰਤ ਦੀ ਬਹੁਮੁੱਲੀ ਦਾਤ ਹੈ। ਵਾਤਾਵਰਨ ਨੂੰ ਸਾਫ ਸੁਥਰਾ ਰੱਖਣ ਅਤੇ ਹਵਾ ਨੂੰ ਸ਼ੁੱਧ ਕਰਨ ਲਈ ਰੁੱਖਾਂ ਦਾ ਬਹੁਤ ਵੱਡਾ ਯੋਗਦਾਨ ਹੈ। ਉਹਨਾਂ ਸਾਰਿਆ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਉਹਨਾਂ ਦੀ ਦੇਖਭਾਲ ਕਰਨ ਦੀ ਅਪੀਲ ਕੀਤੀ। ਇਸ ਤੋਂ ਇਲਾਵਾ ਉਹਨਾਂ ਦੱਸਿਆ ਕਿ ਇਹ ਮੁਹਿੰਮ ਡੀ.ਐਫ.ਓ ਵਣ ਵਿਭਾਗ ਦਸੂਹਾ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਅਤੇ ਵਣ ਵਿਭਾਗ ਦਸੂਹਾ ਵੱਲੋਂ ਕਾਲਜ ਨੂੰ 100 ਪੌਦੇ ਦਿੱਤੇ ਜੋ ਕਿ ਵਿਦਿਆਰਥੀਆਂ ਨੂੰ ਵੰਡੇ ਗਏ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਐਚ.ਓ.ਡੀ ਰਾਜੇਸ਼ ਕੁਮਾਰ, ਲਖਵਿੰਦਰ ਕੌਰ ਪਿੰਕੀ, ਅੰਜਲੀ ਗੋਲਡੀ, ਅਮਨਪ੍ਰੀਤ ਕੌਰ, ਲਖਵਿੰਦਰ ਕੌਰ ਬੇਬੀ, ਗੁਰਿੰਦਰਜੀਤ ਕੌਰ, ਜੋਤੀ ਰਾਣੀ, ਰਾਕੇਸ਼ ਕੁਮਾਰ, ਗੁਰਪ੍ਰੀਤ ਸਿੰਘ ਅਤੇ ਨਵਿੰਦਰ ਸਿੰਘ ਆਦਿ ਹਾਜ਼ਰ ਸਨ।

ਫੋਟੋ : ਕੇ.ਐਮ.ਐਸ ਕਾਲਜ ਵਿਖੇ ਪੌਦੇ ਲਗਾਉਂਦੇ ਹੋਏ ਚੇਅਰਮੈਨ ਚੌਧਰੀ ਕੁਮਾਰ ਸੈਣੀ, ਐਚ.ਓ.ਡੀ ਰਾਜੇਸ਼ ਕੁਮਾਰ ਅਤੇ ਹੋਰ ਫੈਕਲਟੀ ਮੈਂਬਰ।