Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਰਾਜ ਪੱਧਰੀ ਚੈੱਸ ਮੁਕਾਬਲਿਆਂ ਲਈ ਟ੍ਰਾਇਲ 10 ਨੂੰ – ਜ਼ਿਲ੍ਹਾ ਖੇਡ ਅਫ਼ਸਰ

ਰਾਜ ਪੱਧਰੀ ਚੈੱਸ ਮੁਕਾਬਲਿਆਂ ਲਈ ਟ੍ਰਾਇਲ 10 ਨੂੰ – ਜ਼ਿਲ੍ਹਾ ਖੇਡ ਅਫ਼ਸਰ

ਹੁਸ਼ਿਆਰਪੁਰ(ਬਿਊਰੋ) 

ਰਾਜ ਪੱਧਰੀ ਚੈੱਸ ਮੁਕਾਬਲਿਆਂ ਲਈ ਟ੍ਰਾਇਲ 10 ਨੂੰ – ਜ਼ਿਲ੍ਹਾ ਖੇਡ ਅਫ਼ਸਰ

 7 ਅਕਤੂਬਰ : ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਖੇਡ ਵਿਭਾਗ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਵੱਖ-ਵੱਖ ਜ਼ਿਲਿ੍ਹਆਂ ਵਿਚ ਰਾਜ ਪੱਧਰੀ ਟੂਰਨਾਮੈਂਟ ਕਰਵਾਏ ਜਾ ਰਹੇ ਹਨ। ਇਹ ਖੇਡਾਂ ਵੱਖ-ਵੱਖ ਜ਼ਿਲਿ੍ਹਆਂ ਵਿਚ 11 ਅਕਤੂਬਰ ਤੋਂ 22 ਅਕਤੂਬਰ ਤੱਕ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਰਾਜ ਪੱਧਰੀ ਖੇਡਾਂ ਵਿਚ ਚੈੱਸ (ਸਤਰੰਜ) ਖੇਡ ਦੇ ਇਵੈਂਟ ਜ਼ਿਲ੍ਹਾ ਜਲੰਧਰ ਵਿਚ 11 ਅਕਤੂਬਰ ਤੋਂ 22 ਅਕਤੂਬਰ ਤੱਕ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਚੈੱਸ ਮੁਕਾਬਲਿਆਂ ਦੇ ਵੱਖ-ਵੱਖ ਉਮਰ ਵਰਗ ਦੀਆਂ ਆਨਲਾਈਨ ਐਂਟਰੀਆਂ ਜ਼ਿਲ੍ਹਾ ਖੇਡ ਦਫ਼ਤਰ ਵਿਚ ਗਈਆਂ ਹਨ। ਇਨ੍ਹਾਂ ਆਨਲਾਈਨ ਐਂਟਰੀਆਂ ਦੇ ਟ੍ਰਾਇਲ 10 ਅਕਤੂਬਰ ਨੂੰ ਸਰਕਾਰੀ ਹਾਈ ਸਕੂਲ ਕਮਾਲਪੁਰ ਹੁਸ਼ਿਆਰਪੁਰ ਵਿਚ ਸਵੇਰੇ 9 ਵਜੇ ਰੱਖੇ ਗਏ ਹਨ।
ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਜਿਨ੍ਹਾਂ ਖਿਡਾਰੀਆਂ ਨੇ ਵੱਖ-ਵੱਖ ਉਮਰ ਵਰਗ ਵਿਚ ਆਨਲਾਈਨ ਐਂਟਰੀਆਂ ਕੀਤੀਆਂ ਹਨ, ਉਹ ਚੋਣ ਟ੍ਰਾਇਲ ਦੇਣ ਲਈ 10 ਅਕਤੂਬਰ ਨੂੰ ਦਰਸਾਏ ਗਏ ਸਥਾਨ ’ਤੇ ਪਹੁੰਚਣਾ ਯਕੀਨੀ ਬਣਾਉਣ। ਇਨ੍ਹਾਂ ਟ੍ਰਾਇਲਾਂ ਵਿਚ ਚੁਣੇ ਗਏ ਖਿਡਾਰੀਆਂ ਨੂੰ ਹੀ ਰਾਜ ਪੱਧਰੀ ਟੂਰਨਾਮੈਂਟ ਲਈ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਹਰ ਉਮਰ ਵਰਗ ਵਿਚ ਸਿਰਫ 5 ਖਿਡਾਰੀਆਂ ਦੀ ਹੀ ਰਾਜ ਪੱਧਰੀ ਮੁਕਾਬਲਿਆਂ ਲਈ ਚੋਣ ਕੀਤੀ ਜਾਵੇਗੀ।