Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸਰਬੱਤ ਦੇ ਭਲੇ ਦੀ ਅਰਦਾਸ ਕਰਨ ਉਪਰੰਤ ਦੀਪ ਸਿੱਧੂ ਨੂੰ ਦਸਤਾਰ ਮਾਰਚ ਕੱਢ ਕੇ ਦਿੱਤੀ ਸ਼ਰਧਾਂਜਲੀ

ਸਰਬੱਤ ਦੇ ਭਲੇ ਦੀ ਅਰਦਾਸ ਕਰਨ ਉਪਰੰਤ ਦੀਪ ਸਿੱਧੂ ਨੂੰ ਦਸਤਾਰ ਮਾਰਚ ਕੱਢ ਕੇ ਦਿੱਤੀ ਸ਼ਰਧਾਂਜਲੀ

ਗੜ੍ਹਦੀਵਾਲਾ, 27 ਫਰਵਰੀ (ਚੌਧਰੀ ) : ਸਰਬੱਤ ਦੇ ਭਲੇ ਦੀ ਅਰਦਾਸ ਅਤੇ ਦੀਪ ਸਿੱਧੂ ਦੀ ਯਾਦ ਨੂੰ ਸਮਰਪਿਤ ਗੜ੍ਹਦੀਵਾਲਾ ਦੇ ਨਜ਼ਦੀਕ ਨੇੜੇ ਮਾਛੀਆਂ ਅੰਡਾ ਵਿਖੇ ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੋਸਾਇਟੀ ਗੜ੍ਹਦੀਵਾਲਾ, ਭਾਈ ਘਨੱਈਆ ਜੀ ਸੇਵਾ ਸਿਮਰਨ ਸੁਸਾਇਟੀ ਪਿੰਡ ਡੱਫਰ ਤੇ ਕਿਸਾਨ-ਮਜ਼ਦੂਰ ਯੂਨੀਅਨ ਗੜ੍ਹਦੀਵਾਲਾ ਦੇ ਵਿਸ਼ੇਸ਼ ਸਹਿਯੋਗ ਸਦਕਾ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ।ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਦੇ ਪ੍ਰਧਾਨ ਭਾਈ ਮਨਜੀਤ ਸਿੰਘ ਖਾਲਸਾ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਗੜ੍ਹਦੀਵਾਲਾ ਦੇ ਨਜ਼ਦੀਕੀ ਮਾਛੀਆਂ ਵਿਖੇ ਲੰਬੇ ਸਮੇਂ ਤੋਂ ਹੋ ਰਹੀਆਂ ਘਟਨਾਵਾਂ ਦੇ ਸਬੰਧ ਵਿਚ ਅਤੇ ਇਲਾਕੇ ਦੀ ਤੰਦਰੁਸਤੀ ਤੇ ਚੜ੍ਹਦੀਕਲਾ ਲਈ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਤੇ ਅਰਦਾਸ ਕੀਤੀ ਗਈ।

(ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਤੇ ਅਰਦਾਸ ਉਪਰੰਤ ਖੂਨ ਦਾਨ ਕਰਦੀਆਂ ਔਰਤਾਂ ਤੇ ਹੋਰ)

ਇਸ ਭਾਈ ਇੰਦਰਜੀਤ ਸਿੰਘ ਸੋਹਾਣੇ ਵਾਲੇ, ਭਾਈ ਹਰਭਜਨ ਸਿੰਘ ਸੋਤਲੇ ਵਾਲੇ ਨੇ ਸੰਗਤਾਂ ਨੂੰ ਗੁਰੂ ਜੱਸ ਸਰਵਣ ਕਰਵਾਇਆ। ਇਸ ਦੌਰਾਨ ਕੁਝ ਦਿਨ ਪਹਿਲਾਂ ਸਦੀਵੀ ਵਿਛੋੜਾ ਦੇ ਚੁੱਕੇ ਸੰਦੀਪ ਸਿੰਘ ਉਰਫ ਦੀਪ ਸਿੱਧੂ ਦੀ ਪ੍ਰਮਾਤਮਾ ਅੱਗ ਆਤਮਾ ਦੀ ਸ਼ਾਂਤੀ ਲਈ ਅਰਦਾਸ ਬੇਨਤੀ ਕੀਤੀ ਗਈ। ਇਸ ਉਪਰੰਤ ਦੀਪ ਸਿੱਧੂ ਦੇ ਸਬੰਧ ਵਿਚ ਵੱਖ-ਵੱਖ ਸ਼ਖਸੀਅਤਾਂ, ਇਲਾਕ ਦੋ ਨੌਜਵਾਨਾਂ ਤੇ ਜਥੇਬੰਦੀਆਂ ਵੱਲੋਂ ਕੇਸਰੀ ਦਸਤਾਰਾਂ ਸਜਾ ਕੇ ਦਸਤਾਰ ਮਾਰਚ ਕੱਢਿਆ ਗਿਆ। ਜੋ ਮਾਛੀਆਂ ਤੋਂ ਹੁੰਦਾ ਹੋਇਆ – ਖਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸਮਾਪਤ ਹੋਇਆ।

 

 

ਇਸ ਮੌਕੇ ਪਹੁੰਚੀਆਂ ਸ਼ਖਸੀਅਤਾਂ ਡਾ. ਸੁਖਪ੍ਰੀਤ ਉਦੋਕੇ, ਭਾਈ ਬਰਜਿੰਦਰ ਸਿੰਘ ਪਰਵਾਨਾ, ਅੰਮ੍ਰਿਤਪਾਲ ਸਿੰਘ ਮਹਿਰੋਂ, ਬੀਰ ਬਲਵੰਤ ਸਿੰਘ, ਦਲਜੀਤ ਕਲਸੀ, ਅਮਰਦੀਪ ਸਿੰਘ ਗਿੱਲ ਆਦਿ ਬੁਲਾਰਿਆਂ ਨੇ ਸੰਗਤਾਂ ਨੂੰ ਦੀਪ ਸਿੱਧੂ ਦੀ ਸ਼ਖਸੀਅਤ ਬਾਰੇ ਜਾਣੂ ਕਰਵਾਇਆ। ਇਸ ਮੌਕੇ ਖੂਨਦਾਨ ਕੈਂਪ ਵੀ ਲਾਇਆ ਗਿਆ, ਜਿਸ ਵਿੱਚ ਨੌਜਵਾਨਾਂ ਨੇ ਵਧੇਰੇ ਸ਼ਿਰਕਤ ਕਰਦੇ ਹੋਏ ਖੂਨਦਾਨ ਕੀਤਾ।ਇਸ ਦੌਰਾਨ ਪ੍ਰਧਾਨ ਮਨਜੋਤ ਸਿੰਘ ਤਲਵੰਡੀ, ਪ੍ਰਸ਼ੋਤਮ ਸਿੰਘ ਬਾਹਗਾ, ਗੁਰਦੀਪ ਸਿੰਘ ਖਾਲਸਾ, ਮਨਦੀਪ ਸਿੰਘ ਖਾਲਸਾ, ਗੁਰਦੀਪ ਸਿੰਘ ਦੀਪ ਬਰਿਆਣਾ, ਕੁਲਵੀਰ ਸਹੋਤਾ, ਪਰਸ਼ੋਤਮ ਸਿੰਘ ਬਾਹਗਾ, ਸਿਮਰਜੀਤ ਸਿੰਘ ਗੜ੍ਹਦੀਵਾਲਾ, ਜਸਵਿੰਦਰ ਸਿੰਘ ਸੋਨੂੰ ਡੇਵਰ, ਮਨਜੀਤ ਸਿੰਘ ਜੀਤਾ ਡੇਵਰ ਆਦਿ ਸਮੇਤ ਭਾਰੀ ਗਿਣਤੀ ਵਿਚ ਇਲਾਕੇ ਦੇ ਨੌਜਵਾਨ ਤੇ ਸ਼ਖਸੀਅਤਾਂ ਹਾਜ਼ਰ ਸਨ।