Prime Punjab Times

Latest news
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ
ADVERTISEMENT
You are currently viewing ਰਾਸ਼ਟਰ ਪਿਤਾ ਮਹਾਤਮਾ ਗਾਂਧੀ,ਸਮੂਹ ਸੁਤੰਤਰਤਾ ਸੰਗਰਾਮੀਆਂ ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰ ਕੀਤਾ ਯਾਦ

ਰਾਸ਼ਟਰ ਪਿਤਾ ਮਹਾਤਮਾ ਗਾਂਧੀ,ਸਮੂਹ ਸੁਤੰਤਰਤਾ ਸੰਗਰਾਮੀਆਂ ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰ ਕੀਤਾ ਯਾਦ

ਸ਼ਹੀਦਾਂ ਦੇ ਦੱਸੇ ਮਾਰਗ ਤੇ ਚਲ ਕੇ ਕੀਤਾ ਜਾ ਸਕਦਾ ਹੈ ਭਾਰਤ ਦਾ ਵਿਕਾਸ : ਐਸ.ਡੀ.ਐਮ.
ਵੱਖ ਵੱਖ ਜ਼ਿਲ੍ਹਾ ਅਧਿਕਾਰੀਆਂ ਨੇ ਰਾਸ਼ਟਰ ਪਿਤਾ ਨੂੰ ਕੀਤੇ ਸ਼ਰਧਾ ਦੇ ਫੁੱਲ ਭੇਂਟ

ਪਠਾਨਕੋਟ, 30 ਜਨਵਰੀ (ਅਵਿਨਾਸ਼ ਸ਼ਰਮਾ ) ਦੇਸ਼ ਦੀ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ, ਸੰਗਰਾਮੀਆਂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਨੂੰ ਸਮਰਪਿਤ ਸ਼ਰਧਾਂਜਲੀ ਸਮਾਰੋਹ ਦੇ ਸਬੰਧ ਵਿੱਚ ਅੱਜ ਜ਼ਿਲ੍ਹਾ ਪ੍ਰਸ਼ਾਸ਼ਨ ਪਠਾਨਕੋਟ ਵੱਲੋਂ ਉਨਾਂ ਨੂੰ ਉਚੇਚੇ ਤੌਰ ’ਤੇ ਯਾਦ ਕੀਤਾ ਗਿਆ ਅਤੇ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਦਿੱਤੀ ਗਈ।

ਸ਼ਹੀਦਾਂ ਦੇ ਲਈ ਕਰਵਾਏ ਗਏ ਸ਼ਰਧਾਂਜਲੀ ਸਮਾਰੋਹ ਦੇ ਸਬੰਧ ਵਿੱਚ ਸ. ਜਗਨੂਰ ਸਿੰਘ ਗਰੇਵਾਲ ਐਸ.ਡੀ.ਐਮ. ਧਾਰ ਕਲ੍ਹਾ ਨੇ ਕਿਹਾ ਕਿ ਸ਼ਹੀਦਾਂ ਦੀ ਬਦੌਲਤ ਹੀ ਅੱਜ ਅਸੀਂ ਨਿੱਘੀ ਤੇ ਆਜ਼ਾਦ ਫਿਜ਼ਾ ਵਿਚ ਵਿਚਰ ਰਹੇ ਹਾਂ ਅਤੇ ਸਾਨੂੰ ਹਮੇਸ਼ਾਂ ਉਨਾਂ ਨੂੰ ਆਪਣੇ ਚੇਤਿਆਂ ਵਿਚ ਰੱਖਣਾ ਚਾਹੀਦਾ ਹੈ। ਉਨਾਂ ਕਿਹਾ ਕਿ ਦੇਸ਼ ਦੀ ਖਾਤਰ ਜਾਨਾਂ ਕੂਰਬਾਨ ਕਰਨ ਵਾਲੇ ਸੂਰਬੀਰਾਂ ਦਾ ਅਸੀਂ ਦੇਣਾ ਨਹੀਂ ਦੇ ਸਕਦੇ ਅਤੇ ਉਨ੍ਹਾਂ ਵਲੋਂ ਸੰਜੋਏ ਹੋਏ ਸੁਪਨਿਆਂ ਨੂੰ ਸਾਨੂੰ ਪੂਰੀ ਇਮਾਨਦਾਰੀ ਤੇ ਮਿਹਨਤ ਨਾਲ ਪੂਰਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਡਾ ਵੀ ਫਰਜ਼ ਬਣਦਾ ਹੈ ਕਿ ਦੇਸ਼ ਦੀ ਖੁਸ਼ਹਾਲੀ ਤੇ ਵਿਕਾਸ ਵਿਚ ਆਪਣਾ ਯੋਗਦਾਨ ਪਾਈਏ ਅਤੇ ਦੇਸ਼ ਦੀ ਤਰੱਕੀ ਅਤੇ ਵਿਕਾਸ ਲਈ ਸਾਨੂੰ ਆਪਣੇ-ਆਪਣੇ ਖੇਤਰ ਵਿਚ ਸਕਾਰਤਮਕ ਭੂਮਿਕਾ ਨਿਭਾਉਣੀ ਚਾਹੀਦੀ ਹੈ ਅਤੇ ਦੇਸ਼ ਅੰਦਰ ਅਮਨ, ਸਾਂਤੀ ਤੇ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ 30 ਜਨਵਰੀ ਦਾ ਦਿਨ ਭਾਰਤ ਦੇ ਇਤਿਹਾਸ ਵਿਚ ਬਹੁਤ ਮਹੱਤਵ ਰੱਖਦਾ ਹੈ ਅਤੇ ਇਸ ਦਿਨ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਸਮੂਹ ਸ਼ਹੀਦਾਂ ਨੂੰ ਯਾਦ ਕੀਤਾ ਜਾਂਦਾ ਹੈ। ਇਸ ਮੌਕੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਅਤੇ ਦੇਸ਼ ਦੇ ਸਮੂਹ ਸ਼ਹੀਦਾਂ ਨੂੰ ਯਾਦ ਕੀਤਾ ਗਿਆ ਤੇ ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਸਲਾਮੀ ਦਿੱਤੀ ਗਈ।

ਇਸ ਮੌਕੇ ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸ਼ਰ ਪਠਾਨਕੋਟ,ਸਤੀਸ ਕੁਮਾਰ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਪਠਾਨਕੋਟ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

error: copy content is like crime its probhihated