Prime Punjab Times

Latest news
ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ* ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮਾਰੀਆਂ ਮੱਲਾਂ ਗੜ੍ਹਦੀਵਾਲਾ ਦੇ 11 ਵਾਰਡਾਂ ’ਚੋਂ 7 ’ਚ ਆਪ, 3 ’ਚ ਕਾਂਗਰਸ ਪਾਰਟੀ ਤੇ 01 ਆਜ਼ਾਦ ਉਮੀਦਵਾਰ ਜੇਤੂ..   ਛੇ ਥਾਵਾਂ ‘ਤੇ ਹੋਵੇਗੀ ਨਗਰ ਕੌਂਸਲਾਂ ਦੀਆਂ ਵੋਟਾਂ ਦੀ ਗਿਣਤੀ: ਡਿਪਟੀ ਕਮਿਸ਼ਨਰ
ADVERTISEMENT
You are currently viewing ਨਿਰੰਕਾਰੀ ਮਿਸ਼ਨ ਦੇ ਸ਼ਰਧਾਲੂਆਂ ਨੇ ਬੂਟਿਆਂ ਦੀ ਕੀਤੀ ਸਫਾਈ ਤੇ ਟ੍ਰੀ ਗਾਰਡ ਵੀ ਲਗਾਏ

ਨਿਰੰਕਾਰੀ ਮਿਸ਼ਨ ਦੇ ਸ਼ਰਧਾਲੂਆਂ ਨੇ ਬੂਟਿਆਂ ਦੀ ਕੀਤੀ ਸਫਾਈ ਤੇ ਟ੍ਰੀ ਗਾਰਡ ਵੀ ਲਗਾਏ

ਦਸੂਹਾ (ਚੌਧਰੀ )

7 ਅਗਸਤ : ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੀ ਅਪਾਰ ਕਿਰਪਾ ਨਾਲ ਸੰਤ ਨਿਰੰਕਾਰੀ ਮਿਸ਼ਨ ਦੀ ਬਰਾਂਚ ਦਸੂਹਾ ਦੇ ਸ਼ਰਧਾਲੂਆਂ ਵੱਲੋਂ ਐਸ. ਡੀ. ਐਮ ਚੌਂਕ ਮੰਡੀ ਰੋਡ ਦਸੂਹਾ ਤੋਂ ਲੈ ਕੇ ਹੁਸ਼ਿਆਰਪੁਰ ਚੂੰਗੀ ਤੱਕ ਸੰਤ ਨਿਰੰਕਾਰੀ ਮਿਸ਼ਨ ਬਰਾਂਚ ਦਸੂਹਾ ਦੇ ਸੰਯੁਕਤ ਡਾ.ਸੁਰਿੰਦਰ ਪਾਲ ਸਿੰਘ ਦੀ ਯੋਗ ਅਗਵਾਈ ਹੇਠ ਇਸ ਰੋਡ ਦੀ ਸੈਂਟਰਲਾਈਨ ਵਿੱਚ ਬੂਟੇ ਲਗਾਏ ਗਏ ਸਨ ਜਿਨ੍ਹਾਂ ਬੂਟਿਆਂ ਦੀ ਸਫਾਈ ਕੀਤੀ ਗਈ ਅਤੇ ਬੂਟਿਆਂ ਨੂੰ ਜਾਨਵਰਾਂ ਤੋਂ ਬਚਾਉਣ ਲਈ ਟ੍ਰੀ ਗਾਰਡ ਵੀ ਲਗਾਏ ਗਏ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦਲਜੀਤ ਕੁਮਾਰ ਸਿਕਸ਼ਕ ਨੇ ਦੱਸਿਆ ਕਿ ਸੰਤ ਨਿਰੰਕਾਰੀ ਮਿਸ਼ਨ ਬਰਾਂਚ ਦਸੂਹਾ ਵੱਲੋਂ ਇਸ ਰੋਡ ਨੂੰ ਗੋਦ ਲਿਆ ਗਿਆ ਹੈ ਇਸ ਰੋਡ ਤੇ ਲਗਾਏ ਬੂਟਿਆਂ ਦੀ ਸਾਫ਼ ਸਫਾਈ ਅਤੇ ਸਾਂਭ ਸੰਭਾਲ ਦੀ ਸਾਰੀ ਜਿੰਮੇਵਾਰੀ ਸੰਤ ਨਿਰੰਕਾਰੀ ਸ਼ਰਧਾਲੂਆਂ ਦੀ ਹੈ ਜੋ ਸਮੇਂ ਸਮੇਂ ਸਿਰ ਆਪਣੀ ਜ਼ਿੰਮੇਵਾਰੀ ਨੂੰ ਨਿਭਾਉਂਦੇ ਹਨ।ਉਨ੍ਹਾਂ ਦੱਸਿਆ ਕਿ ਜੋ ਬੂਟੇ ਲਗਾਏ ਗਏ ਸਨ ਉਨ੍ਹਾਂ ਦੀ ਸਾਫ-ਸਫਾਈ ਤੋਂ ਇਲਾਵਾ ਗੋਡੀ ਵੀ ਕੀਤੀ ਗਈ। ਇਸ ਮੌਕੇ ਦਲਜੀਤ ਕੁਮਾਰ ਸਿਕਸ਼ਕ ਨੇ ਕਿਹਾ ਸਾਨੂੰ ਵਾਤਾਵਰਣ ਨੂੰ ਸੁਰੱਖਿਤ ਰੱਖਣ ਲਈ ਲੋਕਾਂ ਨੂੰ ਜਾਗਰੂਕ ਅਤੇ ਸੁਚੇਤ ਕਰਨ ਦੀ ਲੋੜ ਹੈ ਸਾਨੂੰ ਰੁੱਖਾਂ ਦੀ ਮਹੱਤਤਾ ਨੂੰ ਸਮਝਦੇ ਹੋਏ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ ਤਾਂ ਜੋ ਧਰਤੀ ਦੀ ਸੁੰਦਰਤਾ ਨੂੰ ਕਾਇਮ ਰੱਖਿਆ ਜਾ ਸਕੇ। ਉਹਨਾਂ ਕਿਹਾ ਕਿ ਸੰਤ ਨਿਰੰਕਾਰੀ ਮਿਸ਼ਨ ਵੱਲੋਂ ਹਮੇਸ਼ਾ ਹੀ ਸਮੇਂ ਸਮੇਂ ਸਿਰ ਮਾਨਵਤਾ ਦੇ ਭਲੇ ਅਤੇ ਲੋਕ ਭਲਾਈ ਦੇ ਕੰਮਾਂ ਖੂਨਦਾਨ ਕੈਂਪ, ਰੁੱਖ ਲਗਾਉਣਾ, ਸਫਾਈ ਅਭਿਆਨ ਵਿੱਚ ਆਪਣਾ ਵੱਧ ਤੋਂ ਵੱਧ ਯੋਗਦਾਨ ਦਿੱਤਾ ਜਾ ਰਿਹਾ ਹੈ। ਇਸ ਮੌਕੇ ਮਾ. ਜਸਵੀਰ ਸਿੰਘ, ਮਾ.ਬਲਜੀਤ ਸਿੰਘ, ਉਂਕਾਰ ਸਿੰਘ ਸਹਾਇਕ ਸ਼ਿਕਸ਼ਕ, ਸੋਮਰਾਜ, ਦਲਜੀਤ ਸਿੰਘ, ਸੁਰਿੰਦਰ ਸਿੰਘ, ਜਸਵੀਰ ਸਿੰਘ, ਕੁਲਵੰਤ ਸਿੰਘ,ਬਲਵਿੰਦਰ ਸਿੰਘ, ਪਰਮਜੀਤ ਸਿੰਘ, ਹਰਵਿੰਦਰ ਸਿੰਘ, ਪ੍ਰਦੀਪ ਸਿੰਘ, ਸਰੂਪ ਸਿੰਘ, ਚਰਨਜੀਤ ਸਿੰਘ, ਸ਼ੁਭਦੀਪ ਸਿੰਘ, ਰਾਜ ਕੁਮਾਰ, ਅਨਮੋਲ, ਗੌਤਮ, ਚਰਨਜੀਤ, ਦੇਸ ਰਾਜ , ਨਰਿੰਦਰ ਸਿੰਘ, ਸੁਖਵਿੰਦਰ ਸਿੰਘ, ਬਾਲ ਕਿਸ਼ਨ, ਕਮਲਜੀਤ ਸਿੰਘ ਆਦਿ ਹਾਜਰ ਸਨ।

error: copy content is like crime its probhihated