Prime Punjab Times

Latest news
ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ  ਰਾਮਾਨੁਜਨ ਮੈਥੇਮੈਟੀਕਲ ਸੋਸਾਇਟੀ ਵੱਲੋਂ 'ਸੰਚਾਰ ਹੁਨਰ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਜ਼ਿਲ੍ਹੇ ‘ਚ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ‘ਤੇ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ ਖਾਲਸਾ ਕਾਲਜ ਵਿਖੇ ਹਿੰਦੀ ਦਿਵਸ ਮੌਕੇ ਇੱਕ ਵਿਸ਼ੇਸ਼ ਲੈਕਚਰ ਜੋਨਲ ਐਥਲੈਟਿਕ ਮੁਕਾਬਲਿਆਂ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ADVERTISEMENT
You are currently viewing ਟਰੱਕ ਅਤੇ ਟਰੈਕਟਰ ਟਰਾਲੀ ਵਿਚਾਲੇ ਹੋਈ ਜਬਰਦਸਤ ਟੱਕਰ,ਇੱਕ ਨੌਜਵਾਨ ਦੀ ਮੌਤ, ਦੋ ਗੰਭੀਰ ਜਖਮੀ

ਟਰੱਕ ਅਤੇ ਟਰੈਕਟਰ ਟਰਾਲੀ ਵਿਚਾਲੇ ਹੋਈ ਜਬਰਦਸਤ ਟੱਕਰ,ਇੱਕ ਨੌਜਵਾਨ ਦੀ ਮੌਤ, ਦੋ ਗੰਭੀਰ ਜਖਮੀ

ਦਸੂਹਾ (ਚੌਧਰੀ) 

15 ਅਪ੍ਰੈਲ : ਵਿਸਾਖੀ ਤੋਂ ਵਾਪਸ ਆ ਰਹੀ ਸੰਗਤ ਦੀ ਟਰਾਲੀ ਨੂੰ ਟਰੱਕ ਨੇ ਪਿਛਲੇ ਪਾਸੇ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਇਕ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ 2 ਹੋਰ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ।

ਜਾਣਕਾਰੀ ਮੁਤਾਬਿਕ ਮ੍ਰਿਤਕ ਦੀ ਪਛਾਣ ਨਵਦੀਪ ਸਿੰਘ ਨਵੀ ਵਾਸੀ ਸੱਗਰਾਂ ਵਜੋਂ ਹੋਈ ਹੈ । ਇਹ ਹਾਦਸਾ ਸ਼ਨੀਵਾਰ ਤੜਕੇ 3 ਵਜੇ ਦੇ ਕਰੀਬ ਹੁਸ਼ਿਆਰਪੁਰ ਦਸੂਹਾ ਸੜਕ ‘ਤੇ ਰੰਧਾਵਾ ਪੈਟਰੋਲ ਪੰਪ ਨਜ਼ਦੀਕ ਹੋਇਆ। 2 ਜਖਮੀ ਨੌਜਵਾਨ ਦੀ ਪਛਾਣ ਸਾਜਨ ਸਿੰਘ ਵਾਸੀ ਮੀਰਪੁਰ ਅਤੇ ਦਮਨ ਵਾਸੀ ਸੱਗਰਾਂ ਵਜੋਂ ਹੋਈ ਹੈ। ਦੋਵੇਂ ਜ਼ਖ਼ਮੀਆਂ ਨੂੰ ਦਸੂਹਾ ਦੇ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ। ਹਾਦਸਾਗ੍ਰਸਤ ਟਰਾਲੀ ਵਿੱਚ ਸੰਗਤ ਸ੍ਰੀ ਆਨੰਦਪੁਰ ਸਾਹਿਬ ਤੋਂ ਵਿਸਾਖੀ ਪਰਵ ਤੋਂ ਵਾਪਸ ਆ ਰਹੀ ਸੀ। ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਥਾਣਾ ਦਸੂਹਾ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।