Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing ਰੱਸਾਕਸ਼ੀ ਮੁਕਾਬਲਿਆਂ ‘ਚ ਸਪਾਟਨ ਜਿਮ ਦੀ ਟੀਮ ਜੇਤੂ ਰਹੀ

ਰੱਸਾਕਸ਼ੀ ਮੁਕਾਬਲਿਆਂ ‘ਚ ਸਪਾਟਨ ਜਿਮ ਦੀ ਟੀਮ ਜੇਤੂ ਰਹੀ

ਗੜ੍ਹਦੀਵਾਲਾ (ਚੌਧਰੀ) 

25 ਫਰਵਰੀ : ਸੰਤ ਬਾਬਾ ਹਰਨਾਮ ਸਿੰਘ ਸਪੋਰਟਸ ਕਲੱਬ ਵੱਲੋਂ 17 ਵਾਂ ਕੱਬਡੀ ਕੱਪ ਅਤੇ ਬਾਸਕਟ ਬਾਲ, ਦੇ ਮੁਕਾਬਲਿਆਂ ਤੋਂ ਪਹਿਲਾਂ ਰੱਸਾਕਸ਼ੀ ਦੇ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਵਿੱਚ ਕਈ ਕਲੱਬਾਂ ਦੀਆਂ ਟੀਮਾਂ ਨੇ ਭਾਗ ਲਿਆ। ਜਿਨ੍ਹਾਂ ਵਿਚ ਫਾਈਨਲ ਮੈਚ ਦਾ ਮੁਕਾਬਲਾ ਸਪਾਟਨ ਜਿਮ ਅਤੇ ਜੋਹਲਾਂ ਦੇ ਵਿਚਕਾਰ ਹੋਇਆ। ਇਸ ਮੋਕੇ ਤੇ ਸੁਖਵਿੰਦਰ ਸਿੰਘ ਡੀ ਓ ਐਲੀਮੈਂਟਰੀ ਵਿਸੇਸ਼ ਤੌਰ ਤੇ ਖਿਡਾਰੀਆਂ ਨੂੰ ਹੌਸਲਾ ਅਫ਼ਜ਼ਾਈ ਕਰਨ ਪਹੁੰਚੇ। ਇਹ ਮੁਕਾਬਲਾ ਅੰਬਾਲਾ ਜੱਟਾਂ ਦੇ ਐਨ ਆਰ ਆਈ ਵੀਰਾਂ ਵੱਲੋਂ ਖਿਡਾਰੀਆਂ ਨੂੰ ਹੱਲਾਸ਼ੇਰੀ ਦੇ ਸ਼ੁਰੂ ਕਰਵਾਇਆ। ਇਸ ਮੁਕਾਬਲੇ ਵਿੱਚ ਸਪਾਟਨ ਜਿਮ ਦੀ ਟੀਮ ਜੇਤੂ ਰਹੀ ਅਤੇ ਜੌਹਲਾਂ ਦੀ ਟੀਮ ਦੂਜੇ ਨੰਬਰ ਤੇ ਰਹੀ। ਇਸ ਮੋਕੇ ਤੇ ਕਲੱਬ ਮੈਂਬਰਾ ਵੱਲੋ ਜੇਤੂ ਟੀਮ ਨੂੰ 51 ਸੌ ਰੁ.ਅਤੇ ਦੂਜੇ ਨੰਬਰ ਤੇ ਰਹਿਣ ਵਾਲੀ ਟੀਮ ਨੂੰ 41 ਸੌ ਰੁ. ਅਤੇ ਤੀਜੇ ਸਥਾਨ ਤੇ ਚੋਥੇ ਨੰਬਰ ਤੇ ਰਹਿਣ ਵਾਲੀ ਟੀਮ ਨੂੰ ਵੀ ਨਗਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਤਜਿੰਦਰ ਸਿੰਘ,ਤਿਰਲੋਕ ਸਿੰਘ,ਗੈਰੀ,ਸੁੱਖਪਾਲ ਸਿੰਘ ਪ੍ਰਧਾਨ,ਅਮਨਵੀਰ ਸਿੰਘ,ਹਰਜੋਤ ਸਿੰਘ,ਪ੍ਰਦੁਮਨ ਸਿੰਘ, ਹਰਮਿੰਦਰ ਸਿੰਘ,ਗੁਰਸੇਵਕ ਸਿੰਘ, ਨਰਿੰਦਰ ਸਿੰਘ, ਜਤਿੰਦਰ ਸਿੰਘ, ਗੁਰਜਾਪ ਸਿੰਘ, ਹਰਵਿੰਦਰ ਸਿੰਘ,ਕਮਲਜੀਤ ਸਿੰਘ ਰੰਧਾਵਾ, ਰਾਕੇਸ਼ ਕੁਮਾਰ, ਹਰਦੀਪ ਸਿੰਘ, ਦਮਨਪਾਲ ਸਿੰਘ, ਅਤੇ ਭਾਰੀ ਗਿਣਤੀ ਵਿੱਚ ਦਰਸ਼ਕ ਹਾਜਰ ਸਨ।

ਫੋਟੋ : ਮੈਚ ਸ਼ੁਰੂ ਕਰਵਾਉਂਦੇ ਹੋਏ ਪਿੰਡ ਡੇ ਐਨ ਆਰ ਆਈ ਅਤੇ ਕਲੱਬ ਮੈਂਬਰ

error: copy content is like crime its probhihated