Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing ਹੈਰੋਇਨ ਅਤੇ ਚੋਰੀ ਦੇ ਮੋਟਰਸਾਈਕਲ ਸਮੇਤ ਦੋ ਕਾਬੂ

ਹੈਰੋਇਨ ਅਤੇ ਚੋਰੀ ਦੇ ਮੋਟਰਸਾਈਕਲ ਸਮੇਤ ਦੋ ਕਾਬੂ

ਹੈਰੋਇਨ ਅਤੇ ਚੋਰੀ ਦੇ ਮੋਟਰਸਾਈਕਲ ਸਮੇਤ ਦੋ ਕਾਬੂ

ਗੁਰਦਾਸਪੁਰ 4 ਜੂਨ(ਅਸ਼ਵਨੀ) – ਪੁਲਿਸ ਜਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਵੱਖ-ਵੱਖ ਪੁਲਿਸ ਸਟੇਸ਼ਨਾ ਦੀ ਪੁਲਿਸ ਵੱਲੋਂ ਦੋ ਵਿਅਕਤੀਆ ਨੂੰ 4 ਗ੍ਰਾਮ ਹੈਰੋਇਨ ਅਤੇ ਚੋਰੀ ਦੇ ਇਕ ਮੋਟਰਸਾਈਕਲ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ । ਪੀ ਐਚ ਸੀ ਦਵਿੰਦਰ ਸਿੰਘ ਪੁਲਿਸ ਸਟੇਸ਼ਨ ਸਦਰ ਗੁਰਦਾਸਪੁਰ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਪਿੰਡ ਵਰਸੋਲਾ ਨਜ਼ਦੀਕ ਗੁਰੂਦੁਆਰਾ ਮੋਜੂਦ ਸੀ ਕਿ ਇਕ ਨੋਜਵਾਨ ਜਿਸ ਦਾ ਨਾਂ ਜੋਰਾਵਰ ਸਿੰਘ ਉਰਫ ਜੋਲਾ ਪੁੱਤਰ ਸਤਨਾਮ ਸਿੰਘ ਵਾਸੀ ਵਰਸੋਲਾ ਨੂੰ ਸ਼ੱਕ ਪੈਣ ਉੱਪਰ ਕਾਬੂ ਕਰਕੇ ਤਲਾਸ਼ੀ ਕੀਤੀ ਤਾਂ 4 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ।
ਸਹਾਇਕ ਸਬ ਇੰਸਪੈਕਟਰ ਵਿਕਟਰ ਮਸੀਹ ਪੁਲਿਸ ਸਟੇਸ਼ਨ ਸਿਟੀ ਗੁਰਦਾਸਪੁਰ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਤੇ ਵਹੀਕਲਾ ਦੀ ਚੈਕਿੰਗ ਕਰਦੇ ਹੋਏ ਟੀ ਪੁਆਇੰਟ ਕਾਹਨੂੰਵਾਨ ਰੋਡ ਨੇੜੇ ਐਸ ਡੀ ਕਾਲਜ ਮੋਜੂਦ ਸੀ ਕਿ ਮੁੱਖਬਰ ਖਾਸ ਨੇ ਸੂਚਨਾ ਦਿੱਤੀ ਕਿ ਰਾਜੂ ਮਸੀਹ ਪੁੱਤਰ ਸਦੀਕ ਮਸੀਹ ਵਾਸੀ ਹਯਾਤਨਗਰ ਜੋ ਵਹੀਕਲਾ ਦੀ ਚੋਰੀ ਕਰਕੇ ਅੱਗੇ ਵੇਚ ਦਿੰਦਾ ਹੈ ਮੇਹਰਚੰਦ ਰੋਡ ਤੋ ਐਸ ਡੀ ਕਾਲਜ ਵੱਲ ਆ ਰਿਹਾ ਹੈ ਜਿਸ ਪਾਸ ਬਿਨ੍ਹਾ ਨੰਬਰ ਮੋਟਰਸਾਈਕਲ ਹੈ । ਇਸ ਤੇ ਕਾਰਵਾਈ ਕਰਦੇ ਹੋਏ ਉਹ ਵਹੀਕਲਾ ਦੀ ਚੈਕਿੰਗ ਕਰ ਰਿਹਾ ਸੀ ਕਿ ਕੁਝ ਸਮੇਂ ਬਾਅਦ ਇਕ ਵਿਅਕਤੀ ਮੋਟਰਸਾਈਕਲ ਤੇ ਆਉਂਦਾ ਵਿਖਾਈ ਦਿੱਤੀ ਜਿਸ ਨੂੰ ਕਾਬੂ ਕਰਕੇ ਪੁੱਛ-ਗਿੱਛ ਕੀਤੀ ਗਈ ਤਾਂ ਰਾਜੂ ਮਸੀਹ ਨੇ ਦੱਸਿਆ ਕਿ ਇਹ ਮੋਟਰਸਾਈਕਲ ਚੋਰੀ ਕੀਤਾ ਹੋਇਆ ਹੈ ਤੇ ਇਸ ਨੂੰ ਵੇਚਣ ਲਈ ਜਾ ਰਿਹਾ ਸੀ ।