ਗੁਰਦਾਸਪੁਰ , 16 ਮਾਰਚ (ਅਸ਼ਵਨੀ / ਅਵਿਨਾਸ਼ )
: ਪੁਲਿਸ ਥਾਣਾ ਘੁਮਾਣ ਦੀ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਬੀਤੇ ਦਿਨੀਂ ਪਿੰਡ ਮਾੜੀ ਟਾਂਡਾ ਵਿਖੇ ਇਕ ਘਰ ਦੇ ਗੇਟ ਵਿੱਚ ਗੋਲੀਆਂ ਮਾਰਨ ਵਾਲੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਪੰਜ ਵਿਅਕਤੀਆਂ ਵਿੱਚੋਂ ਦੋ ਵਿਅਕਤੀ ਨੂੰ ਪੁਲਿਸ ਵੱਲੋਂ ਇਕ ਰਿਵਾਲਵਰ ਚਾਰ ਜਿੰਦਾ ਰੋਂਦ ਅਤੇ ਦੋ ਮੋਟਰਸਾਇਕਲਾਂ ਸਮੇਤ ਕਾਬੂ ਕਰਨ ਦਾਅਵਾ ਕੀਤਾ।ਇਸ ਸਬੰਧੀ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਡੀ ਐਸ ਪੀ ਸ੍ਰੀ ਹਰਗੋਬਿੰਦਪੁਰ ਰਾਜੇਸ਼ ਕੱਕੜ ਨੇ ਦੱਸਿਆ ਐਸ ਐਸ ਪੀ ਬਟਾਲਾ ਮੈਡਮ ਅਸ਼ਵਨੀ ਗੋਟਿਆਲ ਜੀ ਦੇ ਸਖਤ ਹੁਕਮਾਂ ਤਹਿਤ ਭੈੜੇ ਅਨਸਰਾਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਸੀ ਕਿ ਬੀਤੇ ਦਿਨੀਂ ਪਿੰਡ ਮਾੜੀ ਟਾਂਡਾ ਵਿਖੇ ਇਕ ਘਰ ਦੇ ਗੇਟ ਵਿੱਚ ਗੋਲੀਆਂ ਮਾਰਨ ਵਾਲੇ ਪੰਜ ਵਿਅਕਤੀਆਂ ਵਿੱਚੋਂ ਦੋ ਵਿਅਕਤੀ ਸੈਮੂਅਲ ਮਸੀਹ ਅਤੇ ਸੰਦੀਪ ਸਿੰਘ ਨੂੰ ਪੁਲਿਸ ਥਾਣਾ ਘੁਮਾਣ ਦੇ ਐਸ ਐਚ ਓ ਬਿਕਰਮਜੀਤ ਸਿੰਘ ਅਗਵਾਈ ਪੁਲਿਸ ਵੱਲੋਂ ਕਾਬੂ ਕਰ ਲਿਆ ਗਿਆ ਜਿੰਨਾ ਕੋਲੋਂ ਇਕ ਰਿਵਾਲਵਰ, ਚਾਰ ਜਿੰਦਾ ਰੋਂਦ ਸਮੇਤ ਦੋ ਮੋਟਰਸਾਇਕਲ ਬਰਾਮਦ ਕੀਤੀ ਗਏ ਹਨ। ਪੁਲਿਸ ਵੱਲੋਂ ਇਸ ਵਾਰਦਾਤ ਵਿੱਚ ਸ਼ਾਮਲ ਬਾਕੀ ਤਿੰਨ ਵਿਅਕਤੀਆਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।