Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਸ਼ਹਿਰ ਦੇ ਚੰਦਰ ਨਗਰ ਅਤੇ ਗਾਂਧੀ ਕੈਂਪ ਵਿੱਚ ਬਣਨਗੇ ਦੋ ਮੁਹੱਲਾ ਕਲੀਨਿਕ : ਵਿਧਾਇਕ ਸ਼ੈਰੀ ਕਲਸੀ

ਸ਼ਹਿਰ ਦੇ ਚੰਦਰ ਨਗਰ ਅਤੇ ਗਾਂਧੀ ਕੈਂਪ ਵਿੱਚ ਬਣਨਗੇ ਦੋ ਮੁਹੱਲਾ ਕਲੀਨਿਕ : ਵਿਧਾਇਕ ਸ਼ੈਰੀ ਕਲਸੀ

ਸ਼ਹਿਰ ਦੇ ਚੰਦਰ ਨਗਰ ਅਤੇ ਗਾਂਧੀ ਕੈਂਪ ਵਿੱਚ ਬਣਨਗੇ ਦੋ ਮੁਹੱਲਾ ਕਲੀਨਿਕ : ਵਿਧਾਇਕ ਸ਼ੈਰੀ ਕਲਸੀ

ਬਟਾਲਾ, 26 ਮਾਰਚ (ਅਵਿਨਾਸ਼ ) – ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿਹਤ ਖੇਤਰ ਵਿੱਚ ਸੁਧਾਰ ਲਿਆਉਣ ਲਈ ਉਪਰਾਲੇ ਸ਼ੁਰੂ ਕਰ ਦਿੱਤੇ ਗਏ ਹਨ। ਬਟਾਲਾ ਦੇ ਵਿਧਾਇਕ ਸ੍ਰੀ ਸ਼ੈਰੀ ਕਲਸੀ ਦੀਆਂ ਕੋਸ਼ਿਸ਼ਾਂ ਸਦਕਾ ਬਟਾਲਾ ਸ਼ਹਿਰ ਦੇ ਚੰਦਰ ਨਗਰ ਅਤੇ ਗਾਂਧੀ ਕੈਂਪ ਵਿੱਚ ਦੋ ਮੁਹੱਲਾ ਕਲੀਨਿਕ ਬਣਾਉਣ ਲਈ ਸਿਹਤ ਵਿਭਾਗ ਨੇ ਕਵਾਇਦ ਸ਼ੁਰੂ ਕਰ ਦਿੱਤੀ ਹੈ।

ਇਨ੍ਹਾਂ ਨਵੀਆਂ ਬਣਨ ਵਾਲੀਆਂ ਮੁਹੱਲਾ ਕਲੀਨਿਕ ਦੀ ਸਾਈਟ ਦਾ ਜਾਇਜਾ ਲੈਣ ਲਈ ਵਿਧਾਇਕ ਸ਼ੈਰੀ ਕਲਸੀ ਅਤੇ ਸਿਵਲ ਸਰਜਨ ਡਾ. ਵਿਜੇ ਕੁਮਾਰ ਵਿਸ਼ੇਸ਼ ਤੌਰ ’ਤੇ ਪਹੁੰਚੇ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸਿਹਤ ਤੇ ਸਿੱਖਿਆ ਪੰਜਾਬ ਸਰਕਾਰ ਦੇ ਤਰਜੀਹੀ ਖੇਤਰ ਹਨ ਅਤੇ ਇਨ੍ਹਾਂ ਦੋਵਾਂ ਖੇਤਰਾਂ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਟਾਲਾ ਸ਼ਹਿਰ ਵਿੱਚ ਬੜੀ ਜਲਦੀ ਦੋ ਮੁਹੱਲਾ ਕਲੀਨਿਕ ਬਣ ਕੇ ਤਿਆਰ ਹੋ ਜਾਣਗੇ ਤਾਂ ਜੋ ਲੋਕਾਂ ਨੂੰ ਇਲਾਜ ਲਈ ਦੂਰ ਹਸਪਤਾਲ ਨਾ ਜਾਣਾ ਪਵੇ ਬਲਕਿ ਉਹ ਆਪਣਾ ਇਲਾਜ ਆਪਣੇ ਮੁਹੱਲੇ ਵਿਚਲੇ ਕਲੀਨਿਕ ਤੋਂ ਹੀ ਕਰਾ ਸਕਣਗੇ। ਉਨ੍ਹਾਂ ਕਿਹਾ ਕਿ ਦਿੱਲੀ ਵਿਚ ਮੁਹੱਲਾ ਕਲੀਨਿਕ ਪ੍ਰੋਜੈਕਟ ਬੜੀ ਸਫਲਤਾ ਨਾਲ ਚੱਲ ਰਿਹਾ ਹੈ ਅਤੇ ਉਸਨੂੰ ਪੰਜਾਬ ਵਿੱਚ ਵੀ ਪੂਰੀ ਕਾਮਯਾਬੀ ਨਾਲ ਚਲਾਇਆ ਜਾਵੇਗਾ।