Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਨਸ਼ੀਲੀਆਂ ਗੋਲੀਆਂ ਸਮੇਤ ਦੋ ਨੌਜਵਾਨ ਆਏ ਪੁਲਿਸ ਅੜਿੱਕੇ 

ਨਸ਼ੀਲੀਆਂ ਗੋਲੀਆਂ ਸਮੇਤ ਦੋ ਨੌਜਵਾਨ ਆਏ ਪੁਲਿਸ ਅੜਿੱਕੇ 

ਦਸੂਹਾ 17 ਨਵੰਬਰ (ਚੌਧਰੀ / ਪ੍ਰਦੀਪ ਕੁਮਾਰ )

: ਸੰਦੀਪ ਕੁਮਾਰ ਮਲਿਕ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਅਤੇ  ਬਲਵਿੰਦਰ ਸਿੰਘ ਜੌੜਾ ਡੀ.ਐਸ. ਪੀ. ਦਸੂਹਾ ਦੀਆਂ ਹਦਾਇਤਾਂ ਮੁਤਾਬਿਕ ਐਸ.ਆਈ ਬਲਜਿੰਦਰ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਨਸ਼ਾ ਵੇਚਣ ਵਾਲਿਆਂ ਖਿਲਾਫ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆ ਵਿਰੁੱਧ ” ਤਹਿਤ ਏ.ਐਸ.ਆਈ ਰਾਕੇਸ਼ ਕੁਮਾਰ ਸਮੇਤ ਸਾਥੀ ਕਰਮਚਾਰੀਆਂ ਦੇ ਅਰੋਪੀਆਨ ਹਰਜੀਤ ਸਿੰਘ ਉਰਫ ਅੰਨੂ ਪੁੱਤਰ ਸ਼ੀਤਲ ਸਿੰਘ ਵਾਸੀ ਚੱਤੋਵਾਲ ਥਾਣਾ ਟਾਡਾਂ ਅਤੇ ਜਰਨੈਲ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਰੂਪੋਵਾਲ ਥਾਣਾ ਗੜਦੀਵਾਲਾ ਜਿਲਾ ਹੁਸ਼ਿਆਰਪੁਰ ਨੂੰ ਕਾਬੂ ਕੀਤਾ ਗਿਆ ਤੇ ਅਰੋਪੀ ਹਰਜੀਤ ਸਿੰਘ ਉਰਫ ਅੰਨੂ ਪਾਸੋਂ 45 ਖੁੱਲੀਆਂ ਨਸ਼ੀਲੀਆਂ ਗੋਲੀਆਂ ਅਤੇ ਜਰਨੈਲ ਸਿੰਘ ਪਾਸੋਂ 90 ਖੁੱਲੀਆਂ ਨਸ਼ੀਲੀਆ ਗੋਲੀਆਂ ਬ੍ਰਾਮਦ ਕਰਕੇ ਮੁਕੱਦਮਾ ਨੰਬਰ 240 ਮਿਤੀ 16-11-2025 ਅ/ਧ 22-61-85 ਐਨ.ਡੀ.ਪੀ.ਐਸ ਐਕਟ ਤਹਿਤ ਥਾਣਾ ਦਸੂਹਾ ਵਿਖੇ ਦਰਜ ਰਜਿਸਟਰ ਕੀਤਾ ਗਿਆ ਹੈ, ਜਿਹਨਾ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਉਹਨਾ ਪਾਸੋ ਡੂੰਘਾਈ ਨਾਲ ਪੁੱਛਗਿੱਛ ਕਰਕੇ ਇਹਨਾ ਦੇ ਬੈਕਵਾਰਡ ਅਤੇ ਫਾਰਵਾਰਡ ਲਿੰਕਸ ਬਾਰੇ ਪਤਾਜੋਈ ਕੀਤੀ ਜਾਵੇਗੀ । ਦੋਸ਼ੀ ਹਰਜੀਤ ਸਿੰਘ ਦੇ ਖਿਲਾਫ ਪਹਿਲਾਂ ਵੀ ਕਈ ਦਰਜ ਮੁਕੱਦਮੇ ਦਰਜ ਹਨ।