Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਚੋਰੀ ਦੀਆਂ ਵਾਰਦਾਤਾਂ ‘ਚ ਸ਼ਾਮਲ ਦੋ ਵਿਅਕਤੀ ਆਏ ਪੁਲਿਸ ਅੜਿੱਕੇ

ਚੋਰੀ ਦੀਆਂ ਵਾਰਦਾਤਾਂ ‘ਚ ਸ਼ਾਮਲ ਦੋ ਵਿਅਕਤੀ ਆਏ ਪੁਲਿਸ ਅੜਿੱਕੇ

ਚੋਰੀ ਦੀਆਂ ਵਾਰਦਾਤਾਂ ‘ਚ ਸ਼ਾਮਲ ਦੋ ਵਿਅਕਤੀ ਆਏ ਪੁਲਿਸ ਅੜਿੱਕੇ

ਬਲਾਚੌਰ (ਜਤਿੰਦਰ ਪਾਲ ਸਿੰਘ ਕਲੇਰ ) ਜ਼ਿਲ੍ਹਾ ਨਵਾਂਸ਼ਹਿਰ ਦੇ ਐੱਸ ਐੱਸ ਪੀ ਸੰਦੀਪ ਕੁਮਾਰ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਲਾਚੌਰ ਦੇ ਡੀ ਐੱਸ ਪੀ ਤਰਲੋਚਨ ਸਿੰਘ ਦੀਆਂ ਹਦਾਇਤਾਂ ਮੁਤਾਬਿਕ ਮਾੜੇ ਅਨਸਰਾਂ ਖਿਲਾਫ ਵਿੱਢੀ ਗਈ ਮੁਹਿੰਮ ਦੌਰਾਨ ਪੋਜੇਵਾਲ ਪੁਲਿਸ ਨੇ ਦੋ ਵਿਅਕਤੀਆਂ ਨੂੰ ਚੋਰੀ ਦੀਆਂ ਵਾਰਦਾਤਾਂ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ । ਪੁਲਸ ਵੱਲੋਂ ਪ੍ਰਾਪਤ ਹੋਈ ਲਿਖਤੀ ਜਾਣਕਾਰੀ ਅਨੁਸਾਰ ਪੁਲਿਸ ਥਾਣਾ ਪੋਜੇਵਾਲ ਦੇ ਮੁਖੀ ਇੰਸਪੈਕਟਰ ਪਵਨ ਕੁਮਾਰ ਅਤੇ ਪੁਲਿਸ ਚੌਕੀੰ ਸੜੋਆ ਦੇ ਇੰਚਾਰਜ ਜਰਨੈਲ ਸਿੰਘ ਵੱਲੋਂ ਸਾਂਝੀ ਕਾਰਵਾਈ ਤਹਿਤ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਵਿਅਕਤੀਆਂ ਰਵੀ ਕੁਮਾਰ ਉਰਫ ਰਵੀ ਪੁੱਤਰ ਕਮਲ ਰਾਜ ਵਾਸੀ ਡੱਲੇਵਾਲ ਥਾਣਾ ਗਡ਼੍ਹਸ਼ੰਕਰ ਅਤੇ ਸਤਨਾਮ ਸਿੰਘ ਪੁੱਤਰ ਜਸਵਿੰਦਰ ਰਾਮ ਵਾਸੀ ਚੌੜਾ ਥਾਣਾ ਗਡ਼੍ਹਸ਼ੰਕਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਇਨ੍ਹਾਂ ਦੋਵੇਂ ਵਿਅਕਤੀਆਂ ਨੇ ਬੀਤੀ 24 ਅਪ੍ਰੈਲ ਨੂੰ ਪਿੰਡ ਛਦੌੜੀ ਦੀ ਇੱਕ ਦੁਕਾਨ ਤੋਂ ਲੋਹੇ ਦਾ ਇਕ ਕਟਰ ਚੋਰੀ ਕੀਤਾ ਸੀ ਜਿਸ ਦੀ ਫੁਟੇਜ ਸੀਸੀਟੀਵੀ ਕੈਮਰੇ ‘ਚ ਕੈਦ ਹੋ ਗਈ ਸੀ ਜਦਕਿ ਦੋਸ਼ੀ ਰਵੀ ਕੁਮਾਰ ਦੀ ਸ਼ਨਾਖ਼ਤ ਪਹਿਲਾਂ ਹੀ ਹੋ ਚੁੱਕੀ ਸੀ ਅਤੇ ਇਨ੍ਹਾਂ ਦੋਵਾਂ ਖ਼ਿਲਾਫ਼ ਥਾਣਾ ਪੋਜੇਵਾਲ ਵਿਚ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਸੀ । ਪੁਲਿਸ ਨੇ ਦੋਵੇਂ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਵੱਲੋਂ ਚੋਰੀ ਕੀਤੇ ਗਏ ਲੋਹੇ ਦੇ ਕਟਰ ਤੇ ਵਾਰਦਾਤ ਸਮੇਂ ਵਰਤਿਆ ਗਿਆ ਮੋਟਰਸਾਈਕਲ ਬਰਾਮਦ ਕਰ ਲਏ ਹਨ। ਦੋਸ਼ੀਆਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਇਕ ਦਿਨ ਦਾ ਪੁਲਿਸ ਰਿਮਾਂਡ ਲਿਆ ਗਿਆ ਹੈ ਕਿਉਂ ਜੋ ਇਨ੍ਹਾਂ ਦੋਸ਼ੀਆਂ ਕੋਲੋਂ ਚੋਰੀ ਦੀਆਂ ਹੋਰ ਵਾਰਦਾਤਾਂ ਟਰੇਸ ਹੋਣ ਦੀ ਸੰਭਾਵਨਾ ਹੈ