Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਦੋ ਪਿਸਟਲ ,4 ਰੌਂਦ ਜ਼ਿੰਦਾ ਅਤੇ ਮੋਟਰ-ਸਾਈਕਲ ਸਮੇਤ ਤਿੰਨ ਕਾਬੂ

ਦੋ ਪਿਸਟਲ ,4 ਰੌਂਦ ਜ਼ਿੰਦਾ ਅਤੇ ਮੋਟਰ-ਸਾਈਕਲ ਸਮੇਤ ਤਿੰਨ ਕਾਬੂ

ਗੁਰਦਾਸਪੁਰ ( ਅਸ਼ਵਨੀ )

11 ਅਗਸਤ – ਪੁਲਿਸ ਜਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਪੁਲਿਸ ਸਟੇਸ਼ਨ ਤਿੱਬੜ ਦੀ ਪੁਲੀਸ ਵਲੋ ਤਿੰਨ ਵਿਅਕਤੀਆਂ ਨੂੰ ਦੋ ਪਿਸਟਲ , 4 ਰੌਂਦ ਜ਼ਿੰਦਾ ਅਤੇ ਮੋਟਰ-ਸਾਈਕਲ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ । ਸਹਾਇਕ ਸਬ ਇੰਸਪੈਕਟਰ ਪਲਵਿੰਦਰ ਸਿੰਘ ਪੁਲਿਸ ਸਟੇਸ਼ਨ ਤਿੱਬੜ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਸੂਏ ਦੀ ਪੱਕੀ ਪਟੜੀ ਨੇੜੇ ਪਿੰਡ ਗੋਹਤ ਪੋਖਰ ਤੋਂ ਕੁਲਬੀਰ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਗੋਹਤ ਪੋਖਰ ਨੂੰ ਸ਼ੱਕ ਪੈਣ ਉਪਰ ਕਾਬੂ ਕਰਕੇ ਤਲਾਸ਼ੀ ਕੀਤੀ ਤਾਂ ਇੱਕ ਪਿਸਟਲ ਸਮੇਤ ਮੈਗਜ਼ੀਨ ਬਰਾਮਦ ਹੋਇਆ ਇਸ ਦੀ ਪੁੱਛ-ਗਿੱਛ ਤੋਂ ਹਰਪ੍ਰੀਤ ਸਿੰਘ ਪੁੱਤਰ ਨਿਸ਼ਾਨ ਸਿੰਘ ਵਾਸੀ ਭੈਣੀ ਪਸਵਾਲ ਅਤੇ ਬਿਕਰਮਜੀਤ ਸਿੰਘ ਪੁੱਤਰ ਪਲਵਿੰਦਰ ਸਿੰਘ ਵਾਸੀ ਜਾਗੋਵਾਲ ਬਾਂਗਰ ਨੂੰ ਪੁੱਲ ਤਿੱਬੜੀ ਤੋਂ ਮੋਟਰ-ਸਾਈਕਲ ਨੰਬਰ ਪੀ ਬੀ 06 ਬੀ ਬੀ 0242 ਸਮੇਤ ਕਾਬੂ ਕਰਕੇ ਤਲਾਸ਼ੀ ਕੀਤੀ ਤਾਂ ਇਕ ਪਿਸਟਲ , 4 ਰੌਂਦ ਜ਼ਿੰਦਾ ਬਰਾਮਦ ਹੋਏ ।