Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਦੋ ਮੰਜ਼ਿਲਾ ਮਕਾਨ ਦੀ ਛੱਤ ਡਿੱਗਣ ਕਾਰਨ ਪਿਤਾ ਅਤੇ 2 ਧੀਆਂ ਦੀ ਹੋਈ ਮੌ+ਤ

ਦੋ ਮੰਜ਼ਿਲਾ ਮਕਾਨ ਦੀ ਛੱਤ ਡਿੱਗਣ ਕਾਰਨ ਪਿਤਾ ਅਤੇ 2 ਧੀਆਂ ਦੀ ਹੋਈ ਮੌ+ਤ

ਟਾਂਡਾ / ਦਸੂਹਾ 3 ਜੁਲਾਈ (ਚੌਧਰੀ) 

ਪਤਨੀ ਅਤੇ ਹੋਰ 2 ਧੀਆਂ ਗੰਭੀਰ ਜਖਮੀ 

: ਟਾਂਡਾ ਦੇ ਮੁਹੱਲਾ ਅਈਆਪੁਰ ਵਿੱਚ ਸਵੇਰੇ 5:30 ਵਜੇ ਦੋ ਮੰਜ਼ਿਲਾ ਮਕਾਨ ਦੀ ਛੱਤ ਡਿੱਗਣ ਕਾਰਨ 3 ਲੋਕਾਂ ਦੀ ਮੌਤ ਹੋ ਗਈ ਅਤੇ 3 ਹੋਰ ਗੰਭੀਰ ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਪ੍ਰਵਾਸੀ ਮਜ਼ਦੂਰ ਸ਼ੰਕਰ ਮੰਡਲ ਆਪਣੀਆਂ 4 ਧੀਆਂ ਅਤੇ ਪਤਨੀ ਨਾਲ ਇਸ ਘਰ ਵਿੱਚ ਰਹਿੰਦਾ ਸੀ। ਸ਼ੰਕਰ ਮੰਡਲ ਮਜ਼ਦੂਰੀ ਦਾ ਕੰਮ ਕਰਦਾ ਸੀ। ਅੱਜ ਸਵੇਰੇ 5:30 ਵਜੇ ਦੇ ਕਰੀਬ ਅਚਾਨਕ ਪੂਰਾ ਘਰ ਡਿੱਗ ਗਿਆ ਜਿਸ ਵਿੱਚ ਪੂਰਾ ਪਰਿਵਾਰ ਦੱਬ ਗਿਆ। ਮੁਹੱਲੇ ਦੇ ਵਸਨੀਕਾਂ ਨੇ ਤੁਰੰਤ ਪਰਿਵਾਰ ਦੀ ਮਦਦ ਕੀਤੀ ਅਤੇ ਲੋਕਾਂ ਨੂੰ ਮਲਬੇ ਵਿੱਚੋਂ ਬਾਹਰ ਕੱਢਿਆ। ਇਸ ਹਾਦਸੇ ਵਿੱਚ ਸ਼ੰਕਰ ਮੰਡਲ ਅਤੇ ਉਸ ਦੀਆਂ 2 ਧੀਆਂ ਸ਼ਿਵਾਨੀ ਅਤੇ ਪੂਜਾ ਦੀ ਮੌਤ ਹੋ ਗਈ। ਸ਼ੰਕਰ ਮੰਡਲ ਦੀ ਪਤਨੀ ਅਤੇ 2 ਹੋਰ ਧੀਆਂ ਨੂੰ ਗੰਭੀਰ ਜ਼ਖਮੀ ਹਾਲਤ ਵਿੱਚ ਟਾਂਡਾ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ।