Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਦੋ ਸਾਲਾ ਮਾਸੂਮ ਬੱਚੀ ਨਾਲ ਬਲਾਤਕਾਰ ਕਰਕੇ ਫਰਾਰ ਹੋਏ ਦਰਿੰਦੇ ਦੋਸ਼ੀ ਨੂੰ ਦਿੱਲੀ ਪੁਲਿਸ ਦੀ ਮੱਦਦ ਨਾਲ ਕੀਤਾ ਗ੍ਰਿਫਤਾਰ

ਦੋ ਸਾਲਾ ਮਾਸੂਮ ਬੱਚੀ ਨਾਲ ਬਲਾਤਕਾਰ ਕਰਕੇ ਫਰਾਰ ਹੋਏ ਦਰਿੰਦੇ ਦੋਸ਼ੀ ਨੂੰ ਦਿੱਲੀ ਪੁਲਿਸ ਦੀ ਮੱਦਦ ਨਾਲ ਕੀਤਾ ਗ੍ਰਿਫਤਾਰ

ਬਟਾਲਾ 2 ਅਗਸਤ (ਅਵਿਨਾਸ਼ ਸ਼ਰਮਾ)

: ਅੱਜ ਐਸ ਪੀ ਹੈਡਕੁਆਰਟਰ ਸ੍ਰੀਮਤੀ ਰਿਆੜ ਵੱਲੋਂ ਪੁਲਿਸ ਲਾਈਨ ਬਟਾਲਾ ਵਿਖੇ ਪ੍ਰੈਸ ਕਾਨਫਰੰਸ ਕੀਤੀ ਗਈ ਜਿਸ ਵਿੱਚ ਦਸਿਆ ਗਿਆ ਕਿ ਮਿਤੀ 29 ਜੁਲਾਈ ਨੂੰ ਇੱਕ ਸੂਚਨਾ ਥਾਣਾ ਸਿਵਲ ਲਾਈਨ ਬਟਾਲਾ ਵਿੱਚ ਪ੍ਰਾਪਤ ਹੋਈ ਸੀ ਕਿ ਇੱਕ 02 ਸਾਲ ਦੀ ਬੱਚੀ ਨਾਲ ਉਸਦੇ ਗੁਆਂਢ ਵਿੱਚ ਰਹਿੰਦੇ ਅਭਿਸੇਕ ਰੋਕਾਇਆ ਪੁੱਤਰ ਗਿਆਨ ਇੰਦਰ ਰੋਕਾਇਆ ਵਾਸੀ ਬਾਸਕਟੀਆ ਜਿਲ੍ਹਾ ਬੇਜਾਗ, ਨੇਪਾਲ ਹੁਣ ਰਣਜੀਤ ਨਗਰ ਬਟਾਲਾ ਵੱਕਤ ਕਰੀਬ 4:30 ਸ਼ਾਮ ਪੀੜਤ ਲੜਕੀ ਦੇ ਘਰ ਗਿਆ ਅਤੇ ਪੀੜਤ ਲੜਕੀ ਨੂੰ ਉਸਦੇ ਮਾਪਿਆ ਪਾਸੋਂ ਆਪਣੇ ਕੋਲ ਰੱਖ ਲਿਆ ਅਤੇ ਪੀੜਤ ਲੜਕੀ ਦਾ ਪਰਿਵਾਰ ਕੰਮ ਪਰ ਚਲਾ ਗਿਆ ਤਾਂ ਉਕਤ ਦੋਸ਼ੀ ਨੇ 02 ਸਾਲ ਦੀ ਬੱਚੀ ਨਾਲ ਬੇਰਹਿਮੀ ਨਾਲ ਉਸ ਨਾਲ ਰੇਪ ਕੀਤਾ। ਜਿਸ ਤੇ ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਮੁਕੱਦਮਾ ਨੰਬਰ 214 ਮਿਤੀ 29.ਜੁਲਾਈ ਥਾਣਾ ਸਿਵਲ ਲਾਈਨ ਬਟਾਲਾ ਦਰਜ ਰਜਿਸਟਰ ਕਰਕੇ ਮੁਢਲੀ ਤਫਤੀਸ ਅਮਲ ਵਿੱਚ ਲਿਆਂਦੀ ਅਤੇ ਦੋਸ਼ੀ ਉਕਤ ਨੂੰ ਗ੍ਰਿਫਤਾਰ ਕਰਨ ਲਈ ਮਾਨਯੋਗ ਸੀਨੀਅਰ ਕਪਤਾਨ ਪੁਲਿਸ ਬਟਾਲਾ ਦੀਆ ਹਦਾਇਤਾ ਅਨੁਸਾਰ ਵੱਖ-ਵੱਖ ਪੁਲਿਸ ਟੀਮਾਂ ਦਾ ਗਠਨ ਕੀਤਾ ਗਿਆ। ਤਫਤੀਸ਼ ਦੋਰਾਨ ਸ੍ਰੀ ਅਜਾਦ ਦਵਿੰਦਰ ਸਿੰਘ ਪੀ.ਪੀ.ਐੱਸ ਉਪ ਕਪਤਾਨ ਪੁਲਿਸ ਸ਼ਹਿਰੀ ਬਟਾਲਾ ਦੀ ਨਿਗਰਾਨੀ ਹੇਠ ਇੰਸ. ਪ੍ਰਭਜੋਤ ਸਿੰਘ ਮੁੱਖ ਅਫਸਰ ਥਾਣਾ ਸਿਵਲ ਲਾਈਨ ਅਤੇ ਇੰਸ. ਹਰਮੀਕ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਬਟਾਲਾ ਸਮੇਤ ਪੁਲਿਸ ਪਾਰਟੀਆ ਵੱਲੋਂ ਦੋਸ਼ੀ ਅਭਿਸੇਕ ਰੋਕਾਇਆ ਪੁੱਤਰ ਗਿਆਨ ਇੰਦਰ ਰੋਕਾਇਆ ਵਾਸੀ ਬਾਸਕਟੀਆ ਜਿਲ੍ਹਾ ਬੇਜਾਗ, ਨੇਪਾਲ ਹੁਣ ਰਣਜੀਤ ਨਗਰ ਬਟਾਲਾ ਨੂੰ ਦਿੱਲੀ ਤੋਂ ਦਿੱਲੀ ਪੁਲਿਸ ਦੇ ਆਈ.ਪੀ.ਐੱਸ ਪੁਲਿਸ ਅਫਸਰਾ ਦੀ ਸਹਾਇਤਾ/ਸਹਿਯੋਗ ਨਾਲ ਗ੍ਰਿਫਤਾਰ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਦੋਸ਼ੀ ਉਕਤ ਰਿਮਾਂਡ ਹਾਸਲ ਕੀਤਾ ਗਿਆ ਅਤੇ ਪੁੱਛ ਗਿੱਛ ਕੀਤੀ ਜਾ ਰਹੀ ਹੈ।