ਦਸੂਹਾ 29 ਅਪ੍ਰੈਲ (ਚੌਧਰੀ)
: ਦਸੂਹਾ ਪੁਲਿਸ ਨੇ 150 ਗ੍ਰਾਮ ਨਸ਼ੀਲਾ ਪਦਾਰਥ, 06 ਬੋਤਲਾਂ ਨਜਾਇਜ਼ ਸ਼ਰਾਬ ਤੇ 11,900/- ਰੁਪਏ ਭਾਰਤੀ ਕਾਰੰਸੀ ਸਮੇਤ ਤਿੰਨ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਸੁਨੀਲ ਕੁਮਾਰ ਉਰਫ ਨਾਗੀ ਪੁੱਤਰ ਪਾਲ ਵਾਸੀ ਛਾਂਗਲਾ ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ, ਪ੍ਰਭਦੀਪ ਸਿੰਘ ਉਰਫ ਪਿੰਕ ਪੁੱਤਰ ਗੁਰਨਾਮ ਸਿੰਘ ਵਾਸੀ ਵਾਰਡ ਨੰਬਰ 10 ਧਰਮਪੁਰਾ ਮੁੱਹਲਾ ਦਸੂਹਾ ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਤੇ ਰਾਕੇਸ਼ ਕੁਮਾਰ ਪੁੱਤਰ ਜਸਪਾਲ ਵਾਸੀ ਜੰਡ ਥਾਣਾ ਦਸੂਹਾ ਜਿਲਾ ਹੁਸਿਆਰਪੁਰ ਵਜੋਂ ਹੋਈ ਹੈ।
ਜਿਲ੍ਹਾ ਹੁਸ਼ਿਆਰਪੁਰ ਦੇ ਮਾਨਯੋਗ ਸੀਨੀਅਰ ਪੁਲਿਸ ਕਪਤਾਨ ਸੁਰੇਂਦਰ ਲਾਂਬਾ ਆਈ ਪੀ ਐਸ ਨੇ ਜਿਲ੍ਹੇ ਅੰਦਰ ਨਸ਼ਾ ਵੇਚਣ ਵਾਲੇ ਮਾੜੇ ਅਨਸਰਾਂ ਉਪਰ ਕਾਬੂ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ। ਜਿਹਨਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਬਜੀਤ ਸਿੰਘ ਬਾਹੀਆ ਪੀ ਪੀ ਐਸ , ਪੁਲਿਸ ਕਪਤਾਨ ਤਫਤੀਸ਼ ਹੁਸ਼ਿਆਰਪੁਰ ਜੀ ਦੀ ਸੁਪਰਵੀਜਨ ਅਧੀਨ ਜਗਦੀਸ਼ ਰਾਜ ਪੀ.ਪੀ.ਐਸ, ਉਪ ਕਪਤਾਨ ਪੁਲਿਸ, ਸਬ ਡਵੀਜ਼ਨ ਦਸੂਹਾ ਜੀ ਦੀ ਨਿਗਰਾਨੀ ਹੇਠ,ਐਸ.ਆਈ ਹਰਪ੍ਰੇਮ ਸਿੰਘ,ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਥਾਣਾ ਦਸੂਹਾ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ।ਜਦੋ ਏ.ਐਸ.ਆਈ ਪਵਨ ਕੁਮਾਰ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਬਾ ਚੈਕਿੰਗ ਸ਼ੱਕੀ ਪੁਰਸਾ ਦੇ ਸਬੰਧ ਵਿੱਚ ਪਿੰਡ ਉਸਮਾਨ ਸ਼ਹੀਦ, ਛਾਂਗਲਾ ਤੋ ਲੁਢਿਆਣੀ ਆਦਿ ਨੂੰ ਜਾ ਰਹੇ ਸੀ ਤਾ ਇਕ ਮੋਨਾ ਨੋਜਵਾਨ ਮੋਟਰਸਾਈਕਲ ਨੰਬਰੀ PB 07 BH 7471 ਮਾਰਕਾ ਬੁਲਟ ਪਰ ਸਵਾਰ ਲੁਢਿਆਣੀ ਦੀ ਤਰਫੋਂ ਆਇਆ ਜੋ ਪੁਲਿਸ ਪਾਰਟੀ ਨੂੰ ਯਕਦਮ ਆਪਣੇ ਬੁਲਟ ਪਿਛੇ ਨੂੰ ਮੋੜਨ ਲੱਗਾ ਤਾਂ ਉਸਨੇ ਦੇਖਦੇ ਦੇਖਦੇ ਇੱਕ ਮੋਮੀ ਵਜਨਦਾਰ ਲਿਫਾਫਾ ਆਪਣੀ ਕੈਪਰੀ ਦੀ ਸੱਜੀ ਜੇਬ ਵਿੱਚੋ ਕੱਢ ਕੇ ਕੱਚੇ ਰਸਤੇ ਕਿਨਾਰੇ ਸੁੱਟ ਦਿੱਤਾ ਤੇ ਦੌੜਨ ਲੱਗਾ। ਜਿਸਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ ਜਿਸ ਨੇ ਆਪਣਾ ਨਾਮ ਸੁਨੀਲ ਕੁਮਾਰ ਉਰਫ ਨਾਗੀ ਪੁੱਤਰ ਪਾਲ ਵਾਸੀ ਛਾਂਗਲਾ ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਦੱਸਿਆ। ਜਿਸ ਵਲੋ ਸੁੱਟੇ ਹੋਏ ਮੋਮੀ ਲਿਫਾਫੇ ਦੀ ਤਲਾਸ਼ੀ ਕਰਨ ਤੇ ਉਸ ਵਿੱਚੋ 95 ਗ੍ਰਾਮ ਨਸ਼ੀਲਾ ਪਦਾਰਥ ਅਤੇ ਉਸ ਦੀ ਪਹਿਨੀ ਹੋਈ ਕੈਪਰੀ ਵਿੱਚੋ ਭਾਰਤੀ ਕਰੰਸੀ ਦੇ ਨੋਟ 11,900/- ਰੁਪਏ ਬ੍ਰਾਮਦ ਹੋਏ ।ਜਿਸਤੇ ਸੁਨੀਲ ਕੁਮਾਰ ਉਰਫ ਨਾਗੀ ਉਕਤ ਖਿਲਾਫ ਮੁੱਕਦਮਾ ਨੰਬਰ 97 ਮਿਤੀ 28-04-2024 ਅ/ ਧ 22-61-85 NDPS Act ਥਾਣਾ ਦਸੂਹਾ ਦਰਜ ਰਜਿਸਟਰ ਕੀਤਾ ਗਿਆ ਹੈ। ਦੋਸ਼ੀ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਇਸਦੇ ਬੈਕਵਾਰਡ ਅਤੇ ਫਾਰਵਾਰਡ ਲਿੰਕਾ ਬਾਰੇ ਪਤਾਜੋਈ ਕੀਤੀ ਜਾਵੇਗੀ । ਮੁੱਕਦਮਾ ਦੀ ਤਫਤੀਸ਼ ਜਾਰੀ ਹੈ ।ਦੋਸ਼ੀ ਸੁਨੀਲ ਕੁਮਾਰ ਉਰਫ ਨਾਗੀ ਤੇ ਪਹਿਲਾਂ ਵੀ ਕਈ ਮੁਕੱਦਮੇ ਦਰਜ ਹਨ।
ਇਸੇ ਤਰ੍ਹਾਂ ਏ.ਐਸ.ਆਈ ਮਹਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਬਾ ਚੈਕਿੰਗ ਸ਼ੱਕੀ ਪੁਰਸਾਂ ਦੇ ਸਬੰਧ ਵਿੱਚ ਦਾਣਾ ਮੰਡੀ ਮੌਜੂਦ ਸੀ ਤਾਂ ਇਕ ਮੋਨਾ ਨੌਜਵਾਨ ਹਸਪਤਾਲ ਦਸੂਹਾ ਦੀ ਬੈਕ ਸਾਇਡ ਤੋ ਪੈਦਲ ਆਉਂਦਾ ਦਿਖਾਈ ਦਿੱਤਾ । ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਕੇ ਯਕਦਮ ਪਿਛੇ ਨੂੰ ਮੁੜਿਆ ਤਾਂ ਉਸ ਨੇ ਦੇਖਦੇ ਦੇਖਦੇ ਇਕ ਮੋਮੀ ਲਿਫਾਫਾ ਵਜਨਦਾਰ ਆਪਣੀ ਲੋਅਰ ਦੀ ਪਜਾਮਾ ਦੀ ਸੱਜੀ ਜੇਬ ਵਿੱਚੋ ਕੱਢ ਕੇ ਜਮੀਨ ਤੇ ਸੁੱਟ ਕੇ ਦੋੜਨ ਲੱਗਾ । ਜਿਸਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ ਜਿਸ ਨੇ ਆਪਣਾ ਨਾਮ ਪ੍ਰਭਦੀਪ ਸਿੰਘ ਉਰਫ ਪਿੰਕ ਪੁੱਤਰ ਗੁਰਨਾਮ ਸਿੰਘ ਵਾਸੀ ਵਾਰਡ ਨੰਬਰ 10 ਧਰਮਪੁਰਾ ਮੁੱਹਲਾ ਦਸੂਹਾ ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਦੱਸਿਆ । ਜਿਸ ਵਲੋ ਸੁੱਟੇ ਹੋਏ ਮੋਮੀ ਲਿਫਾਫੇ ਦੀ ਤਲਾਸ਼ੀ ਕਰਨ ਤੇ ਉਸ ਵਿੱਚੋ 55 ਗ੍ਰਾਮ ਨਸ਼ੀਲਾ ਪਦਾਰਥ ਬ੍ਰਾਮਦ ਹੋਇਆ। ਜਿਸਤੇ ਪ੍ਰਭਦੀਪ ਸਿੰਘ ਉਰਫ ਪਿੰਕ ਉਕਤ ਖਿਲਾਫ ਮੁੱਕਦਮਾ ਨੰਬਰ 96 ਮਿਤੀ 28-04-2024 ਅ/ਧ 22- 61-85 NDPS Act ਥਾਣਾ ਦਸੂਹਾ ਦਰਜ ਰਜਿਸਟਰ ਕੀਤਾ ਗਿਆ। ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਇਸਦੇ ਬੈਕਵਾਰਡ ਅਤੇ ਫਾਰਵਾਰਡ ਲਿੰਕਾ ਬਾਰੇ ਪਤਾਜੋਈ ਕੀਤੀ ਜਾਵੇਗੀ । ਮੁੱਕਦਮਾ ਦੀ ਤਫਤੀਸ਼ ਜਾਰੀ ਹੈ ।ਦੋਸ਼ੀ ਪ੍ਰਭਦੀਪ ਸਿੰਘ ਤੇ ਪਹਿਲਾਂ ਵੀ ਕਈ ਮੁਕੱਦਮੇਂ ਦਰਜ ਹਨ।
ਇਸੇ ਤਰ੍ਹਾਂ ਏ.ਐਸ.ਆਈ ਸੁਰੇਸ਼ ਕੁਮਾਰ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਬਾ ਚੈਕਿੰਗ ਸ਼ੱਕੀ ਪੁਰਸਾ ਦੇ ਸਬੰਧ ਵਿੱਚ ਥਾ ਸਵਾਰੀ ਪ੍ਰਾਈਵੇਟ ਗੱਡੀ ਗਸ਼ਤ ਬਾ ਚੈਕਿੰਗ ਸ਼ੱਕੀ ਪੁਰਸ਼ਾ ਦੇ ਸਬੰਧ ਵਿੱਚ ਮੇਨ ਰੋਡ ਉੱਚੀ ਬੱਸੀ ਤੋ ਪਿੰਡ ਬਾਜਾ ਚੱਕ ਸਦਰਪੁਰ ਆਦਿ ਨੂੰ ਜਾ ਰਹੇ ਸੀ ਤਾ ਜਦ ਪੁਲਿਸ ਪਾਰਟੀ ਪਿੰਡ ਬਾਜਾ ਚੱਕ ਚੋਕ ਪਾਸ ਪੁੱਜੀ ਤਾਂ ਸਾਹਮਣੇ ਤੋਂ ਇੱਕ ਮੋਨਾ ਵਿਅਕਤੀ ਆਉਂਦਾ ਦਿਖਾਈ ਦਿੱਤਾ। ਜਿਸ ਨੇ ਆਪਣੇ ਮੋਢੇ ਪਰ ਵਜਨਦਾਰ ਬੋਰਾ ਰੱਖਿਆ ਹੋਇਆ ਸੀ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਯਕਦਮ ਪਿੱਛੇ ਨੂੰ ਮੁੜਨ ਲੱਗਾ । ਜਿਸ ਨੂੰ ਸ਼ੱਕ ਦੀ ਬਿਨਾਹ ਤੇ ਉਸ ਵਲੋ ਸਾਥੀ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਨਾਮ ਪਤਾ ਪੁਛਿਆ ਜਿਸ ਨੇ ਆਪਣਾ ਨਾਮ ਰਾਕੇਸ਼ ਕੁਮਾਰ ਪੁੱਤਰ ਜਸਪਾਲ ਵਾਸੀ ਜੰਡ ਥਾਣਾ ਦਸੂਹਾ ਜਿਲਾ ਹੁਸਿਆਰਪੁਰ ਦੱਸਿਆ। ਜਿਸ ਦੇ ਵਜਨਦਾਰ ਬੋਰੇ ਦੀ ਤਲਾਸ਼ੀ ਕਰਨ ਤੇ 06 ਬੋਤਲ ਇਕ ਕੈਨੀ ਪਲਾਸਟਿਕ ਬ੍ਰਾਮਦ ਹੋਈ। ਜਿਸ ਦਾ ਢੱਕਣ ਖੋਲ ਕੇ ਚੈੱਕ ਕਰਨ ਤੇ ਉਸ ਵਿੱਚੋ ਨਜਾਇਜ ਸ਼ਰਾਬ ਬ੍ਰਾਮਦ ਹੋਈ। ਜਿਸਦਾ ਵਜਨ ਕਰਨ ਤੇ ਕੁੱਲ 06 ਬੋਤਲਾ (4500 ML) ਨਜਾਇਜ ਸ਼ਰਾਬ ਹੋਈ। ਜਿਸ ਤੇ ਰਾਕੇਸ਼ ਕੁਮਾਰ ਉਕਤ ਖਿਲਾਫ ਮੁਕੱਦਮਾ ਨੰਬਰ 98 ਮਿਤੀ 28-04- 2024 ਅ/ਧ 61-1-14 Ex. Act ਥਾਣਾ ਦਸੂਹਾ ਦਰਜ ਰਜਿਸਟਰ ਕੀਤਾ ਗਿਆ । ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਇਸਦੇ ਬੈਕਵਾਰਡ ਅਤੇ ਫਾਰਵਾਰਡ ਲਿੰਕਾ ਬਾਰੇ ਪਤਾਜੋਈ ਕੀਤੀ ਜਾਵੇਗੀ । ਮੁੱਕਦਮਾ ਦੀ ਤਫਤੀਸ਼ ਜਾਰੀ ਹੈ । ਦੋਸ਼ੀ ਰਾਕੇਸ਼ ਕੁਮਾਰ ਉਕਤ ਖਿਲਾਫ ਪਹਿਲਾ ਵੀ ਹੇਠ ਲਿਖੇ ਮੁੱਕਦਮੇ ਦਰਜ ਰਜਿਸਟਰ ਹਨ








